ਲਾਹੌਰ: ਪਾਕਿਸਤਾਨ ਨੇ ਦੁਨੀਆ ਭਰ ਦੇ ਸਿੱਖਾਂ ਲਈ ਦਰਵਾਜ਼ੇ ਖੋਲ੍ਹਣ ਦਾ ਐਲਾਨ ਕੀਤਾ ਹੈ। ਗੁਆਂਢੀ ਮੁਲਕ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਚਿਰਾਂ ਤੋਂ ਉਡੀਕੇ ਜਾ ਰਹੇ ਕਰਤਾਰਪੁਰ ਲਾਂਘੇ ਨੂੰ 9 ਨਵੰਬਰ ਨੂੰ ਖੋਲ੍ਹੇ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੁਨੀਆ ਭਰ ਦੇ ਸਿੱਖਾਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕਰਤਾਰਪੁਰ ਲਾਂਘੇ ਦਾ ਕੰਮ ਆਖ਼ਰੀ ਗੇੜ ਵਿੱਚ ਹੈ। ਉਸ ਨੂੰ ਨੌਂ ਨਵੰਬਰ ਨੂੰ ਸੰਗਤ ਲਈ ਖੋਲ੍ਹ ਦਿੱਤਾ ਜਾਵੇਗਾ।
ਇਹ ਐਲਾਨ ਕਰਕੇ ਇਮਰਾਨ ਨੇ ਜਤਾਏ ਜਾ ਰਹੇ ਉਹ ਸਾਰੇ ਖ਼ਦਸ਼ੇ ਦੂਰ ਕਰ ਦਿੱਤੇ ਹਨ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਕੀ 12 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਿਆ ਜਾਵੇਗਾ ਕਿ ਨਹੀਂ। ਪਾਕਿ ਪ੍ਰਧਾਨ ਮੰਤਰੀ ਇਮਰਾਨ ਨੇ ਕਿਹਾ ਕਿ ਗੁਰਦੁਆਰੇ ਵਿੱਚ ਭਾਰਤ ਤੇ ਸੰਸਾਰ ਦੇ ਕਈ ਹਿੱਸਿਆਂ ਤੋਂ ਸਿੱਖ ਆਉਣਗੇ। ਇਹ ਸਿੱਖਾਂ ਲਈ ਵੱਡਾ ਧਾਰਮਿਕ ਕੇਂਦਰ ਬਣ ਜਾਵੇਗਾ।
ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫ਼ੈਸਲ ਨੇ ਕਿਹਾ ਸੀ ਕਿ ਲਾਂਘਾ ਖੋਲ੍ਹਣ ਲਈ ਹਾਲੇ ਤੱਕ ਕੋਈ ਤਾਰੀਕ ਤੈਅ ਨਹੀਂ ਕੀਤੀ ਗਈ। ਲਾਂਘਾ ਪ੍ਰਾਜੈਕਟ ਦੀ ਅਗਵਾਈ ਕਰ ਰਹੇ ਸੀਨੀਅਰ ਪਾਕਿ ਅਧਿਕਾਰੀ ਨੇ ਵੀ ਇਸ ਦੇ 9 ਨਵੰਬਰ ਨੂੰ ਖੁੱਲ੍ਹਣ ਦੀ ਪੁਸ਼ਟੀ ਕੀਤੀ ਹੈ।
ਤਜਵੀਜ਼ਤ ਲਾਂਘਾ ਕਰਤਾਰਪੁਰ (ਪਾਕਿਸਤਾਨ) ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਜ਼ਿਲ੍ਹਾ ਗੁਰਦਾਸਪੁਰ (ਭਾਰਤ) ਦੇ ਡੇਰਾ ਬਾਬਾ ਨਾਨਕ ਕਸਬੇ ਨਾਲ ਜੋੜੇਗਾ। ਇਸ ਨਾਲ ਭਾਰਤੀ ਸ਼ਰਧਾਲੂ ਬਿਨਾਂ ਵੀਜ਼ਾ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣਗੇ। ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਸਿਰਫ਼ ਇਕ ਪਰਮਿਟ ਲੈਣਾ ਪਵੇਗਾ।
ਪਾਕਿਸਤਾਨ ਦੁਨੀਆ ਭਰ ਦੇ ਸਿੱਖਾਂ ਲਈ ਦਰ ਖੋਲ੍ਹਣ ਲਈ ਤਿਆਰ
ਏਬੀਪੀ ਸਾਂਝਾ
Updated at:
21 Oct 2019 12:28 PM (IST)
ਪਾਕਿਸਤਾਨ ਨੇ ਦੁਨੀਆ ਭਰ ਦੇ ਸਿੱਖਾਂ ਲਈ ਦਰਵਾਜ਼ੇ ਖੋਲ੍ਹਣ ਦਾ ਐਲਾਨ ਕੀਤਾ ਹੈ। ਗੁਆਂਢੀ ਮੁਲਕ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਚਿਰਾਂ ਤੋਂ ਉਡੀਕੇ ਜਾ ਰਹੇ ਕਰਤਾਰਪੁਰ ਲਾਂਘੇ ਨੂੰ 9 ਨਵੰਬਰ ਨੂੰ ਖੋਲ੍ਹੇ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੁਨੀਆ ਭਰ ਦੇ ਸਿੱਖਾਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕਰਤਾਰਪੁਰ ਲਾਂਘੇ ਦਾ ਕੰਮ ਆਖ਼ਰੀ ਗੇੜ ਵਿੱਚ ਹੈ। ਉਸ ਨੂੰ ਨੌਂ ਨਵੰਬਰ ਨੂੰ ਸੰਗਤ ਲਈ ਖੋਲ੍ਹ ਦਿੱਤਾ ਜਾਵੇਗਾ।
- - - - - - - - - Advertisement - - - - - - - - -