Gurpatwant pannu died in road accident : ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕਾ ਵਿਖੇ ਇੱਕ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਦੀ ਪੁਸ਼ਟੀ ਦਾ ਇੰਤਜ਼ਾਰ ਹੈ ਪਰ ਟਵਿੱਟਰ 'ਤੇ ਉਨ੍ਹਾਂ ਦੀ ਮੌਤ ਦੀ ਖਬਰ ਤੇਜ਼ੀ ਨਾਲ ਟ੍ਰੈਂਡ ਹੋ ਰਹੀ ਹੈ। ਹਾਲਾਂਕਿ ਏਬੀਪੀ ਨਿਊਜ਼ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਹੈ। 


ਇਹ ਦਾਅਵਾ ਸੋਸ਼ਲ ਮੀਡੀਆ ਸਾਈਟ ਟਵਿੱਟਰ 'ਤੇ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਅਮਰੀਕਾ ਵਿੱਚ ਇੱਕ ਸੜਕ ਹਾਦਸੇ ਵਿੱਚ ਮਾਰਿਆ ਗਿਆ। ਦੱਸਿਆ ਜਾਂਦਾ ਹੈ ਕਿ ਉਹ ਪਿਛਲੇ 60 ਦਿਨਾਂ ਵਿੱਚ 3 ਖਾਲਿਸਤਾਨੀ ਅੱਤਵਾਦੀਆਂ – ਹਰਦੀਪ ਸਿੰਘ ਨਿੱਝਰ, ਅਵਤਾਰ ਸਿੰਘ ਖੰਡਾ ਅਤੇ ਪਰਮਜੀਤ ਸਿੰਘ ਪੰਜਵੜ ਦੇ ਮਾਰੇ ਜਾਣ ਤੋਂ ਬਾਅਦ ਅੰਡਰਗਾਉਂਡ ਸੀ।


ਗੁਰਪਤਵੰਤ ਪੰਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਬੈਨਰ ਹੇਠ ਅਮਰੀਕਾ ਤੋਂ ਖਾਲਿਸਤਾਨ ਰੈਫਰੈਂਡਮ ਮੁਹਿੰਮ ਚਲਾ ਰਿਹਾ ਸੀ। ਗੁਰਪਤਵੰਤ ਪੰਨੂੰ ਅਤੇ ਹਰਦੀਪ ਸਿੰਘ ਨਿੱਝਰ ਦੋਵੇਂ ਇਕੱਠੇ ਕੰਮ ਕਰਦੇ ਸਨ। ਪੰਨੂ ਨੇ ਆਸਟ੍ਰੇਲੀਆ ਅਤੇ ਕੈਨੇਡਾ ਵਿਚ ਖਾਲਿਸਤਾਨ ਦੇ ਸਬੰਧ ਵਿਚ ਰਾਇਸ਼ੁਮਾਰੀ ਵੀ ਕਰਵਾਈ ਹੈ। ਨਿੱਝਰ ਖਾਲਿਸਤਾਨ ਟਾਈਗਰ ਫੋਰਸ ਚਲਾਉਂਦਾ ਸੀ। ਪੰਨੂ ਅਤੇ ਨਿੱਝਰ ਨੇ 2019 ਵਿੱਚ ਹੱਥ ਮਿਲਾਇਆ ਅਤੇ ਆਪਣੇ ਖਾਲਿਸਤਾਨੀ ਏਜੰਡੇ 'ਤੇ ਪ੍ਰਚਾਰ ਕਰ ਰਹੇ ਸਨ। 


ਇਹ ਵੀ ਪੜ੍ਹੋ: ਲੁਧਿਆਣਾ ਦੇ ਕਾਂਗਰਸ ਨੇਤਾ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ 'ਤੇ ਵਾਇਰਲ, PA ਨੇ ਕਿਹਾ- ਬਿੱਟੂ ਬਿਲਕੁਲ ਠੀਕ ਹੈ, ਉਨ੍ਹਾਂ ਨੂੰ ਕੁੱਝ ਨਹੀਂ ਹੋਇਆ


ਗੁਰਪਤਵੰਤ ਸਿੰਘ ਪੰਨੂ ਖਾਲਿਸਤਾਨ ਪੱਖੀ ਸੰਗਠਨ 'ਸਿੱਖਸ ਫਾਰ ਜਸਟਿਸ' ਦਾ ਮੁਖੀ ਹੈ, ਜਿਸ ਨੂੰ ਪਾਕਿਸਤਾਨ ਦੀ ਬਦਨਾਮ ਖੁਫੀਆ ਏਜੰਸੀ ਆਈ.ਐੱਸ.ਆਈ. ਅਮਰੀਕਾ, ਬਰਤਾਨੀਆ ਸਮੇਤ ਦੁਨੀਆਂ ਦੇ ਸਾਰੇ ਮੁਲਕਾਂ ਵਿੱਚ ਉਸ ਦੀ ਜਥੇਬੰਦੀ ਭਾਰਤ ਵਿਰੋਧੀ ਪ੍ਰਚਾਰ ਕਰਦੀ ਰਹਿੰਦੀ ਹੈ। ਉਹ ਪੰਜਾਬ ਨੂੰ ਖਾਲਿਸਤਾਨ ਬਣਾਉਣ ਦੀ ਵਕਾਲਤ ਕਰਦਾ ਰਿਹਾ ਹੈ। ਉਹ ਸੋਸ਼ਲ ਮੀਡੀਆ ਰਾਹੀਂ ਭਾਰਤ ਵਿਰੁੱਧ ਪ੍ਰਚਾਰ ਜੰਗ ਛੇੜ ਰਿਹਾ ਸੀ।


ਦੱਸ ਦੇਈਏ ਕਿ ਪਿਛਲੇ 6 ਮਹੀਨਿਆਂ ਵਿਚ 5 ਖ਼ਾਲਿਸਤਾਨੀ ਆਗੂਆਂ ਦੀ ਮੌਤ ਹੋ ਚੁੱਕੀ ਹੈ। 18 ਜੂਨ ਨੂੰ ਹੀ ਹਰਦੀਪ ਸਿੰਘ ਨਿੱਜਰ ਦਾ ਕੈਨੇਡਾ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਕੁੱਝ ਦਿਨ ਪਹਿਲਾਂ ਹੀ ਅਵਤਾਰ ਸਿੰਘ ਖੰਡਾ ਦੀ ਵੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਸੀ। ਪਿਛਲੇ ਮਹੀਨੇ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਨੂੰ ਲਾਹੌਰ ਵਿਚ ਦੋ ਮੋਟਰਸਾਈਕਲ ਸਵਾਰਾਂ ਨੇ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਨਵਰੀ ਵਿਚ ਹਰਮੀਤ ਸਿੰਘ ਉਰਫ਼ ਹੈਪੀ ਦਾ ਲਾਹੌਰ ਵਿਚ ਗੁਰਦੁਆਰਾ ਸਾਹਿਬ ਨੇੜੇ ਕਤਲ ਕਰ ਦਿੱਤਾ ਗਿਆ ਸੀ ਤੇ ਹੁਣ ਗੁਰਪਤਵੰਤ ਸਿੰਘ ਪੰਨੂ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ।


ਇਹ ਵੀ ਪੜ੍ਹੋ: ਜੈ ਇੰਦਰ ਕੌਰ ਨੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਕੀਤੀ ਮੁਲਾਕਾਤ , ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ