ਲੰਦਨ ਬ੍ਰਿਜ ‘ਤੇ ਗੋਲ਼ੀਬਾਰੀ, ਕਈ ਲੋਕ ਜ਼ਖ਼ਮੀ
ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੰਡਨ ਬ੍ਰਿਜ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਸ ਪੁਲ 'ਤੇ ਸ਼ੱਕੀ ਵਿਅਕਤੀ ਨੇ ਲੋਕਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘੇਰਾਬੰਦੀ ਕੀਤੀ ਅਤੇ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਦਿੱਤੀ।

ਲੰਡਨ: ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੰਡਨ ਬ੍ਰਿਜ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਸ ਪੁਲ 'ਤੇ ਸ਼ੱਕੀ ਵਿਅਕਤੀ ਨੇ ਲੋਕਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘੇਰਾਬੰਦੀ ਕੀਤੀ ਅਤੇ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਦਿੱਤੀ।
London Metropolitan Police: Police were called at 1:58 pm (London time) to a stabbing at premises near to London Bridge. Emergency services attended. A man has been detained by police. We believe a number of people have been injured. Further info to follow. pic.twitter.com/bCm7Lr2fIL
— ANI (@ANI) November 29, 2019
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟ੍ਰੈਫਿਕ ਲਈ ਪੁਲ ਨੂੰ ਸੀਲ ਕਰ ਦਿੱਤਾ ਗਿਆ ਹੈ। ਸ਼ੱਕੀ ਦੇ ਹਮਲੇ ਵਿਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ। ਇਸ ਮਾਮਲੇ ਵਿਚ ਕਿੰਨੇ ਲੋਕ ਜ਼ਖਮੀ ਹੋਏ ਹਨ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਨੇ ਇਲਾਕੇ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਘਟਨਾ ਤੋਂ ਬਾਅਦ ਮੌਜੂਦ ਲੋਕਾਂ ਵਿਚ ਭਗਦੜ ਮੱਚ ਗਈ।
ਪੁਲਿਸ ਨੇ ਦੱਸਿਆ ਕਿ ਹਮਲਾ ਸਥਾਨਕ ਸਮੇਂ ਅਨੁਸਾਰ ਦੁਪਹਿਰ 2 ਵਜੇ ਲੰਡਨ ਬ੍ਰਿਜ ਨੇੜੇ ਹੋਇਆ ਸੀ।






















