ਇਟਲੀ ’ਚ ਖ਼ਾਲਿਸਤਾਨੀਆਂ ਵੱਲੋਂ ਭਾਰਤੀ ਦੂਤਾਵਾਸ ’ਚ ਕੀਤਾ ਹੰਗਾਮਾ
ਰਿਪੋਰਟ ਮੁਤਾਬਕ ਖ਼ਾਲਿਸਤਾਨੀ ਹਮਾਇਤੀਆਂ ਨੇ ਭਾਰਤੀ ਦੂਤਾਵਾਸ ਦੀ ਇਮਾਰਤ ਵਿੱਚ ਖ਼ਾਲਿਸਤਾਨੀ ਝੰਡੇ ਲਹਿਰਾਏ ਤੇ ਕੰਧ ਉੱਤੇ ਖ਼ਾਲਿਸਤਾਨ ਦੇ ਹੱਕ ਵਿੱਚ ਨਾਅਰੇ ਵੀ ਲਿਖੇ।
ਰੋਮ: ਕਿਸਾਨ ਅੰਦੋਲਨ ਕਾਰਨ ਪੈਦੇ ਹੋਏ ਹਾਲਾਤ ਕਰਕੇ ਵਿਦੇਸ਼ਾਂ ਵਿੱਚ ਖ਼ਾਲਿਸਤਾਨੀ ਸਮਰਥਕ ਵੀ ਸਰਗਰਮ ਹੋ ਗਏ ਹਨ। ਉਨ੍ਹਾਂ ਵੱਲੋਂ ਭਾਰਤੀ ਦੂਤਾਵਾਸ ਬਾਹਰ ਰੋਸ ਪ੍ਰਗਟਾਇਆ ਜਾ ਰਿਹਾ ਹੈ। ਇਸ ਤਹਿਤ ਉਨ੍ਹਾਂ 26 ਜਨਵਰੀ ਨੂੰ ਇਟਲੀ ’ਚ ਰੋਮ ਵਿਖੇ ਭਾਰਤੀ ਦੂਤਾਵਾਸ ’ਚ ਹੰਗਾਮਾ ਕੀਤਾ ਤੇ ਭਾਰਤ ਵਿਰੋਧੀ ਨਾਅਰੇ ਲਾਏ। ਭਾਰਤ ਸਰਕਾਰ ਨੇ ਆਸ ਪ੍ਰਗਟਾਈ ਹੈ ਕਿ ਇਤਾਲਵੀ ਅਧਿਕਾਰੀ ਅਪਰਾਧੀਆਂ ਵਿਰੁੱਧ ਜ਼ਰੂਰ ਕਾਰਵਾਈ ਕਰਨਗੇ ਤੇ ਭਵਿੱਖ ’ਚ ਅਜਿਹੀਆਂ ਘਟਨਾਵਾਂ ਹੋਣ ਤੋਂ ਰੋਕਣਗੇ।
ਰਿਪੋਰਟ ਮੁਤਾਬਕ ਖ਼ਾਲਿਸਤਾਨੀ ਹਮਾਇਤੀਆਂ ਨੇ ਭਾਰਤੀ ਦੂਤਾਵਾਸ ਦੀ ਇਮਾਰਤ ਵਿੱਚ ਖ਼ਾਲਿਸਤਾਨੀ ਝੰਡੇ ਲਹਿਰਾਏ ਤੇ ਕੰਧ ਉੱਤੇ ਖ਼ਾਲਿਸਤਾਨ ਦੇ ਹੱਕ ਵਿੱਚ ਨਾਅਰੇ ਵੀ ਲਿਖੇ। ਇਸ ਤੋਂ ਪਹਿਲਾਂ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਵੀ ਇੰਝ ਹੀ ਖ਼ਾਲਿਸਤਾਨੀ ਵੱਖਵਾਦੀ ਸਮੂਹਾਂ ਦੇ ਮੈਂਬਰਾਂ ਨੇ ਹੰਗਾਮਾ ਖੜ੍ਹਾ ਕੀਤਾ ਸੀ।
ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਗਠਨ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਵਿੱਚ ਮੁੱਖ ਤੌਰ ਉੱਤੇ ਪੰਜਾਬ ਤੇ ਹਰਿਆਣਾ ਦੇ ਕਿਸਾਨ ਸ਼ਾਮਲ ਹਨ, ਜੋ ਤਿੰਨੇ ਨਵੇਂ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਵਿੱਚ ਕੀਤੇ ਗਏ ਗਏ ਵੱਡੇ ਸੁਧਾਰਾਂ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਕਿਸਾਨਾਂ ਤੇ ਸਰਕਾਰ ਵਿਚਾਲੇ ਕਈ ਗੇੜ ਦੀ ਗੱਲਬਾਤ ਦੇ ਬਾਵਜੂਦ ਹਾਲੇ ਤੱਕ ਇਸ ਰੇੜਕੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ