ਖਾਲਿਸਤਾਨੀ ਤੇ ਸਿੱਖ ਫਾਰ ਜਸਟਿਸ (SFJ) ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਕੇ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ 'ਚ ਇਹ ਦਾਅਵਾ ਕੀਤਾ ਗਿਆ ਹੈ। ਵੀਡੀਓ ਵਿੱਚ ਉਹ ਰਾਮ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰ ਰਿਹਾ ਹੈ।



ਕੈਨੇਡਾ ਵਿੱਚ ਭਾਰਤੀ ਮੂਲ ਦੇ ਹਿੰਦੂ ਸੰਸਦ ਮੈਂਬਰ ਚੰਦਰ ਆਰੀਆ ਨੂੰ ਵੀ ਧਮਕੀ ਦਿੱਤੀ ਗਈ ਹੈ। ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ 16 ਅਤੇ 17 ਨਵੰਬਰ ਨੂੰ ਅਯੁੱਧਿਆ ਦੇ ਰਾਮ ਮੰਦਰ ਵਿੱਚ ਹਿੰਸਾ ਹੋਵੇਗੀ।






ਪੰਨੂ ਨੇ ਵੀਡੀਓ ਵਿੱਚ ਇਹ ਵੀ ਕਿਹਾ ਹੈ ਕਿ ਅਸੀਂ ਹਿੰਦੂਤਵ ਵਿਚਾਰਧਾਰਾ ਦੀ ਜਨਮ ਭੂਮੀ ਅਯੁੱਧਿਆ ਦੀ ਨੀਂਹ ਹਿਲਾ ਦੇਵਾਂਗੇ। ਵੀਡੀਓ ਵਿੱਚ ਪੰਨੂ ਨੇ ਅਯੁੱਧਿਆ ਵਿੱਚ ਰਾਮ ਮੰਦਰ ਸਮੇਤ ਦੇਸ਼ ਦੇ ਕਈ ਹਿੰਦੂ ਮੰਦਰਾਂ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਹਨ। ਇਸ ਵੀਡੀਓ ਨੂੰ ਵੱਡੇ ਖਤਰੇ ਵਜੋਂ ਦੇਖਿਆ ਜਾ ਰਿਹਾ ਹੈ।


ਮੰਦਰ ਨੂੰ ਉਡਾਉਣ ਦੀਆਂ  ਪਹਿਲਾਂ ਵੀ ਮਿਲ ਚੁੱਕੀਆਂ ਨੇ ਧਮਕੀਆਂ


ਇਸ ਤੋਂ ਪਹਿਲਾਂ 28 ਮਈ 2024 ਨੂੰ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਮਿਲੀ ਸੀ। ਸਭ ਤੋਂ ਪਹਿਲਾਂ ਇੱਕ ਆਈਡੀ ਤੋਂ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਫਿਰ 112 'ਤੇ ਕਾਲ ਆਈ। ਰਾਮ ਮੰਦਰ ਨੂੰ ਉਡਾਉਣ ਦੀ ਧਮਕੀ ਮਿਲਦੇ ਹੀ ਪੁਲਿਸ ਨੇ ਤੁਰੰਤ ਸਾਈਬਰ ਮਾਹਿਰਾਂ ਅਤੇ ਨਿਗਰਾਨੀ ਟੀਮ ਨੂੰ ਸਰਗਰਮ ਕਰ ਦਿੱਤਾ ਸੀ ਜਿਸ ਤੋੰ ਬਾਅਦ ਧਮਕੀ ਦੇਣ ਵਾਲੇ ਵੀ ਗ੍ਰਿਫ਼ਤਾਰੀ ਹੋਈ ਸੀ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।