ਪੜਚੋਲ ਕਰੋ

PM Justin Trudeau Divorce: ਕੈਨੇਡਾ ਦੇ PM ਜਸਟਿਨ ਟਰੂਡੋ ਨੇ ਪਤਨੀ ਸੋਫੀ ਤੋਂ ਵੱਖ ਹੋਣ ਦਾ ਕੀਤਾ ਐਲਾਨ, 18 ਸਾਲ ਦੇ ਵਿਆਹੁਤਾ ਜੀਵਨ 'ਚ ਪਈ ਦਰਾਰ

Canada PM: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਵਿਆਹ ਦੇ 18 ਸਾਲ ਬਾਅਦ ਆਪਣੀ ਪਤਨੀ ਸੋਫੀ ਤੋਂ ਵੱਖ ਹੋਣ ਦਾ ਐਲਾਨ ਕੀਤਾ।

Canada PM Justin Trudeau Divorce: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਾਲ ਬਾਅਦ ਪਤਨੀ ਸੋਫੀ ਤੋਂ ਵੱਖ ਹੋਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਯਾਨੀਕਿ 2 ਅਗਸਤ ਨੂੰ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਘੋਸ਼ਣਾ ਕੀਤੀ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਸੋਫੀ ਗ੍ਰੈਗੋਇਰ ਟਰੂਡੋ ਵੱਖ ਹੋ ਰਹੇ ਹਨ।

ਜਸਟਿਨ ਟਰੂਡੋ ਅਤੇ ਸੋਫੀ ਨੇ ਇੰਸਟਾਗ੍ਰਾਮ 'ਤੇ ਪੋਸਟ ਕੀਤੇ ਬਿਆਨ 'ਚ ਕਿਹਾ ਕਿ ਉਨ੍ਹਾਂ ਨੇ ਲੰਬੀ ਗੱਲਬਾਤ ਤੋਂ ਬਾਅਦ ਵੱਖ ਹੋਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵਾਂ ਨੇ ਕਾਨੂੰਨੀ ਵੱਖ ਹੋਣ ਦੇ ਸਮਝੌਤੇ 'ਤੇ ਦਸਤਖਤ ਕੀਤੇ ਹਨ।

ਦੋਵਾਂ ਦਾ ਵਿਆਹ 2005 'ਚ ਹੋਇਆ ਸੀ

ਦੋਵਾਂ ਦਾ ਵਿਆਹ ਸਾਲ 2005 'ਚ ਹੋਇਆ ਸੀ। 48 ਸਾਲਾ ਸੋਫੀ ਗ੍ਰੈਗੋਇਰ ਟਰੂਡੋ ਕਿਊਬਿਕ ਵਿੱਚ ਟੈਲੀਵਿਜ਼ਨ ਰਿਪੋਰਟਰ ਵੀ ਰਹਿ ਚੁੱਕੀ ਹੈ। ਉਹ 51 ਸਾਲਾ ਜਸਟਿਨ ਟਰੂਡੋ ਨਾਲ ਤਿੰਨ ਚੋਣਾਂ ਲਈ ਪ੍ਰਚਾਰ ਵੀ ਕਰ ਚੁੱਕੀ ਹੈ। ਉਸ ਨੂੰ ਕਈ ਵਾਰ ਔਰਤਾਂ ਦੇ ਅਧਿਕਾਰਾਂ ਅਤੇ ਮਾਨਸਿਕ ਸਿਹਤ ਮੁੱਦਿਆਂ ਦੀ ਵਕਾਲਤ ਕਰਦੇ ਦੇਖਿਆ ਗਿਆ ਹੈ।

ਦੋਵੇਂ ਬੱਚਿਆਂ ਲਈ ਪਰਿਵਾਰਕ ਛੁੱਟੀਆਂ 'ਤੇ ਜਾਣਗੇ

ਦੋਵਾਂ ਦੇ ਤਿੰਨ ਬੱਚੇ ਹਨ - 15 ਸਾਲਾ ਜੇਵੀਅਰ, 14 ਸਾਲਾ ਏਲਾ-ਗ੍ਰੇਸ ਅਤੇ 9 ਸਾਲਾ ਹੈਡਰੀਅਨ। ਵਿਛੋੜੇ ਨੂੰ ਲੈ ਕੇ ਜਾਰੀ ਬਿਆਨ 'ਚ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਉਹ ਆਪਣੇ ਬੱਚਿਆਂ ਲਈ ਇਕ ਪਰਿਵਾਰ ਵਾਂਗ ਰਹਿਣਗੇ। ਦੋਵੇਂ ਬੱਚਿਆਂ ਨੂੰ ਸੁਰੱਖਿਅਤ ਅਤੇ ਪਿਆਰ ਭਰੇ ਮਾਹੌਲ ਵਿੱਚ ਪਾਲਣ 'ਤੇ ਧਿਆਨ ਦੇਣਗੇ। ਅਗਲੇ ਹਫਤੇ ਤੋਂ ਉਹ ਬੱਚਿਆਂ ਨਾਲ ਪਰਿਵਾਰਕ ਛੁੱਟੀਆਂ 'ਤੇ ਰਹੇਗੀ।

ਅਹੁਦੇ 'ਤੇ ਰਹਿੰਦਿਆਂ ਪਤਨੀ ਤੋਂ ਵੱਖ ਹੋਣ ਵਾਲਾ ਦੂਜਾ ਪ੍ਰਧਾਨ ਮੰਤਰੀ

ਇਸ ਦੇ ਨਾਲ ਹੀ ਜਸਟਿਨ ਟਰੂਡੋ ਦੇ ਦਫਤਰ ਨੇ ਉਨ੍ਹਾਂ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਬੇਨਤੀ ਕੀਤੀ ਹੈ। ਟਰੂਡੋ ਦੂਜੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਅਹੁਦੇ 'ਤੇ ਰਹਿੰਦੇ ਹੋਏ ਆਪਣੇ ਵੱਖ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਪੀਅਰੇ ਟਰੂਡੋ 1979 ਵਿੱਚ ਪਤਨੀ ਮਾਰਗਰੇਟ ਤੋਂ ਵੱਖ ਹੋ ਗਏ ਸਨ ਅਤੇ ਦੋਵਾਂ ਦਾ 1984 ਵਿੱਚ ਤਲਾਕ ਹੋ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ
ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ
Embed widget