ਪੜਚੋਲ ਕਰੋ

khalistani Protest: ਖ਼ਾਲਿਸਤਾਨੀਆਂ ਤੋਂ ਡਰ ਰਹੇ ਨੇ ਕੈਨੇਡਾ 'ਚ ਰਹਿੰਦੇ ਹਿੰਦੂ, ਕਿਹਾ-ਸਾਡੀ ਜਾਨ ਨੂੰ ਹੈ ਖ਼ਤਰਾ

Canada Hindu Harassment: ਕੈਨੇਡਾ ਦੇ ਸਰੀ ਵਿੱਚ ਲਕਸ਼ਮੀ ਨਰਾਇਣ ਮੰਦਰ ਦੇ ਦਰਸ਼ਨ ਕਰਨ ਆਏ ਹਿੰਦੂ ਸ਼ਰਧਾਲੂਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ, ਜਿਸ ਕਾਰਨ ਲੋਕ ਡਰੇ ਹੋਏ ਹਨ।

Canada: ਕੈਨੇਡਾ ਦੇ ਸਰੀ ਦਾ ਲਕਸ਼ਮੀ ਨਰਾਇਣ ਮੰਦਰ ਖਾਲਿਸਤਾਨੀਆਂ ਅਤੇ ਹਿੰਦੂ ਭਾਈਚਾਰੇ ਵਿਚਾਲੇ ਤਣਾਅ ਦਾ ਕੇਂਦਰ ਬਣਿਆ ਹੋਇਆ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਹਿੰਦੂ ਸ਼ਰਧਾਲੂਆਂ ਨੂੰ ਉਥੇ ਕਥਿਤ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਖਾਲਿਸਤਾਨੀ ਧੜੇ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਦੇ ਰਹੇ ਹਨ। ਇੰਨਾ ਹੀ ਨਹੀਂ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਉਸ ਇਲਾਕੇ ਤੋਂ ਦੂਰ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਕੈਨੇਡਾ 'ਚ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਦਾਅਵਾ ਕੀਤਾ ਸੀ ਕਿ ਸਰੀ ਦੇ ਲਕਸ਼ਮੀ ਨਰਾਇਣ ਮੰਦਰ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਦੀ ਧਮਕੀ ਦਿੱਤੀ ਜਾ ਰਹੀ ਹੈ। ਨਿਊਜ਼18 ਦੀ ਰਿਪੋਰਟ ਮੁਤਾਬਕ ਹਿੰਦੂ ਭਾਈਚਾਰੇ ਦੇ ਇੱਕ ਨੌਜਵਾਨ ਨੇ ਦੱਸਿਆ ਕਿ ਖਾਲਿਸਤਾਨੀ ਅਕਸਰ ਆ ਕੇ ਵਿਰੋਧ ਕਰਦੇ ਹਨ। ਉਨ੍ਹਾਂ ਦੇ ਕਾਰਨ ਸਾਨੂੰ ਆਪਣੀ ਜਾਨ ਦਾ ਡਰ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ ਕੈਨੇਡੀਅਨ ਸਰਕਾਰ ਕੋਈ ਦਿਲਚਸਪੀ ਨਹੀਂ ਦਿਖਾ ਰਹੀ ਹੈ ਅਤੇ ਸਾਡੀਆਂ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

ਕਾਲੀਬਾੜੀ ਮੰਦਿਰ ਵਿੱਚ ਕੀਤਾ ਗਿਆ ਪ੍ਰਦਰਸ਼ਨ

ਹਾਲ ਹੀ ਵਿੱਚ ਕੈਨੇਡਾ ਦੇ ਮਿਸੀਸਾਗਾ ਵਿੱਚ ਖਾਲਿਸਤਾਨੀ ਵੱਖਵਾਦੀ-ਅੱਤਵਾਦੀ ਲਹਿਰ ਨਾਲ ਜੁੜੇ ਲੋਕਾਂ ਨੇ ਕਾਲੀਬਾੜੀ ਮੰਦਰ ਦੇ ਬਾਹਰ ਇੱਕ ਅਖੌਤੀ ਵਿਰੋਧ ਪ੍ਰਦਰਸ਼ਨ ਕੀਤਾ। ਅਖੌਤੀ ਪ੍ਰਦਰਸ਼ਨਕਾਰੀਆਂ ਨੇ ਅੱਤਵਾਦੀ ਹਰਦੀਪ ਸਿੰਘ ਨਿੱਝਰ ਲਈ ਵੀ ਇਨਸਾਫ ਦੀ ਮੰਗ ਕੀਤੀ, ਜਿਸ ਨੂੰ ਜੂਨ ਮਹੀਨੇ ਕੈਨੇਡਾ ਦੇ ਸਰੀ ਵਿਖੇ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਆ ਗਈ ਹੈ।

ਮੰਦਰ ਪ੍ਰਸ਼ਾਸਨ ਕਾਫੀ ਚਿੰਤਤ 

ਇਸ ਤੋਂ ਪਹਿਲਾਂ ਅਪ੍ਰੈਲ ਵਿੱਚ, ਕਾਲੀਬਾੜੀ ਮੰਦਿਰ ਦੇ ਅਧਿਕਾਰੀਆਂ ਨੇ ਮੰਦਰ ਵਿੱਚ ਹੋਈਆਂ ਚੋਰੀਆਂ ਬਾਰੇ ਚਿੰਤਾ ਜ਼ਾਹਰ ਕੀਤੀ ਸੀ, ਪਰ ਉਨ੍ਹਾਂ ਦਾ ਕਹਿਣਾ ਸੀ ਕਿ ਮੰਦਰ ਨੂੰ ਨਿਸ਼ਾਨਾ ਬਣਾਉਣ ਦਾ ਮੂਲ ਉਦੇਸ਼ ਉੱਥੇ ਰਹਿੰਦੇ ਹਿੰਦੂ ਭਾਈਚਾਰੇ ਦੇ ਲੋਕਾਂ ਵਿੱਚ ਡਰ ਪੈਦਾ ਕਰਨਾ ਸੀ। ਇਸ ਤੋਂ ਪਹਿਲਾਂ ਵੀ ਕੈਨੇਡਾ ਵਿੱਚ ਮੰਦਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਕਈ ਹੋਰ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਕੈਨੇਡਾ ਸਥਿਤ ਭਾਰਤੀ ਦੂਤਘਰ ਨੇ ਇਨ੍ਹਾਂ ਘਟਨਾਵਾਂ 'ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ।

ਟਾਪ ਹੈਡਲਾਈਨ

PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget