Khalistani protest: ਕੈਨੇਡਾ 'ਚ ਗਰਮਾਇਆ ਮਾਹੌਲ, ਸੜਕਾਂ 'ਤੇ ਉੱਤਰੇ ਖਾਲਿਸਤਾਨੀ, ਭਾਰਤੀ ਦੂਤਾਵਾਸ ਬਾਹਰ ਰੈਲੀਆਂ
ਡਾਊਨਟਾਊਨ ਵੈਨਕੂਵਰ ਵਿੱਚ ਪ੍ਰਦਰਸ਼ਨਕਾਰੀ ਭਾਰਤ ਦੇ ਕੌਂਸਲ ਜਨਰਲ ਦੇ ਬਾਹਰ ਇਕੱਠੇ ਹੋਏ ਤੇ ਖਾਲਿਸਤਾਨੀ ਪੱਖੀ ਨਾਅਰੇਬਾਜ਼ੀ ਕੀਤੀ। ਟੋਰਾਂਟੋ ਤੇ ਓਟਵਾ ਵਿੱਚ ਵੀ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਦਿਆਂ ਭਾਰਤ ਨੂੰ ਨਿੱਝਰ ਦੇ ਕਤਲ ਦੀ ਜਾਂਚ ਵਿੱਚ ਕੈਨੇਡੀਅਨ ਸਰਕਾਰ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ।
Khalistani supporters protest outside Indian consulates: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੱਟੜਪੰਥੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਕਈ ਖਾਲਿਸਤਾਨ ਸਮਰਥਕਾਂ ਨੇ ਕੈਨੇਡੀਅਨ ਸ਼ਹਿਰਾਂ ਵੈਨਕੂਵਰ, ਓਟਵਾ ਤੇ ਟੋਰਾਂਟੋ ਵਿੱਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਰੈਲੀਆਂ ਕੀਤੀਆਂ।
ਡਾਊਨਟਾਊਨ ਵੈਨਕੂਵਰ ਵਿੱਚ ਪ੍ਰਦਰਸ਼ਨਕਾਰੀ ਭਾਰਤ ਦੇ ਕੌਂਸਲ ਜਨਰਲ ਦੇ ਬਾਹਰ ਇਕੱਠੇ ਹੋਏ ਤੇ ਖਾਲਿਸਤਾਨੀ ਪੱਖੀ ਨਾਅਰੇਬਾਜ਼ੀ ਕੀਤੀ। ਟੋਰਾਂਟੋ ਤੇ ਓਟਵਾ ਵਿੱਚ ਵੀ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਦਿਆਂ ਭਾਰਤ ਨੂੰ ਨਿੱਝਰ ਦੇ ਕਤਲ ਦੀ ਜਾਂਚ ਵਿੱਚ ਕੈਨੇਡੀਅਨ ਸਰਕਾਰ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ: Exclusive: ਫ਼ੌਜ ਤੱਕ ਪਹੁੰਚਿਆ ਨਿੱਝਰ ਕਤਲ ਮਾਮਲਾ, ਦੋਵਾਂ ਦੇਸ਼ਾਂ ਦੇ ਫ਼ੌਜ ਮੁਖੀਆਂ ਦੀ ਹੋਈ ਮੀਟਿੰਗ, ਜਾਣੋ ਕੀ ਨਿਕਲਿਆ ਸਿੱਟਾ ?
ਦੱਸ ਦਈਏ ਕਿ ਖਾਲਿਸਤਾਨ ਪੱਖੀ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਵੱਲੋਂ ਵਿਰੋਧ ਦੇ ਐਲਾਨ ਤੋਂ ਬਾਅਦ ਕੈਨੇਡਾ ਦੇ ਓਟਾਵਾ, ਟੋਰਾਂਟੋ ਤੇ ਵੈਨਕੂਵਰ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ਸਖਤ ਕਰਦੇ ਹੋਏ ਬੈਰੀਕੇਡਸ ਲਾ ਦਿੱਤੇ ਗਏ ਸਨ। ਸਿੱਖਸ ਫਾਰ ਜਸਟਿਸ (SFJ) ਨੇ ਡੈਥ ਟੂ ਇੰਡੀਆ - ਬਾਲਕਨਾਈਜ਼ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸੰਗਠਨ ਨੇ ਕੈਨੇਡਾ ਦੇ ਵੱਡੇ ਸ਼ਹਿਰਾਂ ਵਿੱਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਹੈ।
ਇਸ ਤੋਂ ਇਲਾਵਾ ਸਥਿਤੀ 'ਤੇ ਨਜ਼ਰ ਰੱਖਣ ਲਈ ਸਥਾਨਕ ਪੁਲਿਸ ਤੇ ਸੰਘੀ ਪੁਲਿਸ ਦੇ ਜਵਾਨ ਵੀ ਤਾਇਨਾਤ ਕੀਤੇ ਗਏ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਬ੍ਰਿਟਿਸ਼ ਕੋਲੰਬੀਆ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੇ ਸੰਭਾਵੀ ਸਬੰਧ ਦੇ ਦੋਸ਼ ਲਗਾਉਣ ਦੇ ਇੱਕ ਹਫ਼ਤੇ ਬਾਅਦ, ਇੱਕ ਖਾਲਿਸਤਾਨ ਸਮਰਥਕ ਸਮੂਹ ਨੇ ਆਪਣੇ ਮੈਂਬਰਾਂ ਤੋਂ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਸੀ।
ਇਹ ਵੀ ਪੜ੍ਹੋ: Khalistan Referendum: ਕੈਨੇਡਾ 'ਚ ਖਾਲਿਸਤਾਨੀਆਂ ਦਾ ਐਲਾਨ! ਹੁਣ ਖਾਲਿਸਤਾਨ ਰੈਫਰੈਂਡਮ 'ਚ ਪੁੱਛਿਆ ਜਾਏਗਾ ਇਹ ਸਵਾਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।