ਕਾਬੁਲ-ਕਾਬੁਲ ਵਿਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਦੀ ਭੀੜ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਕ ਆਤਮਘਾਤੀ ਬੰਬ ਧਮਾਕੇ ਵਿਚ 11 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 25 ਹੋਰ ਜ਼ਖ਼ਮੀ ਹੋ ਗਏ।




ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਪੁਲਿਸ ਮੁਲਾਜ਼ਮਾਂ ਕੋਲ ਉਡਾ ਲਿਆ ਜੋ ਕਿ ਚੱਲ ਰਹੇ ਪ੍ਰਦਰਸ਼ਨ ਦੌਰਾਨ ਸੁਰੱਖਿਆ ਲਈ ਮੌਜੂਦ ਸਨ। ਸਿਹਤ ਮੰਤਰਾਲੇ ਦੇ ਬੁਲਾਰੇ ਨੇ 11 ਮੌਤਾਂ ਦੀ ਪੁਸ਼ਟੀ ਕੀਤੀ ਹੈ।




ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿ੍ਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।