ਪੜਚੋਲ ਕਰੋ

ਕੈਨੇਡਾ ਦੇ ਚੋਣ ਮੈਦਾਨ 'ਚ ਪੰਜਾਬੀਆਂ ਦਾ ਬੋਲਬਾਲਾ, ਜਾਣੋ ਕਿਸ ਦਾ ਕਿਸ ਨਾਲ ਹੋਏਗਾ ਮੁਕਾਬਲਾ

ਕੈਨੇਡਾ ਵਿੱਚ ਕੁੱਲ 338 ਸੰਸਦੀ ਸੀਟਾਂ ਹਨ ਤੇ ਬਹੁਮਤ ਲਈ 170 ਸੀਟਾਂ ਲੋੜੀਂਦੀਆਂ ਹਨ। 338 ਸੀਟਾਂ ਲਈ ਕੁੱਲ 2,146 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਨ੍ਹਾਂ 'ਤੇ 21 ਦੇ ਕਰੀਬ ਸਿਆਸੀ ਪਾਰਟੀਆਂ ਰਜਿਸਟਰਡ ਹਨ। ਖ਼ਾਸ ਗੱਲ ਇਹ ਹੈ ਕਿ ਕੈਨੇਡਾ ਦੀਆਂ ਚੋਣਾਂ ਵਿੱਚ ਪੰਜਾਬੀਆਂ ਦੀ ਵੱਡੀ ਭੂਮਿਕਾ ਰਹਿਣ ਵਾਲੀ ਹੈ।

ਚੰਡੀਗੜ੍ਹ: ਪੰਜਾਬੀਆਂ ਦੇ ਮਨਪਸੰਦੀਦਾ ਮੁਲਕ ਕੈਨੇਡਾ ਵਿੱਚ ਭਲਕੇ ਫੈਡਰਲ ਚੋਣਾਂ ਹੋਣੀਆਂ ਹਨ। ਇਸ ਦੇ ਚੱਲਦਿਆਂ ਕੈਨੇਡਾ ਦਾ ਸਿਆਸੀ ਮਾਹੌਲ ਭਖਿਆ ਹੋਇਆ ਹੈ। ਕੈਨੇਡਾ ਵਿੱਚ ਕੁੱਲ 338 ਸੰਸਦੀ ਸੀਟਾਂ ਹਨ ਤੇ ਬਹੁਮਤ ਲਈ 170 ਸੀਟਾਂ ਲੋੜੀਂਦੀਆਂ ਹਨ। 338 ਸੀਟਾਂ ਲਈ ਕੁੱਲ 2,146 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਨ੍ਹਾਂ 'ਤੇ 21 ਦੇ ਕਰੀਬ ਸਿਆਸੀ ਪਾਰਟੀਆਂ ਰਜਿਸਟਰਡ ਹਨ। ਖ਼ਾਸ ਗੱਲ ਇਹ ਹੈ ਕਿ ਕੈਨੇਡਾ ਦੀਆਂ ਚੋਣਾਂ ਵਿੱਚ ਪੰਜਾਬੀਆਂ ਦੀ ਵੱਡੀ ਭੂਮਿਕਾ ਰਹਿਣ ਵਾਲੀ ਹੈ।

ਕੈਨੇਡਾ ਵਿੱਚ ਰਹਿੰਦੇ ਵੱਡੀ ਗਿਣਤੀ ਪੰਜਾਬੀ ਚੋਣਾਂ ਵਿੱਚ ਮੁਕਾਬਲਾ ਕਰ ਰਹੇ ਹਨ। ਸਭ ਤੋਂ ਅਹਿਮ ਜਗਮੀਤ ਸਿੰਘ, ਜੋ ਐਨਡੀਪੀ ਵੱਲੋਂ PM ਦੇ ਉਮੀਦਵਾਰ ਹਨ। ਇਸੇ ਤਰ੍ਹਾਂ ਟਿਮ ਉੱਪਲ ਐਡਮਿੰਟਨ ਮਿਲ ਵੁੱਡਸ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਹਨ। ਟਿਮ ਉੱਪਲ ਦਾ ਮੁਕਾਬਲਾ ਲਿਬਰਲ ਦੇ ਉਮੀਦਵਾਰ ਅਮਰਜੀਤ ਸੋਹੀ ਨਾਲ ਹੈ। ਸੋਹੀ ਟਰੂਡੋ ਸਰਕਾਰ ਵਿੱਚ ਬੁਨਿਆਦੀ ਢਾਂਚੇ ਅਤੇ ਕੁਦਰਤੀ ਸਰੋਤ ਮੰਤਰੀ ਰਹੇ ਹਨ।

ਇਸ ਦੇ ਨਾਲ ਹੀ ਹਰਜੀਤ ਸਿੰਘ ਸੱਜਣ ਵੈਨਕੂਵਰ ਦੱਖਣੀ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਹਨ। ਯਾਦ ਰਹੇ ਸੱਜਣ ਕੈਨੇਡਾ ਦੇ 42ਵੇਂ ਰੱਖਿਆ ਮੰਤਰੀ ਵੀ ਰਹੇ ਹਨ। ਨਵਦੀਪ ਸਿੰਘ ਬੈਂਸ ਮਾਲਟਨ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਹਨ। ਬੈਂਸ ਇਨੋਵੇਸ਼ਨ, ਸਾਇੰਸ ਅਤੇ ਇਕਨੌਮਿਕ ਡਿਵੈਲਪਮੈਂਟ ਮੰਤਰੀ ਰਹਿ ਚੁੱਕੇ ਹਨ। ਸੋਨੀਆ ਸਿੱਧੂ ਬਰੈਂਪਟਨ ਸਾਊਥ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਹਨ।

ਸਰੀ ਨਿਊਟਨ ਤੋਂ ਕੰਜ਼ਰਵੇਟਿਵ ਪਾਰਟੀ ਦੇ ਹਰਪ੍ਰੀਤ ਸਿੰਘ ਤੇ NDP ਦੇ ਹਰਜੀਤ ਸਿੰਘ ਗਿੱਲ ਤੇ ਲਿਬਰਲ ਦੇ ਸੁੱਖ ਧਾਲੀਵਾਲ ਵਿਚਾਲੇ ਸਖ਼ਤ ਟੱਕਰ ਵੇਖਣ ਨੂੰ ਮਿਲੇਗੀ। ਸਰੀ ਸੈਂਟਰਲ ਤੋਂ ਕੰਜ਼ਰਵੇਟਿਵ ਦੇ ਟੀਨਾ ਬੈਂਸ, ਲਿਬਰਲ ਦੇ ਰਨਦੀਪ ਸਰਾਏ ਤੇ NDP ਦੇ ਸੁਰਜੀਤ ਸਿੰਘ ਵਿਚਾਲੇ ਮੁਕਾਬਲਾ ਹੋਏਗਾ। ਬਰੈਂਪਟਨ ਈਸਟ ਤੋਂ ਕੰਜ਼ਰਵੇਟਿਵ ਦੇ ਰਾਮੋਨਾ ਸਿੰਘ, ਲਿਬਰਲ ਦੇ ਮਨਿੰਦਰ ਸਿੱਧੂ ਤੇ NDP ਦੇ ਸ਼ਰਨਜੀਤ ਸਿੰਘ ਵਿਚਾਲੇ ਮੁਕਾਬਲਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਛੇਤੀ ਹੀ ਭਾਜਪਾ 'ਚ ਹੋਣਗੇ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਵੱਡਾ ਦਾਅਵਾ, ਜਾਣੋ ਹੋਰ ਕੀ ਕੁਝ ਕਿਹਾ ?

Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਛੇਤੀ ਹੀ ਭਾਜਪਾ 'ਚ ਹੋਣਗੇ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਵੱਡਾ ਦਾਅਵਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਸੁਖਬੀਰ ਬਾਦਲ ਛੇਤੀ ਹੀ ਭਾਜਪਾ 'ਚ ਹੋਣਗੇ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਵੱਡਾ ਦਾਅਵਾ, ਜਾਣੋ ਹੋਰ ਕੀ ਕੁਝ ਕਿਹਾ ?
Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?
Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਦਾ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

Embed widget