Kartarpur Corridor: ਭਾਰਤ ਨੇ ਕੀਤਾ ਕਰਤਾਰਪੁਰ ਲਾਂਘਾ ਬੰਦ, ਪਾਕਿਸਤਾਨ ਨੇ ਖੋਲ੍ਹਿਆ, ਸਿੱਖ ਸ਼ਰਧਾਲੂ ਆ ਸਕਦੇ
ਪਾਕਿਸਤਾਨ ਨਾਲ ਜੰਗਬੰਦੀ ਤੋਂ ਬਾਅਦ ਵੀ ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਆਪਣਾ ਹਿੱਸਾ ਬੰਦ ਕੀਤਾ ਹੋਇਆ ਹੈ। ਦੂਜੇ ਪਾਸੇ ਪਾਕਿਸਤਾਨ ਨੇ ਆਪਣੇ ਵਾਲੇ ਹਿੱਸੇ ਨੂੰ ਖੁੱਲ੍ਹਾ ਰੱਖਿਆ ਹੋਇਆ ਹੈ।

Kartarpur Corridor: ਪਾਕਿਸਤਾਨ ਨਾਲ ਜੰਗਬੰਦੀ ਤੋਂ ਬਾਅਦ ਵੀ ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਆਪਣਾ ਹਿੱਸਾ ਬੰਦ ਕੀਤਾ ਹੋਇਆ ਹੈ। ਦੂਜੇ ਪਾਸੇ ਪਾਕਿਸਤਾਨ ਨੇ ਆਪਣੇ ਵਾਲੇ ਹਿੱਸੇ ਨੂੰ ਖੁੱਲ੍ਹਾ ਰੱਖਿਆ ਹੋਇਆ ਹੈ। ਦਰਬਾਰ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਅਨੁਸਾਰ ਪਾਕਿਸਤਾਨ ਨੇ ਆਪਣੇ ਵੱਲੋਂ ਲਾਂਘੇ ਨੂੰ ਪੂਰੀ ਤਰ੍ਹਾਂ ਚਾਲੂ ਰੱਖਿਆ ਹੈ। ਸਥਾਨਕ ਤੇ ਅੰਤਰਰਾਸ਼ਟਰੀ ਸ਼ਰਧਾਲੂ ਯਾਤਰਾ ਜਾਰੀ ਰੱਖ ਸਕਦੇ ਹਨ।
ਦੱਸ ਦਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ 'ਆਪ੍ਰੇਸ਼ਨ ਸਿੰਦੂਰ' ਤਹਿਤ ਭਾਰਤ ਵੱਲੋਂ ਪਾਕਿਸਤਾਨ ਵਿੱਚ ਨੌਂ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ ਤੋਂ ਬਾਅਦ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਲੰਘੇ ਬੁੱਧਵਾਰ ਨੂੰ ਕਰਤਾਰਪੁਰ ਲਾਂਘੇ ਨੂੰ "ਅਗਲੇ ਆਦੇਸ਼ਾਂ ਤੱਕ" ਬੰਦ ਕਰਨ ਦਾ ਐਲਾਨ ਕੀਤਾ ਸੀ। ਇਸ ਮਗਰੋਂ ਬੇਸ਼ੱਕ ਸੀਜ਼ਫਾਈਰ ਹੋ ਚੁੱਕੀ ਹੈ ਪਰ ਭਾਰਤ ਨੇ ਸੁਰੱਖਿਆ ਕਾਰਨਾਂ ਕਰਕੇ ਅਜੇ ਕਰਤਾਰਪੁਰ ਸਾਹਿਬ ਲਾਂਘਾ ਨਹੀਂ ਖੋਲ੍ਹਿਆ।
ਦਰਅਸਲ ਪਾਕਿਸਤਾਨ ਸਥਿਤ ਇਹ ਗੁਰਦੁਆਰਾ ਸਿੱਖਾਂ ਲਈ ਬਹੁਤ ਅਧਿਆਤਮਿਕ ਮਹੱਤਵ ਰੱਖਦਾ ਹੈ ਕਿਉਂਕਿ ਇਹੀ ਉਹ ਥਾਂ ਹੈ ਜਿੱਥੇ ਪਹਿਲੇ ਸਿੱਖ ਗੁਰੂ, ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਤੇ ਇੱਥੇ ਹੀ ਜੋਤੀ ਜੋਤ ਸਮਾਏ। ਵੰਡ ਤੋਂ ਬਾਅਦ ਸਿੱਖਾਂ ਨੂੰ ਵੀਜ਼ਾ ਲੈ ਕੇ ਹੀ ਇਸ ਸਥਾਨ ਦੇ ਦਰਸ਼ਨ ਕਰਨੇ ਪੈਂਦੇ ਸੀ ਜਦੋਂਕਿ ਇਹ ਗੁਰਦੁਆਰਾ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ 4.7 ਕਿਲੋਮੀਟਰ ਦੂਰ ਸਥਿਤ ਹੈ।
ਸਿੱਖਾਂ ਦੀ ਲੰਬੀ ਮੰਗ ਮਗਰੋਂ 9 ਨਵੰਬਰ, 2019 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ। ਇਹ ਇੱਕ ਵੀਜ਼ਾ-ਮੁਕਤ ਸਰਹੱਦੀ ਰਸਤਾ ਹੈ ਜੋ ਭਾਰਤੀ ਨਾਗਰਿਕਾਂ ਤੇ ਭਾਰਤ ਦੇ ਓਵਰਸੀਜ਼ ਸਿਟੀਜ਼ਨਜ਼ (ਓਸੀਆਈ) ਕਾਰਡ ਧਾਰਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ 4.7 ਕਿਲੋਮੀਟਰ ਦੂਰ ਸਥਿਤ ਗੁਰਦੁਆਰੇ ਤੱਕ ਵੀਜ਼ਾ-ਮੁਕਤ ਪਹੁੰਚ ਦੀ ਆਗਿਆ ਦਿੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















