Indonesia: ਇੰਡੋਨੇਸ਼ੀਆ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7 ਮਾਪੀ ਗਈ ਹੈ। ਭੂਚਾਲ ਸ਼ੁੱਕਰਵਾਰ ਨੂੰ ਭਾਰਤੀ ਸਮੇਂ ਅਨੁਸਾਰ 3:25 'ਤੇ ਆਇਆ, ਜਿਸ ਦਾ ਕੇਂਦਰ ਇੰਡੋਨੇਸ਼ੀਆ ਦੇ ਤੂਬਾਨ ਤੋਂ 96 ਕਿਲੋਮੀਟਰ ਉੱਤਰ 'ਚ ਸੀ। ਭੂਚਾਲ ਦੀ ਤੀਬਰਤਾ ਨੂੰ ਦੇਖਦੇ ਹੋਏ ਇਸ ਨੂੰ ਖਤਰਨਾਕ ਕਿਹਾ ਜਾ ਸਕਦਾ ਹੈ। ਅਜੇ ਤੱਕ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਜ਼ੋਰਦਾਰ ਭੂਚਾਲ ਕਾਰਨ ਲੋਕ ਦਹਿਸ਼ਤ ਵਿੱਚ ਹਨ।


ਤਾਜ਼ਾ ਭੂਚਾਲ ਦੇ ਬਾਰੇ 'ਚ ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ.ਐੱਸ.ਜੀ.ਐੱਸ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇੰਡੋਨੇਸ਼ੀਆ ਦੇ ਜਾਵਾ ਟਾਪੂ ਦੇ ਉੱਤਰ 'ਚ ਸਮੁੰਦਰ 'ਚ 7.0 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਇੰਡੋਨੇਸ਼ੀਆ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਹਾਲਾਂਕਿ ਉਸ ਸਮੇਂ ਭੂਚਾਲ ਦੀ ਤੀਬਰਤਾ ਘੱਟ ਸੀ। ਵੀਰਵਾਰ ਨੂੰ ਆਏ ਭੂਚਾਲ ਦੀ ਤੀਬਰਤਾ 4.9 ਮਾਪੀ ਗਈ। ਭੂਚਾਲ ਦੀ ਗਹਿਰਾਈ 70 ਕਿਲੋਮੀਟਰ 'ਤੇ ਹੋਣ ਕਾਰਨ ਭੂਚਾਲ ਦੇ ਝਟਕੇ ਹਲਕੇ ਸਨ ਅਤੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।