Kenya School Fire : ਕੀਨੀਆ ਦੇ ਨਕੁਰੂ ਕਾਊਂਟੀ ਸਥਿਤ ਗਿਲਗਿਲ ਦੇ ਉਤੁਮਿਸ਼ੀ ਗਰਲਜ਼ ਅਕੈਡਮੀ ਵਿੱਚ ਲੱਗੀ ਭਿਆਨਕ ਅੱਗ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਵੀਰਵਾਰ ਤੜਕੇ ਕਰੀਬ 3:30 ਵਜੇ ਲੜਕੀਆਂ ਦੇ ਹੋਸਟਲ ਵਿੱਚ ਅਚਾਨਕ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 16 ਵਿਦਿਆਰਥਣਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 70 ਤੋਂ ਵੱਧ ਲੜਕੀਆਂ ਜ਼ਖ਼ਮੀ ਹੋਈਆਂ ਹਨ।

Continues below advertisement

Kenya ਦੇ Nakuru County ਵਿੱਚ ਵਾਪਰੇ ਇਸ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ। Kenya Red Cross ਮੁਤਾਬਕ ਐਮਰਜੈਂਸੀ ਟੀਮਾਂ, ਐਂਬੂਲੈਂਸਾਂ ਅਤੇ ਮਨੋਵਿਗਿਆਨਕ ਸਹਾਇਤਾ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਸਨ।

ਪਹਿਲਾਂ 10 ਵਿਦਿਆਰਥਣਾਂ ਦੀ ਮੌਤ ਦੀ ਪੁਸ਼ਟੀ ਹੋਈ ਸੀ ਪਰ ਬਾਅਦ ਵਿੱਚ ਗੰਭੀਰ ਤੌਰ ‘ਤੇ ਝੁਲਸੀਆਂ ਹੋਰ 6 ਲੜਕੀਆਂ ਨੇ ਵੀ ਦਮ ਤੋੜ ਦਿੱਤਾ। ਕਈ ਜ਼ਖ਼ਮੀਆਂ ਦੀ ਹਾਲਤ ਹਾਲੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿੱਚ ਜਾਰੀ ਹੈ।

Continues below advertisement

ਹਾਦਸੇ ਤੋਂ ਬਾਅਦ ਸਰਕਾਰ ਵੱਲੋਂ ਕਾਊਂਸਲਿੰਗ ਮਾਹਿਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ ਤਾਂ ਜੋ ਬਚੀਆਂ ਵਿਦਿਆਰਥਣਾਂ, ਮ੍ਰਿਤਕਾਂ ਦੇ ਪਰਿਵਾਰਾਂ ਅਤੇ ਅਧਿਆਪਕਾਂ ਨੂੰ ਮਨੋਵਿਗਿਆਨਕ ਸਹਾਇਤਾ ਦਿੱਤੀ ਜਾ ਸਕੇ।

ਕੇਨਿਆ ਦੇ ਰਾਸ਼ਟਰਪਤੀ William Ruto ਨੇ ਵੀ ਇਸ ਘਟਨਾ ‘ਤੇ ਗਹਿਰਾ ਦੁੱਖ ਜ਼ਾਹਿਰ ਕਰਦਿਆਂ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਬਚਾਅ ਕਾਰਜਾਂ, ਜ਼ਖ਼ਮੀਆਂ ਦੇ ਇਲਾਜ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ‘ਤੇ ਕੇਂਦਰਿਤ ਹੈ।

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਹਾਦਸਾ ਕੀਨੀਆ ਦੇ ਪਿਛਲੇ ਕੁਝ ਸਾਲਾਂ ਦੇ ਸਭ ਤੋਂ ਦਰਦਨਾਕ ਸਕੂਲੀ ਅਗਨਿਕਾਂਡਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।