(Source: ECI/ABP News/ABP Majha)
Kulgam Encounter: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਕੁਲਗਾਮ 'ਚ ਇਕ ਪਾਕਿਸਤਾਨੀ ਸਮੇਤ 2 ਅੱਤਵਾਦੀ ਢੇਰ
Kulgam encounter : ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੁਰਬਤਪੁਰਾ ਇਲਾਕੇ 'ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ।
Kulgam Encounter: ਜੰਮੂ-ਕਸ਼ਮੀਰ ਵਿੱਚ ਅੱਜ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਕੁਲਗਾਮ ਦੇ ਖੁਰਬਤਪੁਰਾ ਇਲਾਕੇ ਵਿੱਚ ਇੱਕ ਮੁੱਠਭੇੜ ਵਿੱਚ ਇੱਕ ਪਾਕਿਸਤਾਨੀ ਸਮੇਤ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਮੁਕਾਬਲਾ ਅਜੇ ਵੀ ਜਾਰੀ ਹੈ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਇਹ ਜਾਣਕਾਰੀ ਦਿੱਤੀ।
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੁਰਬਤਪੁਰਾ ਇਲਾਕੇ 'ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਕਾਰਵਾਈ ਜਵਾਬੀ ਕਾਰਵਾਈ 'ਚ ਮੁਕਾਬਲੇ 'ਚ ਬਦਲ ਗਈ।
ਇਸ ਤੋਂ ਪਹਿਲਾਂ ਐਤਵਾਰ ਨੂੰ ਸ਼੍ਰੀਨਗਰ 'ਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।
#KulgamEncounterUpdate: One #Pakistani #terrorist (code name Chacha) & one #hybrid terrorist killed. 02 Police Personnel also injured. They are being evacuated to hospital. #Encounter going on: IGP Kashmir@JmuKmrPolice https://t.co/GE6ukpwK5e
— Kashmir Zone Police (@KashmirPolice) April 11, 2022
ਅਧਿਕਾਰੀ ਨੇ ਦੱਸਿਆ ਕਿ ਸੀਆਰਪੀਐਫ ਦੇ ਜਵਾਨਾਂ 'ਤੇ 4 ਅਪ੍ਰੈਲ ਨੂੰ ਹੋਏ ਹਮਲੇ ਦੇ ਦਿਨ ਤੋਂ ਪੁਲਿਸ ਦੋ ਪਾਕਿਸਤਾਨੀ ਅੱਤਵਾਦੀਆਂ ਦੀ ਭਾਲ ਕਰ ਰਹੀ ਸੀ ਅਤੇ ਐਤਵਾਰ ਨੂੰ ਉਨ੍ਹਾਂ ਦੇ ਠਿਕਾਣਿਆਂ ਦਾ ਪਤਾ ਲੱਗਣ ਤੋਂ ਬਾਅਦ ਇਕ ਮੁਹਿੰਮ ਚਲਾਈ ਗਈ ਸੀ। ਮੁਕਾਬਲੇ ਦੌਰਾਨ ਦੋਵੇਂ ਮਾਰੇ ਗਏ। ਦੋਵਾਂ ਦੀ ਪਛਾਣ ਮੁਹੰਮਦ ਭਾਈ ਉਰਫ ਅਬੂ ਕਾਸਿਮ ਉਰਫ ਮੀਰ ਸ਼ੋਏਬ ਉਰਫ ਮੁਦਾਸਿਰ ਤੇ ਅਬੂ ਅਰਸਲਾਨ ਉਰਫ ਖਾਲਿਦ ਉਰਫ ਆਦਿਲ ਵਜੋਂ ਹੋਈ ਹੈ।
ਪੁਲਿਸ ਰਿਕਾਰਡ ਮੁਤਾਬਕ ਮਾਰੇ ਗਏ ਦੋਵੇਂ ਅੱਤਵਾਦੀਆਂ ਨੂੰ 'ਏ' ਸ਼੍ਰੇਣੀ 'ਚ ਰੱਖਿਆ ਗਿਆ ਸੀ ਅਤੇ ਦੋਵੇਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ। ਜਦੋਂ ਕਿ ਮੁਹੰਮਦ ਭਾਈ 2019 ਤੋਂ ਸਰਗਰਮ ਸੀ। ਅਬੂ ਅਰਸਲਾਨ ਸਾਲ 2021 ਤੋਂ ਮੱਧ ਕਸ਼ਮੀਰ ਵਿੱਚ ਸਰਗਰਮ ਸੀ।