Khalistani Supporters: ਕੈਨੇਡਾ ਤੋਂ ਬਾਅਦ ਦੁਨੀਆ ਭਰ ਵਿੱਚ ਖਾਲਿਸਤਾਨੀ ਸਮਰਥਕ ਐਕਟਿਵ ਹੋ ਗਏ ਹਨ। ਹਾਲ ਹੀ ਵਿੱਚ ਖਾਲਿਸਤਾਨੀ ਸਮਰਥਕਾਂ ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ। ਦਰਅਸਲ, ਖਾਲਿਸਤਾਨੀਆਂ ਨੇ ਇਹ ਪ੍ਰਦਰਸ਼ਨ ਮਹਾਤਮਾ ਗਾਂਧੀ ਦੇ ਜਨਮ ਦਿਨ 'ਤੇ 2 ਅਕਤੂਬਰ ਨੂੰ ਕੀਤਾ ਸੀ। ਇਸ ਦੀਆਂ ਤਸਵੀਰਾਂ ਹੁਣ ਸਾਹਮਣੇ ਆ ਰਹੀਆਂ ਹਨ। 


ਹਾਸਲ ਜਾਣਕਾਰੀ ਮੁਤਾਬਕ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਤਿਰੰਗੇ ਨੂੰ ਅੱਗ ਲਾ ਦਿੱਤੀ ਸੀ। ਇਸ ਦੇ ਨਾਲ ਹੀ ਦਲ ਖਾਲਸਾ ਯੂਕੇ ਦੀ ਅਗਵਾਈ ਕਰ ਰਹੇ ਗੁਰਚਰਨ ਸਿੰਘ ਨੇ ਭਾਰਤੀ ਰਾਸ਼ਟਰੀ ਝੰਡੇ 'ਤੇ ਗਊ ਮੂਤਰ ਡੋਲ੍ਹਿਆ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਰਤ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ। 


ਇਸ ਪ੍ਰਦਰਸ਼ਨ ਦੌਰਾਨ ਗੁਰਚਰਨ ਸਿੰਘ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਗਊ ਮੂਤਰ ਪੀਣ ਦੀ ਚੁਣੌਤੀ ਦਿੱਤੀ। ਉਂਝ ਵਿਰੋਧ ਸ਼ੁਰੂ ਹੁੰਦੇ ਹੀ ਗੁਰਚਰਨ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਪਰਮਜੀਤ ਸਿੰਘ ਪੰਮਾ ਵੀ ਇਸ ਪ੍ਰਦਰਸ਼ਨ 'ਚ ਮੌਜੂਦ ਸੀ।


ਇਹ ਵੀ ਪੜ੍ਹੋ: Sangrur News: ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 100 ਮੁਲਾਜ਼ਮਾਂ 'ਤੇ ਛਾਂਟੀ ਦੀ ਤਲਵਾਰ


ਦੱਸ ਦਈਏ ਕਿ ਪੰਮਾ ਕਥਿਤ ਤੌਰ 'ਤੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੈਂਬਰ ਹੈ। ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਦੌਰਾਨ ਪੰਮਾ ਨੇ ਹਰਜੀਤ ਸਿੰਘ ਨਿੱਝਰ ਦੇ ਕਤਲ ਦਾ ਵੀ ਜ਼ਿਕਰ ਕੀਤਾ ਤੇ ਭਾਰਤ ਖਿਲਾਫ ਕਈ ਧਮਕੀਆਂ ਵੀ ਦਿੱਤੀਆਂ। 


ਯਾਦ ਰਹੇ ਇਹ ਵਿਰੋਧ ਬਰਤਾਨੀਆ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਖਾਲਿਸਤਾਨੀਆਂ ਵੱਲੋਂ ਗੁਰਦੁਆਰੇ ਵਿੱਚ ਦਾਖ਼ਲ ਨਾ ਹੋਣ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਹੋਇਆ। ਅਜਿਹੇ 'ਚ ਭਾਰਤ ਸਰਕਾਰ ਨੇ ਬਰਤਾਨੀਆ ਸਰਕਾਰ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ ਤੇ ਪ੍ਰਦਰਸ਼ਨਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਵੀ ਕੀਤੀ ਹੈ।


ਇਹ ਵੀ ਪੜ੍ਹੋ: Punjab news: ਪੰਜਾਬ ਪੁਲਿਸ ਦੇ ਅੜਿੱਕੇ ਚੜ੍ਹੇ ਬੰਬੀਹਾ ਗੈਂਗ ਦੇ 2 ਸਾਥੀ, 4 ਪਿਸਤੌਲ, 16 ਜਿੰਦਾ ਕਾਰਤੂਸ ਕੀਤੇ ਬਰਾਮਦ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।