Anmol Bishnoi Arrested: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਕੈਲੀਫੋਰਨੀਆ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਪਿਛਲੇ ਮਹੀਨੇ ਭਾਰਤ ਸਰਕਾਰ ਨੇ ਗ਼ੈਰ-ਜ਼ਮਾਨਤੀ ਧਾਰਾ ਤਹਿਤ ਵਾਰੰਟ ਜਾਰੀ ਕੀਤਾ ਸੀ। 


ਇਹ ਕਾਰਵਾਈ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਅਨਮੋਲ ਬਿਸ਼ਨੋਈ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਕੁਝ ਹਫ਼ਤੇ ਬਾਅਦ ਹੋਈ ਹੈ। ਅਨਮੋਲ ਬਿਸ਼ਨੋਈ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਤੇ ਅਭਿਨੇਤਾ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ 'ਤੇ ਹੋਈ ਗੋਲੀਬਾਰੀ ਦੇ ਮਾਮਲੇ 'ਚ ਭਗੌੜਾ ਦੋਸ਼ੀ ਹੈ।


ਅਨਮੋਲ ਖਿਲਾਫ ਮਾਮਲਾ ਦਰਜ


ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਦਰਜ ਕੀਤੇ ਦੋ ਕੇਸਾਂ ਤੋਂ ਇਲਾਵਾ ਅਨਮੋਲ ਬਿਸ਼ਨੋਈ ਖ਼ਿਲਾਫ਼ 18 ਹੋਰ ਅਪਰਾਧਿਕ ਮਾਮਲੇ ਵੀ ਦਰਜ ਹਨ। ਹਾਲ ਹੀ 'ਚ NIA ਨੇ ਅਨਮੋਲ ਦੀ ਗ੍ਰਿਫਤਾਰੀ 'ਚ ਮਦਦ ਕਰਨ ਵਾਲੀ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ।


ਅਪਰਾਧ ਦੀ ਦੁਨੀਆ 'ਚ ਕਿਵੇਂ ਆਇਆ ਅਨਮੋਲ?


ਅਨਮੋਲ ਬਿਸ਼ਨੋਈ ਨੇ ਆਪਣੇ ਭਰਾ ਲਾਰੈਂਸ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਅਪਰਾਧ ਦੀ ਦੁਨੀਆ 'ਚ ਪ੍ਰਵੇਸ਼ ਕੀਤਾ ਹੈ। ਅਨਮੋਲ ਨੂੰ 7 ਅਕਤੂਬਰ 2021 ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ। ਸਾਲ 2023 'ਚ ਜਾਂਚ ਏਜੰਸੀ ਨੇ ਉਸ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਉਹ ਫਰਜ਼ੀ ਪਾਸਪੋਰਟ 'ਤੇ ਭਾਰਤ ਤੋਂ ਭੱਜ ਗਿਆ ਸੀ। ਅਨਮੋਲ ਬਿਸ਼ਨੋਈ ਕਥਿਤ ਤੌਰ 'ਤੇ ਆਪਣੀ ਲੋਕੇਸ਼ਨ ਬਦਲਦਾ ਰਿਹਾ ਅਤੇ ਪਿਛਲੇ ਸਾਲ ਕੀਨੀਆ ਅਤੇ ਇਸ ਸਾਲ ਕੈਨੇਡਾ ਵਿੱਚ ਦੇਖਿਆ ਗਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ