ਕਾਬੁਲ: ਮੰਗਲਵਾਰ ਨੂੰ ਕਾਬੁਲ ਦੇ ਇੱਕ ਹਸਪਤਾਲ ਵਿੱਚ ਹੋਏ ਧਮਾਕੇ ਨਾਲ ਹੋਏ ਹਮਲੇ ਵਿੱਚ ਘੱਟੋ-ਘੱਟ 19 ਲੋਕ ਮਾਰੇ ਗਏ ਅਤੇ 50 ਜ਼ਖਮੀ ਹੋ ਗਏ।ਏਐਫਪੀ ਨੂੰ ਦੱਸਿਆ, "19 ਲਾਸ਼ਾਂ ਅਤੇ ਲਗਭਗ 50 ਜ਼ਖਮੀ ਲੋਕਾਂ ਨੂੰ ਕਾਬੁਲ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।"
ਨਿਊਜ਼ ਏਜੰਸੀ ਏਐਫਪੀ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਬੁਲ ਸ਼ਹਿਰ ਦੇ ਸਰਦਾਰ ਮੁਹੰਮਦ ਦਾਊਦ ਖਾਨ ਮਿਲਟਰੀ ਹਸਪਤਾਲ ਨੇੜੇ ਮੰਗਲਵਾਰ ਨੂੰ ਦੋ ਧਮਾਕੇ ਹੋਏ ਅਤੇ ਇਸ ਤੋਂ ਬਾਅਦ ਗੋਲੀਬਾਰੀ ਦੀ ਆਵਾਜ਼ ਵੀ ਸੁਣਾਈ ਦਿੱਤੀ। ਘਟਨਾ ਸਥਾਨ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਵੱਲੋਂ ਸਾਂਝੀਆਂ ਕੀਤੀਆਂ ਫੋਟੋਆਂ ਵਿੱਚ ਧਮਾਕੇ ਤੋਂ ਬਾਅਦ ਧੂੰਆਂ ਦੇਖਿਆ ਜਾ ਸਕਦਾ ਹੈ।
ਤਾਲਿਬਾਨ ਦੇ ਉਪ ਬੁਲਾਰੇ ਬਿਲਾਲ ਕਰੀਮੀ ਨੇ ਐਸੋਸੀਏਟਿਡ ਪ੍ਰੈਸ (ਏਪੀ) ਨੂੰ ਦੱਸਿਆ ਕਿ ਕਾਬੁਲ ਦੇ ਸਰਦਾਰ ਮੁਹੰਮਦ ਦਾਊਦ ਖਾਨ ਮਿਲਟਰੀ ਹਸਪਤਾਲ ਦੇ ਬਾਹਰ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਇੱਕ ਧਮਾਕਾ ਕੀਤਾ ਗਿਆ। ਉਸਨੇ ਇਹ ਵੀ ਪੁਸ਼ਟੀ ਨਹੀਂ ਕੀਤੀ ਕਿ ਘਟਨਾ ਸਥਾਨ 'ਤੇ ਕੋਈ ਹੋਰ ਧਮਾਕਾ ਹੋਇਆ ਸੀ। ਨਾਲ ਹੀ ਇਸ ਘਟਨਾ ਦੀ ਕਿਸੇ ਵੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ।
ਇਸ ਤੋਂ ਪਹਿਲਾਂ ਅਫਗਾਨਿਸਤਾਨ ਦੇ ਕੁੰਦੁਜ਼ ਸ਼ਹਿਰ ਦੀ ਇਕ ਸ਼ੀਆ ਮਸਜਿਦ 'ਚ ਸ਼ਰਧਾਲੂਆਂ 'ਤੇ ਹੋਏ ਆਤਮਘਾਤੀ ਬੰਬ ਧਮਾਕੇ 'ਚ ਘੱਟੋ-ਘੱਟ 55 ਲੋਕ ਮਾਰੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਜਗ੍ਹਾ-ਜਗ੍ਹਾ ਕਈ ਹਮਲੇ ਕੀਤੇ ਹਨ। 2017 ਵਿੱਚ ਵੀ ਇਸੇ ਤਰ੍ਹਾਂ ਦੇ ਹਮਲੇ ਵਿੱਚ 30 ਤੋਂ ਵੱਧ ਲੋਕ ਮਾਰੇ ਗਏ ਸਨ। ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਇਸ ਖੇਤਰ 'ਚ ਅਜਿਹੀਆਂ ਘਟਨਾਵਾਂ ਆਮ ਹੋ ਗਈਆਂ ਹਨ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ