ਲੰਡਨ: ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੰਡਨ ਬ੍ਰਿਜ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਸ ਪੁਲ 'ਤੇ ਸ਼ੱਕੀ ਵਿਅਕਤੀ ਨੇ ਲੋਕਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘੇਰਾਬੰਦੀ ਕੀਤੀ ਅਤੇ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਦਿੱਤੀ।




ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟ੍ਰੈਫਿਕ ਲਈ ਪੁਲ ਨੂੰ ਸੀਲ ਕਰ ਦਿੱਤਾ ਗਿਆ ਹੈ। ਸ਼ੱਕੀ ਦੇ ਹਮਲੇ ਵਿਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ। ਇਸ ਮਾਮਲੇ ਵਿਚ ਕਿੰਨੇ ਲੋਕ ਜ਼ਖਮੀ ਹੋਏ ਹਨ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਨੇ ਇਲਾਕੇ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਘਟਨਾ ਤੋਂ ਬਾਅਦ ਮੌਜੂਦ ਲੋਕਾਂ ਵਿਚ ਭਗਦੜ ਮੱਚ ਗਈ।


ਪੁਲਿਸ ਨੇ ਦੱਸਿਆ ਕਿ ਹਮਲਾ ਸਥਾਨਕ ਸਮੇਂ ਅਨੁਸਾਰ ਦੁਪਹਿਰ 2 ਵਜੇ ਲੰਡਨ ਬ੍ਰਿਜ ਨੇੜੇ ਹੋਇਆ ਸੀ।