Lebanon Serial Blast: ਲੇਬਨਾਨ ਵਿੱਚ ਹਿਜਬੁੱਲਾਹ ਨਾਲ ਜੁੜੇ ਮੈਂਬਰਾਂ ਦੇ ਪੇਜਰ ਵਿੱਚ ਸੀਰੀਅਲ ਬਲਾਸਟ ਹੋਏ ਹਨ । ਮੀਡੀਆ ਰਿਪੋਰਟ ਦੇ ਮੁਤਾਬਿਕ ਇਸ ਘਟਨਾ ਵਿੱਚ 2700 ਤੋਂ ਵੱਧ ਲੋਕ ਜਖਮੀ ਹੋਏ ਹਨ । ਇੰਨਾਂ ਧਮਾਕਿਆਂ ਦੇ ਪਿੱਛੇ ਇਜਰਾਈਲ ਹੈਕਿੰਗ ਦਾ ਦਾਅਵਾ ਕੀਤਾ ਜਾ ਰਿਹਾ ਹੈ । ਹਾਲਾਂਕਿ ਇਜਰਾਈਲ ਦਾ ਇਸ ‘ਤੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ ।
ਅਰਬ ਮੀਡੀਆ ਦੇ ਮੁਤਾਬਿਕ ਹਿਜਬੁੱਲਾਹ ਨਾਲ ਜੁੜੇ ਹਜ਼ਾਰ ਤੋਂ ਜ਼ਿਆਦਾ ਮੈਂਬਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ । ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੀਰੀਆ ਵਿੱਚ ਮੋਜੂਦ ਹਿਜਬੁੱਲਾਹ ਦੇ ਮੁੱਖੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ । ਲੇਬਨਾਨ ਦੀ ਵੈੱਬਸਾਈਟ ਨਹਰਨੇਟ ਦੇ ਮੁਤਾਬਿਕ ਈਰਾਨ ਦੇ ਰਾਜਦੂਤ ਮੋਜਤਬਾ ਅਮਾਨੀ ਪੇਜਰ ਧਮਾਕੇ ਵਿੱਚ ਜ਼ਖਮੀ ਹੋ ਗਏ ਹਨ, ਪਰ ਉਨ੍ਹਾਂ ਦੀ ਸੱਟਾਂ ਗੰਭੀਰ ਨਹੀਂ ਹਨ ।
ਲੇਬਨਾਨ ਦੇ ਸਿਹਤ ਮੰਤਰੀ ਫਿਰਾਕ ਅਬਿਆਦ ਨੇ ਇਸ ਗੱਲ ਦੀ ਤਸਦੀਕ ਕੀਤੀ ਹੈ ਕਿ ਦੇਸ਼ਭਰ ਵਿੱਚ ਹੋਈ ਘਟਨਾਵਾਂ ਵਿੱਚ ਸੈਂਕੜੇ ਲੋਕ ਜਖਮੀ ਹੋਏ ਹਨ। ਸਿਹਤ ਮੰਤਰੀ ਨੇ ਸਾਰੇ ਹਸਪਤਾਲਾਂ ਨੂੰ ਹਾਈਅਲਰਟ ‘ਤੇ ਰਹਿਣ ਨੂੰ ਕਿਹਾ ਹੈ । ਹੈਲਥ ਵਰਕਰਸ ਨੂੰ ਮਦਦ ਦੇ ਲਈ ਤਤਕਾਲ ਆਪਣੇ ਹਸਤਪਾਲ ਵਿੱਚ ਜਾਣ ਨੂੰ ਕਿਹਾ ਹੈ ।
Lebanon Serial Blast:
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ