ਪੜਚੋਲ ਕਰੋ

ਵਿਕ ਜਾਏਗਾ ਮਹਾਰਾਜਾ ਦਲੀਪ ਸਿੰਘ ਦਾ ਮਹਿਲ

ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਵਿਕਟਰ ਅਲਬਰਟ ਜੇਅ ਦਲੀਪ ਸਿੰਘ ਦਾ ਇੰਗਲੈਂਡ ਵਿੱਚ ਬਣਿਆ ਮਹਿਲ ਵਿਕ ਜਾਵੇਗਾ। ਮਹਿਲ ਦੀ ਵਿਕਰੀ ਲਈ ਕੀਮਤ 1.55 ਕਰੋੜ ਬ੍ਰਿਟਿਸ਼ ਪੌਂਡ ਰੱਖੀ ਗਈ ਹੈ। ਮਹਾਰਾਜਾ ਰਣਜੀਤ ਸਿੰਘ ਦਾ ਛੋਟਾ ਪੁੱਤਰ ਦਲੀਪ ਸਿੰਘ ਸਿੱਖ ਰਾਜ ਦਾ ਆਖਰੀ ਮਹਾਰਾਜਾ ਸੀ। ਪੰਜਾਬ ਦੀ ਹਕੂਮਤ ਬ੍ਰਿਟਿਸ਼ ਰਾਜ ਅਧੀਨ ਆਉਣ ਮਗਰੋਂ ਦਲੀਪ ਸਿੰਘ ਨੂੰ ਇੰਗਲੈਂਡ ’ਚ ਜਲਾਵਤਨੀ ਦਾ ਜੀਵਨ ਬਤੀਤ ਕਰਨਾ ਪਿਆ ਸੀ।

ਲੰਡਨ: ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਵਿਕਟਰ ਅਲਬਰਟ ਜੇਅ ਦਲੀਪ ਸਿੰਘ ਦਾ ਇੰਗਲੈਂਡ ਵਿੱਚ ਬਣਿਆ ਮਹਿਲ ਵਿਕ ਜਾਵੇਗਾ। ਮਹਿਲ ਦੀ ਵਿਕਰੀ ਲਈ ਕੀਮਤ 1.55 ਕਰੋੜ ਬ੍ਰਿਟਿਸ਼ ਪੌਂਡ ਰੱਖੀ ਗਈ ਹੈ। ਮਹਾਰਾਜਾ ਰਣਜੀਤ ਸਿੰਘ ਦਾ ਛੋਟਾ ਪੁੱਤਰ ਦਲੀਪ ਸਿੰਘ ਸਿੱਖ ਰਾਜ ਦਾ ਆਖਰੀ ਮਹਾਰਾਜਾ ਸੀ। ਪੰਜਾਬ ਦੀ ਹਕੂਮਤ ਬ੍ਰਿਟਿਸ਼ ਰਾਜ ਅਧੀਨ ਆਉਣ ਮਗਰੋਂ ਦਲੀਪ ਸਿੰਘ ਨੂੰ ਇੰਗਲੈਂਡ ’ਚ ਜਲਾਵਤਨੀ ਦਾ ਜੀਵਨ ਬਤੀਤ ਕਰਨਾ ਪਿਆ ਸੀ। ਦਲੀਪ ਸਿੰਘ ਦੇ ਪੁੱਤਰ ਵਿਕਟਰ ਦਾ 1866 ’ਚ ਲੰਡਨ ’ਚ ਜਨਮ ਹੋਇਆ ਸੀ ਤੇ ਮਹਾਰਾਣੀ ਵਿਕਟੋਰੀਆ ਨੇ ਉਸ ਨੂੰ ਆਪਣੀ ਛੱਤਰ ਛਾਇਆ ਹੇਠ ਲੈ ਲਿਆ ਸੀ। ਕਈ ਸਾਲਾਂ ਬਾਅਦ ਉਸ ਨੇ ਕੋਵੈਂਟਰੀ ਦੇ 9ਵੇਂ ਅਰਲ ਦੀ ਧੀ ਲੇਡੀ ਐਨ ਕੋਵੈਂਟਰੀ ਨਾਲ ਵਿਆਹ ਕਰਵਾਇਆ ਸੀ ਜਿਸ ਮਗਰੋਂ ਬ੍ਰਿਟਿਸ਼ ਅਧਿਕਾਰੀਆਂ ਨੇ ਦੱਖਣ-ਪੱਛਮ ਕੇਨਸਿੰਗਟਨ ਦੇ ਦ ਲਿਟਿਲ ਬੋਲਟਨਜ਼ ਇਲਾਕੇ ’ਚ ਉਸ ਨੂੰ ਲੀਜ਼ ’ਤੇ ਮਹਿਲ ਦੇ ਦਿੱਤਾ ਸੀ।

ਵਿਕ ਜਾਏਗਾ ਮਹਾਰਾਜਾ ਦਲੀਪ ਸਿੰਘ ਦਾ ਮਹਿਲ

ਮਹਿਲ ਦੀ ਵਿਕਰੀ ਦਾ ਪ੍ਰਬੰਧ ਕਰ ਰਹੇ ਬਿਊਸ਼ੈਪ ਅਸਟੇਟ ਦੇ ਐਮਡੀ ਜੈਰੇਮੀ ਗੀ ਨੇ ਕਿਹਾ ਕਿ ਲਾਹੌਰ ਦੇ ਜਲਾਵਤਨ ਸਾਬਕਾ ਸ਼ਹਿਜ਼ਾਦੇ ਦਾ 5613 ਸਕੁਏਅਰ ਫੁੱਟ ਦਾ ਮਹਿਲ ਖੁੱਲ੍ਹਾ-ਡੁੱਲਾ ਹੈ ਤੇ ਇਸ ਦੇ ਪਿੱਛੇ 52 ਫੁੱਟ ਦਾ ਬਾਗ ਹੈ। 1868 ’ਚ ਮਹਿਲ ਦਾ ਕੰਮ ਮੁਕੰਮਲ ਹੋਣ ਮਗਰੋਂ ਇਸ ਨੂੰ ਈਸਟ ਇੰਡੀਆ ਕੰਪਨੀ ਨੇ ਖ਼ਰੀਦ ਲਿਆ ਸੀ। ਕੰਪਨੀ ਨੇ ਇਹ ਮਹਿਲ ਦਲੀਪ ਸਿੰਘ ਦੇ ਪਰਿਵਾਰ ਨੂੰ ਕਾਲੀ ਮਿਰਚ ਦੇ ਬਦਲੇ ’ਚ ਲੀਜ਼ ’ਤੇ ਦੇ ਦਿੱਤਾ ਸੀ। ਸ਼ਾਹੀ ਪਰਿਵਾਰ ਕੋਲ ਵਿੰਬਲਡਨ ਤੇ ਰੋਇਹੈਂਪਟਨ ’ਚ ਵੀ ਸੰਪਤੀਆਂ ਸਨ। ਉਨ੍ਹਾਂ ਕੋਲ ਪੂਰਬੀ ਇੰਗਲੈਂਡ ਦੇ ਸਫੋਲਕ ’ਚ 17 ਹਜ਼ਾਰ ਏਕੜ ਰਕਬੇ ’ਚ ਮਹਿਲ ਐਲਵੇਡਨ ਹਾਲ ਵੀ ਸੀ। ਸ਼ਹਿਜ਼ਾਦਾ ਵਿਕਟਰ ਅਲਬਰਟ ਮਹਾਰਾਣੀ ਬੰਬਾ ਮੂਲਰ ਤੋਂ ਪੈਦਾ ਹੋਇਆ ਸੀ ਤੇ ਉਹ ਮਹਾਰਾਜੇ ਦਾ ਵੱਡਾ ਪੁੱਤਰ ਸੀ। ਉਸ ਨੇ ਐਟਨ ਕਾਲਜ ਅਤੇ ਕੈਂਬ੍ਰਿਜ ਯੂਨੀਵਰਸਿਟੀ ਤੋਂ ਸਿੱਖਿਆ ਹਾਸਲ ਕੀਤੀ ਸੀ। ਉਸ ਨੂੰ 8250 ਪੌਂਡ ਤੇ ਪਤਨੀ ਨੂੰ 2500 ਪੌਂਡ ਸਾਲਾਨਾ ਮਿਲਦੇ ਸਨ ਪਰ ਸ਼ਹਿਜ਼ਾਦੇ ਦੇ ਸਿਰ ’ਤੇ 117900 ਪੌਂਡ ਦਾ ਕਰਜ਼ਾ ਚੜ੍ਹ ਗਿਆ ਜਿਸ ਕਾਰਨ ਉਸ ਨੂੰ 1902 ’ਚ ਦੀਵਾਲੀਆ ਕਰਾਰ ਦਿੱਤਾ ਗਿਆ ਸੀ। ਉਸ ਨੇ ਪਹਿਲੀ ਵਿਸ਼ਵ ਜੰਗ ਦਾ ਸਮਾਂ ਮੋਨਾਕੋ ’ਚ ਗੁਜ਼ਾਰਿਆ ਜਿਥੇ 1918 ’ਚ 51 ਸਾਲ ਦੀ ਉਮਰ ’ਚ ਸ਼ਹਿਜ਼ਾਦੇ ਦੀ ਮੌਤ ਹੋ ਗਈ ਸੀ। ਉਸ ਦੀ ਪਤਨੀ ਐਨ ਜੁਲਾਈ 1956 ’ਚ ਆਪਣੀ ਮੌਤ ਤੱਕ ਦਿ ਲਿਟਿਲ ਬੋਲਟਨਜ਼ ਵਾਲੇ ਮਹਿਲ ’ਚ ਰਹਿੰਦੀ ਰਹੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

National Cancer Awareness Day : ਇੰਨਾ ਵੱਧ ਜਾਂਦਾ ਕੈਂਸਰ ਦਾ ਖਤਰਾ, ਜਾਣੋ ਹਰੇਕ ਗੱਲਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚੇਤਾਵਨੀ ਦੇਣਾ ਪਏਗਾ ਦੁਗਣਾ ਜੁਰਮਾਨਾBSNL ਦਾ ਆਹ ਸਭ ਤੋਂ ਸਸਤਾ ਪਲਾਨ, 365 ਦਿਨਾਂ ਤੱਕ ਮਿਲੇਗਾ 600 GB ਡੇਟਾ!CM ਮਾਨ ਨੇ ਲੋਕਾਂ ਨੂੰ ਗੱਲਾਂ ਨਾਲ ਕਿਵੇਂ ਜਿੱਤਿਆ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget