Pakistan: ਰਾਸ਼ਟਰਪਤੀ ਨੂੰ ਚਿੱਠੀ, ਇਮਰਾਨ ਦੀ ਆਲੋਚਨਾ ਤੇ ਬਿਲਾਵਲ ਦੀ ਤਾਰੀਫ਼... ਬਤੌਰ ਪੀਐਮ ਵਿਦਾਇਗੀ ਭਾਸ਼ਣ 'ਚ ਕੀ ਬੋਲੇ ਸ਼ਾਹਬਾਜ਼ ਸ਼ਰੀਫ਼?, ਜਾਣੋ
Pakistan National Assembly: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਲਈ ਰਾਸ਼ਟਰਪਤੀ ਆਰਿਫ ਅਲਵੀ ਨੂੰ ਚਿੱਠੀ ਲਿਖਣਗੇ।
Pakistan National Assembly Dissolution: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਬੁੱਧਵਾਰ (9 ਅਗਸਤ) ਨੂੰ ਐਲਾਨ ਕੀਤਾ ਕਿ ਉਹ ਰਾਸ਼ਟਰਪਤੀ ਡਾ. ਆਰਿਫ਼ ਅਲਵੀ ਨੂੰ ਇਸ ਦੇ ਸੰਵਿਧਾਨਕ ਕਾਰਜਕਾਲ ਦੇ ਖ਼ਤਮ ਹੋਣ ਤੋਂ ਤਿੰਨ ਦਿਨ ਪਹਿਲਾਂ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਲਈ ਚਿੱਠੀ ਲਿਖਣਗੇ। ਸੰਸਦ ਦੇ ਹੇਠਲੇ ਸਦਨ ਵਿੱਚ ਵਿਦਾਇਗੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ 'ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੀ ਪਿਛਲੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ 16 ਮਹੀਨਿਆਂ ਦੇ ਸ਼ਾਸਨ ਦੌਰਾਨ ਪਿਛਲੀ ਸਰਕਾਰ ਦੀ ਅਣਗਹਿਲੀ ਅਤੇ ਅਸਫਲਤਾਵਾਂ ਦਾ ਬੋਝ ਝੱਲਣਾ ਪਿਆ ਹੈ।
'ਪਿਛਲੀ ਸਰਕਾਰ ਨੇ ਦੇਸ਼ ਦਾ ਕੀਤਾ ਨੁਕਸਾਨ'
ਸ਼ਾਹਬਾਜ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਹੜ੍ਹ ਅਤੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ, ''ਪਿਛਲੀ ਸਰਕਾਰ ਨੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਨਾਲ ਹੋਏ ਸਮਝੌਤੇ ਦੀ ਉਲੰਘਣਾ ਕਰਕੇ ਪਾਕਿਸਤਾਨ ਨੂੰ ਨੁਕਸਾਨ ਪਹੁੰਚਾਇਆ ਸੀ।
ਬਿਲਾਵਲ ਭੁੱਟੋ ਦੀ ਤਰੀਫ਼
ਪ੍ਰਧਾਨ ਮੰਤਰੀ ਨੇ ਕਿਹਾ, ''ਸਾਡਾ 13 ਪਾਰਟੀਆਂ ਦਾ ਗਠਜੋੜ ਪਾਕਿਸਤਾਨ ਦੇ ਇਤਿਹਾਸ ਦਾ ਸਭ ਤੋਂ ਵਿਲੱਖਣ ਗਠਜੋੜ ਹੈ। ਸਾਡੀ ਸਰਕਾਰ ਵਿੱਚ 1 ਸੰਸਦ ਮੈਂਬਰ ਤੋਂ ਲੈ ਕੇ 80 ਸੰਸਦਾਂ ਤੱਕ ਦੀਆਂ ਪਾਰਟੀਆਂ ਸ਼ਾਮਲ ਹਨ।” ਇਸ ਦੌਰਾਨ ਉਨ੍ਹਾਂ ਨੇ ਬਿਲਾਵਲ ਭੁੱਟੋ ਦੀ ਤਰੀਫ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਭਵਿੱਖ ਬਹੁਤ ਉੱਜਵਲ ਹੈ। ਬਿਲਾਵਲ ਨੇ ਪਾਕਿਸਤਾਨ ਦਾ ਨਾਂ ਰੌਸ਼ਨ ਕਰਨ ਲਈ ਬਹੁਤ ਵਧੀਆ ਕੰਮ ਕੀਤਾ ਹੈ।
ਸ਼ਾਹਬਾਜ਼ ਸ਼ਰੀਫ ਨੇ ਇਮਰਾਨ ਖਾਨ ਨੂੰ ਲਾਈ ਫਟਕਾਰ
ਸਾਬਕਾ ਪੀਐਮ ਇਮਰਾਨ ਖਾਨ ਨੂੰ ਫਟਕਾਰ ਲਾਉਂਦੇ ਹੋਏ ਪੀਐਮ ਸ਼ਾਹਬਾਜ਼ ਨੇ ਕਿਹਾ ਕਿ ਪੀਟੀਆਈ ਸਰਕਾਰ ਨੇ ਦੋਸਤ ਦੇਸ਼ਾਂ ਨਾਲ ਪਾਕਿਸਤਾਨ ਦੇ ਸਬੰਧਾਂ ਨੂੰ ਨੁਕਸਾਨ ਪਹੁੰਚਾਇਆ ਹੈ। ਉਸ ਨੇ ਵੱਡੇ-ਵੱਡੇ ਕਰਜ਼ੇ ਲੈ ਕੇ ਦੁਨੀਆ ਅੱਗੇ ਸਿਰ ਝੁਕਾਉਣ ਦਾ ਕੰਮ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ