ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ ਵੀਰਵਾਰ ਕਰਤਾਰਪੁਰ ਸਾਹਿਬ ਮਾਮਲੇ 'ਚ ਪਾਕਿਸਤਾਨ ਦੇ ਡਿਪਲੋਮੈਟ ਨੂੰ ਸੰਮਨ ਕੀਤਾ ਹੈ। ਪਾਕਿਸਤਾਨ ਨੇ ਹਾਲ ਹੀ 'ਚ ਕਰਤਾਰਪੁਰ ਸਾਹਿਬ ਦੇ ਪ੍ਰਬੰਧਨ ਨੂੰ ਇਕ ਟਰੱਸਟ ਨੂੰ ਸੌਂਪਿਆ ਹੈ। ਜਿਸ 'ਤੇ ਭਾਰਤ ਨੇ ਸਖਤ ਇਤਰਾਜ਼ ਜ਼ਾਹਰ ਕੀਤਾ ਹੈ।


ਵਿਦੇਸ਼ ਮੰਤਰਾਲੇ ਨੇ ਵੀਰਵਾਰ ਕਿਹਾ ਕਿ ਅਸੀਂ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਪ੍ਰਬੰਧਨ ਤੇ ਰੱਖ ਰਖਾਵ ਦੇ ਕੰਮ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲੈਕੇ ਇਕ ਹੋਰ ਟਰੱਸਟ Evacuee Trust Property Board ਨੂੰ ਦੇਣ ਦੀਆਂ ਖਬਰਾਂ ਦੇਖੀਆਂ ਹਨ।


ਭਾਰਤ ਨੇ ਕਿਹਾ ਪਾਕਿਸਤਾਨ ਦਾ ਇਹ ਇਕਤਰਫਾ ਫੈਸਲਾ ਨਿੰਦਣਯੋਗ ਹੈ ਤੇ ਕਰਤਾਰਪੁਰ ਸਾਹਿਬ ਗਲਿਆਰੇ ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੇ ਖਿਲਾਫ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, 'ਇਸ ਤਰ੍ਹਾਂ ਦੀਆਂ ਕਾਰਵਾਈਆਂ ਸਿਰਫ ਪਾਕਿਸਤਾਨ ਸਰਕਾਰ ਤੇ ਉਸ ਦੀ ਅਗਵਾਈ ਦੇ ਧਾਰਮਿਕ ਘੱਟ ਗਿਣਤੀਆਂ ਭਾਈਚਾਰਿਆਂ ਦੇ ਅਧਿਕਾਰਾਂ ਤੇ ਕਲਿਆਣ ਦੇ ਵੱਡੇ ਵੱਡੇ ਦਾਅਵਿਆਂ ਦੀ ਅਸਲੀਅਤ ਨੂੰ ਜੱਗ ਜ਼ਾਹਰ ਕਰਦੇ ਹਨ।'


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ