Karachi Blast: ਕਰਾਚੀ 'ਚ ਵੱਡਾ ਧਮਾਕਾ, 12 ਦੀ ਮੌਤ, ਕਈਆਂ ਦੀ ਹਾਲਤ ਗੰਭੀਰ
ਬਚਾਅ ਅਧਿਕਾਰੀ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾ ਰਹੇ ਹਨ। ਜ਼ਖ਼ਮੀਆਂ ਵਿਚੋਂ ਚਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਨਾਲ ਹੀ ਰਿਪੋਰਟ ਮੁਤਾਬਕ ਇਸ ਧਮਾਕੇ 'ਚ 12 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।
Karachi Blast: ਪਾਕਿਸਤਾਨ (Pakistan) ਦੇ ਕਰਾਚੀ ਦੇ ਸ਼ੇਰਸ਼ਾਹ ਪਰਾਚਾ ਚੌਕ ਇਲਾਕੇ 'ਚ ਹੋਏ ਧਮਾਕੇ 'ਚ ਕਈ ਲੋਕਾਂ ਦੀ ਮੌਤ ਹੋ ਗਈ। ਅੱਜ ਭਾਵ ਸ਼ਨੀਵਾਰ ਦੁਪਹਿਰ ਨੂੰ ਇਲਾਕੇ ਦੀ ਇਕ ਇਮਾਰਤ 'ਚ ਧਮਾਕੇ (Explosion) 'ਚ 12 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਦਕਿ ਕਈ ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇਕ ਨਿੱਜੀ ਬੈਂਕ ਦੇ ਨੇੜੇ ਸਾਈਟ ਏਰੀਆ 'ਚ ਹੋਇਆ, ਜਿਸ ਕਾਰਨ ਇਲਾਕੇ 'ਚ ਸਥਿਤ ਹੋਰ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪੁਲਿਸ ਅਤੇ ਬਚਾਅ ਅਧਿਕਾਰੀ ਧਮਾਕੇ ਵਾਲੀ ਥਾਂ 'ਤੇ ਪਹੁੰਚ ਗਏ ਹਨ।
ਬਚਾਅ ਅਧਿਕਾਰੀ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾ ਰਹੇ ਹਨ। ਜ਼ਖ਼ਮੀਆਂ ਵਿਚੋਂ ਚਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਨਾਲ ਹੀ ਰਿਪੋਰਟ ਮੁਤਾਬਕ ਇਸ ਧਮਾਕੇ 'ਚ 12 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪੁਲਿਸ ਮੁਤਾਬਕ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਨਾਲ ਹੀ ਬੰਬ ਨਿਰੋਧਕ ਯੂਨਿਟ (BDU) ਧਮਾਕੇ ਵਾਲੀ ਥਾਂ 'ਤੇ ਪਹੁੰਚ ਗਿਆ ਹੈ। ਪੁਲਿਸ ਅਤੇ ਰੇਂਜਰ ਅਧਿਕਾਰੀਆਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ।
Ten killed, scores injured in an explosion at a building in Karachi's Shershah Paracha Chowk area, this afternoon: Pakistan Media
— ANI (@ANI) December 18, 2021
ਇਹ ਵੀ ਪੜ੍ਹੋ: Pfizer On Covid-19 : ਫਾਈਜਰ ਦੀ ਭਵਿੱਖਬਾਣੀ - ਕੋਰੋਨਾ ਮਹਾਮਾਰੀ ਸਾਲ 2024 ਤਕ ਨਹੀਂ ਨਹੀਂ ਛੱਡੇਗੀ ਪਿੱਛੇ
ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin