ਲਾਹੌਰ :

  ਪਾਕਿਸਤਾਨ (Pakistan) ਦੇ ਲਾਹੌਰ ਸ਼ਹਿਰ (Lahore) 'ਚ ਵੀਰਵਾਰ ਨੂੰ ਚਾਰ ਜ਼ਬਰਦਸਤ ਧਮਾਕੇ  (Blast in Lahore) ਹੋਏ ਹਨ, ਜਿਸ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇਸ ਧਮਾਕੇ 'ਚ 20 ਲੋਕ ਬੁਰੀ ਤਰ੍ਹਾਂ ਜ਼ਖਮੀ ਵੀ ਹੋਏ ਹਨ। ਇਹ ਧਮਾਕਾ ਸ਼ਹਿਰ ਦੇ ਲਾਹੌਰੀ ਗੇਟ (Lahori Gate) ਨੇੜੇ ਹੋਇਆ ਹੈ। ਧਮਾਕੇ (Blast near Lahori Gate) ਐਨੇ ਜ਼ਬਰਦਸਤ ਸੀ ਕਿ ਘਟਨਾ ਸਥਾਨ ਦੇ ਆਸ-ਪਾਸ ਦੁਕਾਨਾਂ ਅਤੇ ਇਮਾਰਤਾਂ ਦੇ ਸ਼ੀਸ਼ੇ ਟੁੱਟ ਗਏ। ਇਸ ਦੇ ਨਾਲ ਹੀ ਨੇੜੇ ਖੜ੍ਹੇ ਮੋਟਰਸਾਈਕਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਫਿਲਹਾਲ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ।


 

ਲਾਹੌਰ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਆਪ੍ਰੇਸ਼ਨ, ਡਾਕਟਰ ਮੁਹੰਮਦ ਆਬਿਦ ਖਾਨ ਨੇ ਦੱਸਿਆ ਕਿ ਜਾਂਚ ਫਿਲਹਾਲ ਸ਼ੁਰੂਆਤੀ ਪੜਾਅ 'ਤੇ ਹੈ ਪਰ ਜਲਦੀ ਹੀ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਾਕੇ ਕਾਰਨ ਜ਼ਮੀਨ ਦੇ ਅੰਦਰ 1.5 ਫੁੱਟ ਡੂੰਘਾ ਟੋਆ ਬਣ ਗਿਆ। ਧਮਾਕੇ 'ਚ ਜ਼ਖਮੀ ਹੋਏ ਲੋਕਾਂ ਨੂੰ ਸ਼ਹਿਰ ਦੇ ਮੇਓ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਬੰਬ ਧਮਾਕੇ ਲਈ ਮੌਕੇ 'ਤੇ ਪਹਿਲਾਂ ਤੋਂ ਹੀ ਲਾਇਆ ਗਿਆ ਸੀ। ਲਾਹੌਰੀ ਗੇਟ ਦੇ ਇਸ ਇਲਾਕੇ ਵਿੱਚ ਹਰ ਰੋਜ਼ ਵੱਡੀ ਗਿਣਤੀ ਲੋਕ ਖਰੀਦਦਾਰੀ ਅਤੇ ਕਾਰੋਬਾਰ ਲਈ ਆਉਂਦੇ ਹਨ।

 

ਮੇਓ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ 'ਚ ਜ਼ਖਮੀ ਹੋਏ ਤਿੰਨ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਡਾਕਟਰ ਉਨ੍ਹਾਂ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਹੋਰ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਅਤੇ ਪ੍ਰਸ਼ਾਸਨ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ , ਪੁਲਿਸ ਨੇ ਅਜੇ ਇਹ ਨਹੀਂ ਦੱਸਿਆ ਕਿ ਇਹ ਆਈਈਡੀ ਸੀ ਜਾਂ ਟਾਈਮ ਬੰਬ ਸੀ। ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀ ਕੰਮ 'ਚ ਮਦਦ ਕਰਨ 'ਚ ਲੱਗੇ ਹੋਏ ਹਨ। ਬਲਾਸਟ ਕਾਰਨ ਮੋਟਰਸਾਈਕਲਾਂ ਨੂੰ ਅੱਗ ਲੱਗ ਗਈ, ਜਿਸ ਨੂੰ ਬੁਝਾਇਆ ਗਿਆ ਹੈ।


 

ਇਸ ਤੋਂ ਪਹਿਲਾਂ 29 ਜੂਨ ਨੂੰ ਲਾਹੌਰ ਦੇ ਬਰਕਤ ਮਾਰਕਿਟ ਵਿੱਚ ਕਈ ਸਿਲੰਡਰ ਧਮਾਕੇ ਹੋਏ ਸਨ, ਜਿਸ ਨੇ ਆਸਪਾਸ ਦੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਸੀ। ਬਰਕਤ ਮਾਰਕੀਟ ਵਿੱਚ ਇੱਕ ਤੋਂ ਬਾਅਦ ਇੱਕ ਗੈਸ ਸਿਲੰਡਰ ਫਟਣ ਲੱਗੇ। ਇਸ ਕਾਰਨ ਬਚਾਅ ਦਲ ਨੂੰ ਘਟਨਾ ਸਥਾਨ ਦੇ ਨੇੜੇ ਪਹੁੰਚਣ 'ਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਘੱਟੋ-ਘੱਟ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਸਥਿਤੀ 'ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਜ਼ਖਮੀ ਹੋਣ ਤੋਂ ਬਚਾਉਣ ਲਈ ਫਿਲਹਾਲ ਪੂਰੀ ਬਰਕਤ ਬਾਜ਼ਾਰ ਨੂੰ ਖਾਲੀ ਕਰਵਾ ਲਿਆ ਗਿਆ। ਪਾਕਿਸਤਾਨ ਵਿੱਚ ਅਕਸਰ ਸਿਲੰਡਰ ਧਮਾਕੇ ਹੁੰਦੇ ਰਹਿੰਦੇ ਹਨ।