Gurpatwant Pannu murder plot: ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਵਿਰੋਧ ਵਿੱਚ ਖਾਲਿਸਤਾਨੀਆਂ ਨੇ ਅਮਰੀਕਾ ਦੇ ਸਾਨਫਰਾਂਸਿਸਕੋ ਵਿੱਚ ਭਾਰਤ ਖਿਲਾਫ ਰੈਲੀ ਕੱਢੀ। ਇਹ ਰੈਲੀ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਗੋਲਡਨ ਗੇਟ ਬ੍ਰਿਜ ਨੇੜੇ ਕੱਢੀ ਗਈ। ਰੈਲੀ ਦੌਰਾਨ ਖਾਲਿਸਤਾਨੀਆਂ ਨੇ ਭਾਰਤੀ ਝੰਡੇ ਦਾ ਨਿਰਾਦਰ ਵੀ ਕੀਤਾ।


ਮਿਲੀ ਜਾਣਕਾਰੀ ਅਨੁਸਾਰ ਇਹ ਰੈਲੀ ਬੀਤੇ ਸ਼ਨੀਵਾਰ ਨੂੰ ਕੱਢੀ ਗਈ ਸੀ। ਜਿਸ 'ਚ ਖਾਲਿਸਤਾਨੀ ਸਮਰਥਕ ਆਪਣੇ ਵਾਹਨਾਂ 'ਤੇ ਰੈਫਰੈਂਡਮ ਦੇ ਝੰਡੇ ਲਗਾ ਕੇ ਉੱਥੇ ਪਹੁੰਚੇ। ਖਾਲਿਸਤਾਨੀਆਂ ਨੇ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ, ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਭਾਰਤ ਦੇ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਪੋਸਟਰ ਲਗਾਏ ਹੋਏ ਸਨ।


ਇਸ ਦੌਰਾਨ ਖਾਲਿਸਤਾਨੀਆਂ ਨੇ ਭਾਰਤ ਖਿਲਾਫ ਨਾਅਰੇਬਾਜ਼ੀ ਕੀਤੀ। ਦੱਸ ਦਈਏ ਕਿ ਰੈਲੀ ਵਿੱਚ ਆਏ ਖਾਲਿਸਤਾਨੀਆਂ ਨੇ ਆਪਣੀ ਗੱਡੀ ਦੇ ਅੱਗੇ ਭਾਰਤੀ ਝੰਡਾ ਲਟਕਾਇਆ ਹੋਇਆ ਸੀ, ਜਿਸ ਕਾਰਨ ਇਹ ਜ਼ਮੀਨ ਨੂੰ ਛੂਹ ਰਿਹਾ ਸੀ। ਇਸੇ ਰੈਲੀ 'ਚ ਸਮਰਥਕਾਂ ਨੇ ਭਾਰਤ ਸਰਕਾਰ ਨੂੰ ਅੱਤਵਾਦੀ ਤੱਕ ਕਹਿ ਦਿੱਤਾ।


ਫਾਈਨੈਂਸ਼ੀਅਲ ਟਾਈਮਜ਼ ਦੁਆਰਾ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਅਮਰੀਕੀ ਧਰਤੀ 'ਤੇ ਇੱਕ ਸਿੱਖ ਵੱਖਵਾਦੀ ਦੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਕਥਿਤ ਤੌਰ 'ਤੇ ਇਹ ਸਾਜ਼ਿਸ਼ ਭਾਰਤ ਵੱਲੋਂ ਰਚੀ ਜਾ ਰਹੀ ਸੀ ਅਤੇ ਇਸ ਰਾਹੀਂ ਪੰਨੂ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਖ਼ਿਲਾਫ਼ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਸੀਲਬੰਦ ਕੇਸ ਦਾਇਰ ਕੀਤਾ ਗਿਆ ਹੈ। ਪਰ ਮੁਲਜ਼ਮ ਕੌਣ ਹੈ ਅਤੇ ਕੀ ਇਲਜ਼ਾਮ ਹਨ ਇਹ ਤਾਂ ਲਿਫਾਫਾ ਖੁੱਲ੍ਹਣ 'ਤੇ ਹੀ ਪਤਾ ਲੱਗੇਗਾ।  


ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ 'ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।