Khalistani funded AAP: ਖਾਲਿਸਤਾਨੀਆਂ ਨੇ ਆਪ ਨੂੰ 100 ਕਰੋੜ ਰੁਪਏ ਤੋਂ ਵੱਧ ਦਾ ਦਿੱਤਾ ਫੰਡ, ਗੁਰਪਤਵੰਤ ਪੰਨੂ ਨੇ ਕੀਤਾ ਦਾਅਵਾ
ਪੰਨੂ ਨੇ ਅੱਗੇ ਦਾਅਵਾ ਕੀਤਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫੰਡਾਂ ਦੇ ਬਦਲੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਯਕੀਨੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ। ਭੁੱਲਰ 1993 ਦੇ ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਇੱਕ ਦੋਸ਼ੀ ਹੈ।
Khalistani funded AAP : ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਇਲਜ਼ਾਮ ਲਾਇਆ ਹੈ ਕਿ ਖਾਲਿਸਤਾਨੀ ਸਮੂਹਾਂ ਨੇ 2014 ਤੋਂ 2022 ਤੱਕ ਆਮ ਆਦਮੀ ਪਾਰਟੀ (ਆਪ) ਨੂੰ ਲਗਭਗ 133.54 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ।
ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਇੱਕ ਵੀਡੀਓ ਵਿੱਚ ਪੰਨੂ ਨੇ ਅੱਗੇ ਦਾਅਵਾ ਕੀਤਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫੰਡਾਂ ਦੇ ਬਦਲੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਯਕੀਨੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ। ਭੁੱਲਰ 1993 ਦੇ ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਇੱਕ ਦੋਸ਼ੀ ਹੈ।
BIG claim by US based Khalistani Terrorist Gurpatwant Singh Pannun says Aam Aadmi Party took $16 million between 2014-2022 from Khalistans.
— Megh Updates 🚨™ (@MeghUpdates) March 25, 2024
Pannun Claims Delhi CM Kejriwal had a meeting with Pro Khalistan groups in Gurdwara Richmond Hills, NY in 2014 where Kejriwal promised to… pic.twitter.com/xzzo2MxsQS
ਪੰਨੂ ਨੇ ਅੱਗੇ ਦੋਸ਼ ਲਗਾਇਆ ਹੈ ਕਿ 'ਆਪ' ਦਾ ਚਿਹਰਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਥਿਕ ਲਾਭ ਦੇ ਬਦਲੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦਾ ਪ੍ਰਸਤਾਵ ਰੱਖਿਆ ਹੈ। ਖਾਲਿਸਤਾਨੀ ਪੰਨੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਇਲਜ਼ਾਮਾਂ ਲਾਇਆ ਕਿ 2014 ਵਿੱਚ ਗੁਰਦੁਆਰਾ ਰਿਚਮੰਡ ਹਿੱਲਜ਼, ਨਿਊਯਾਰਕ ਵਿੱਚ ਕੇਜਰੀਵਾਲ ਅਤੇ ਖਾਲਿਸਤਾਨ ਪੱਖੀ ਸਿੱਖਾਂ ਵਿਚਕਾਰ ਇੱਕ ਗੁਪਤ ਮੀਟਿੰਗ ਹੋਈ ਸੀ। ਪੰਨੂ ਦਾ ਦਾਅਵਾ ਹੈ ਕਿ ਇਸ ਮੁਲਾਕਾਤ ਦੌਰਾਨ ਕੇਜਰੀਵਾਲ ਨੇ ਕਥਿਤ ਤੌਰ 'ਤੇ ਵਿੱਤੀ ਸਹਾਇਤਾ ਦੇ ਬਦਲੇ ਅੱਤਵਾਦੀ ਭੁੱਲਰ ਦੀ ਰਿਹਾਈ ਸੁਰੱਖਿਅਤ ਕਰਨ ਦਾ ਵਾਅਦਾ ਕੀਤਾ ਸੀ।
ਆਓ ਜਾਣਦੇ ਹਾਂ ਕੌਣ ਹੈ ਗੁਰਪਤਵੰਤ ਸਿੰਘ ਪੰਨੂ
ਗੁਰਪਤਵੰਤ ਪੰਨੂ ਪਿਛੋਕੜ ਤੋਂ ਪੰਜਾਬ ਤੇ ਹੁਣ ਇੱਕ ਕੈਨੇਡੀਅਨ ਤੇ ਅਮਰੀਕੀ ਨਾਗਰਿਕ ਹੈ ਜੋ ਸਿੱਖਸ ਫਾਰ ਜਸਟਿਸ ਦੇ ਜਨਰਲ ਵਕੀਲ ਵਜੋਂ ਕੰਮ ਕਰਦਾ ਹੈ। ਖਾਲਿਸਤਾਨ ਪੱਖੀ ਵਕੀਲ ਇੱਕ ਵੱਖਰੇ ਸਿੱਖ ਰਾਜ ਦੀ ਮੰਗ ਕਰਨ ਵਾਲੇ ਗ਼ੈਰ-ਬੰਧਿਤ ਰਾਏਸ਼ੁਮਾਰੀ (referendums) ਦਾ ਇੱਕ ਮੁੱਖ ਪ੍ਰਬੰਧਕ ਰਿਹਾ ਹੈ - ਜੋ ਕਿ ਕੈਨੇਡਾ, ਯੂਕੇ ਅਤੇ ਆਸਟ੍ਰੇਲੀਆ ਵਰਗੇ ਵੱਡੇ ਭਾਰਤੀ ਪ੍ਰਵਾਸੀਆਂ ਵਾਲੇ ਦੇਸ਼ਾਂ ਵਿੱਚ ਆਯੋਜਿਤ ਕੀਤਾ ਗਿਆ ਹੈ। ਪੰਨੂ ਦਾ ਕਹਿਣਾ ਹੈ ਕਿ ਭਾਰਤ ਰਾਏਸ਼ੁਮਾਰੀ ਮੁਹਿੰਮ ਚਲਾਉਣ ਲਈ ਮੈਨੂੰ ਮਾਰਨਾ ਚਾਹੁੰਦਾ ਹੈ।
ਮਾਝੇ ਵਿੱਚ ਹੋਇਆ ਸੀ ਪੰਨੂ ਦਾ ਜਨਮ
ਪੰਨੂ ਦਾ ਜਨਮ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਖਾਨਕੋਟ ਵਿੱਚ ਹੋਇਆ ਸੀ ਤੇ ਉਹ ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੇ ਸਾਬਕਾ ਅਧਿਕਾਰੀ ਮਹਿੰਦਰ ਸਿੰਘ ਦਾ ਪੁੱਤਰ ਹੈ। ਮੰਨਿਆ ਜਾਂਦਾ ਹੈ ਕਿ ਉਹ 1990 ਦੇ ਦਹਾਕੇ ਵਿੱਚ ਪੰਜਾਬ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਇਆ ਸੀ ਅਤੇ ਉਸਨੇ 2007 ਵਿੱਚ SFJ ਦੀ ਸਥਾਪਨਾ ਕੀਤੀ ਸੀ। ਨਿਊਯਾਰਕ-ਅਧਾਰਤ ਸੰਗਠਨ ਭਾਰਤ ਵਿੱਚੋਂ ਖਾਲਿਸਤਾਨ ਨਾਮਕ ਇੱਕ ਆਜ਼ਾਦ ਸਿੱਖ ਰਾਜ ਦੀ ਵਕਾਲਤ ਕਰਦਾ ਹੈ।