ਪੜਚੋਲ ਕਰੋ

ਮਹਾਰਾਜਾ ਰਣਜੀਤ ਸਿੰਘ ਦੀ ਹਵੇਲੀ ਢਹਿ-ਢੇਰੀ, ਵਿਰਾਸਤੀ ਦਰਜਾ ਮਿਲਣ ਦੇ ਬਾਵਜੂਦ ਸਰਕਾਰ ਨੇ ਨਹੀਂ ਕੀਤੀ ਸਾਂਭ-ਸੰਭਾਲ

ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਵਰਤੀ ਲਾਪ੍ਰਵਾਹੀ ਕਾਰਨ ਗੁੱਜਰਾਂਵਾਲਾ ਸ਼ਹਿਰ ’ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਹਾਸਲ ਵੇਰਵਿਆਂ ਮੁਤਾਬਕ ‘ਸ਼ੇਰ-ਏ-ਪੰਜਾਬ’ ਦੀ ਹਵੇਲੀ ਦੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ ਹੈ।

ਲਾਹੌਰ: ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਵਰਤੀ ਲਾਪ੍ਰਵਾਹੀ ਕਾਰਨ ਗੁੱਜਰਾਂਵਾਲਾ ਸ਼ਹਿਰ ’ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਹਾਸਲ ਵੇਰਵਿਆਂ ਮੁਤਾਬਕ ‘ਸ਼ੇਰ-ਏ-ਪੰਜਾਬ’ ਦੀ ਹਵੇਲੀ ਦੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ ਹੈ। ਹਾਲੇ ਕੁਝ ਦਿਨ ਪਹਿਲਾਂ ਹੀ ਪ੍ਰਸ਼ਾਸਨ ਨੇ ਇਸ ਨੂੰ ਇਤਿਹਾਸਕ ਸੈਰ-ਸਪਾਟੇ ਵਾਲੀ ਥਾਂ ਵਿਚ ਤਬਦੀਲ ਕੀਤੇ ਜਾਣ ਲਈ ਸੁਰੱਖਿਅਤ ਕਰਾਰ ਦਿੱਤਾ ਸੀ। ਹਵੇਲੀ ਨੂੰ ਸੈਲਾਨੀਆਂ, ਖਾਸ ਕਰ ਕੇ ਭਾਰਤ ਦੇ ਸਿੱਖਾਂ ਲਈ ਖੋਲ੍ਹਣ ਦਾ ਐਲਾਨ ਵੀ ਕੀਤਾ ਗਿਆ ਸੀ। 

ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਇਸ ਘਰ ਵਿਚ 13 ਨਵੰਬਰ, 1780 ਨੂੰ ਹੋਇਆ ਸੀ। ਇਹ ਹਵੇਲੀ ਦੁਨੀਆ ਭਰ ਦੇ ਸਿੱਖਾਂ ਵਿਚ ਵਿਸ਼ੇਸ਼ ਅਹਿਮੀਅਤ ਰੱਖਦੀ ਹੈ। ਜਾਣਕਾਰਾਂ ਮੁਤਾਬਕ 18ਵੀਂ ਸਦੀ ਤੱਕ ਹਵੇਲੀ ਦੇ ਆਲੇ-ਦੁਆਲੇ ਕਾਫ਼ੀ ਹਰਿਆਲੀ ਸੀ ਤੇ ਥਾਂ ਵੀ ਕਾਫ਼ੀ ਖੁੱਲ੍ਹੀ ਸੀ, ਪਰ ਹੁਣ ਇਸ ਇਲਾਕੇ ਵਿਚ ਬਹੁਤ ਭੀੜ-ਭੜੱਕਾ ਹੈ ਤੇ ਕਈ ਗੈਰਕਾਨੂੰਨੀ ਉਸਾਰੀਆਂ ਹੋ ਚੁੱਕੀਆਂ ਹਨ। 

ਸਥਾਨਕ ਲੋਕਾਂ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ ਜਿਸ ਵਿਚ ਇਹ ਵਿਰਾਸਤੀ ਜਾਇਦਾਦ ਖ਼ਸਤਾ ਹਾਲ ਨਜ਼ਰ ਆ ਰਹੀ ਹੈ। ਜਦਕਿ ਕਿਸੇ ਵੇਲੇ ਇਹ ਰਣਜੀਤ ਸਿੰਘ ਦੇ ਪਿਤਾ ਮਹਾਂ ਸਿੰਘ ਦੀ ਦੌਲਤ ਤੇ ਸ਼ਾਨ ਦਾ ਪ੍ਰਤੀਕ ਸੀ। ਗੁਜਰਾਂਵਾਲਾ ਦੇ ਇਕ ਵਾਸੀ ਨੇ ਦੱਸਿਆ ਕਿ ਹਵੇਲੀ ਦੇ ਅੱਗੇ ਇਕ ਗੈਰਕਾਨੂੰਨੀ ਮੱਛੀ ਮਾਰਕੀਟ ਬਣ ਚੁੱਕੀ ਹੈ। 

ਉਨ੍ਹਾਂ ਕਿਹਾ ਕਿ ਕਈ ਵਾਰ ਹਵੇਲੀ ਦੀ ਮੁਰੰਮਤ ਲਈ ਰਾਸ਼ੀ ਜਾਰੀ ਹੋਈ ਹੈ ਪਰ ਛੱਤ ਦਾ ਡਿੱਗਣਾ ਦਿਖਾਉਂਦਾ ਹੈ ਕਿ ਲਾਪ੍ਰਵਾਹੀ ਵਰਤੀ ਗਈ ਹੈ। ਹਵੇਲੀ ਦਾ ਬਾਕੀ ਹਿੱਸਾ ਵੀ ਬਹੁਤੀ ਚੰਗੀ ਹਾਲਤ ਵਿਚ ਨਹੀਂ ਹੈ। ਇਸ ਦੇ ਅੰਦਰ ਇਕ ਪਾਰਕ ਬਣਾਇਆ ਗਿਆ ਸੀ ਜਿੱਥੇ ਹੁਣ ਮੱਛੀ ਮਾਰਕੀਟ ਲੱਗ ਰਹੀ ਹੈ।

ਦੱਸ ਦਈਏ ਕਿ ਪਾਕਿਸਤਾਨ ਦਾ ਪੁਰਾਤੱਤਵ ਵਿਭਾਗ ਇਸ ਇਮਾਰਤ ਨੂੰ ਵਿਰਾਸਤੀ ਇਮਾਰਤਾਂ ਦੇ ਵਰਗ ਵਿਚ ਰੱਖ ਚੁੱਕਾ ਹੈ ਜਿਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਪਰ ਅਧਿਕਾਰੀ ਕਦੇ-ਕਦਾਈਂ ਹੀ ਗੇੜਾ ਮਾਰਦੇ ਹਨ। ਸਰਕਾਰ ਨੇ ਮੁਰੰਮਤ ਲਈ ਕਈ ਵਾਰ ਫੰਡ ਜਾਰੀ ਕੀਤੇ ਹਨ ਪਰ ਇਨ੍ਹਾਂ ਨੂੰ ਵਰਤਿਆ ਨਹੀਂ ਗਿਆ। 

ਕੁਝ ਰਿਪੋਰਟਾਂ ਮੁਤਾਬਕ ਸਰਕਾਰ ਨੇ ਹਵੇਲੀ ਦੇ ਇੱਕ ਹਿੱਸੇ ਨੂੰ ਕੂੜਾ ਡੰਪ ਵਜੋਂ ਵਰਤਣਾ ਸ਼ੁਰੂ ਕਰ ਦਿੱਤਾ ਸੀ। ਹਵੇਲੀ ਦੇ ਸਭ ਤੋਂ ਹੇਠਲੇ ਹਿੱਸੇ ਨੂੰ ਵੰਡ ਤੋਂ ਬਾਅਦ ਪੁਲਿਸ ਥਾਣੇ ਵਜੋਂ ਵੀ ਵਰਤਿਆ ਜਾਂਦਾ ਰਿਹਾ। ਹਾਲਾਂਕਿ ਮਗਰੋਂ ਸਰਕਾਰ ਨੇ ਡੰਪ ਨੂੰ ਹਟਾ ਲਿਆ ਸੀ ਤੇ ਪਾਰਕਿੰਗ ਬਣਾ ਦਿੱਤੀ ਸੀ। ਸੰਨ 2012-13 ਵਿਚ ਹਵੇਲੀ ਦੇ ਇਕ ਹਿੱਸੇ ਵਿੱਚ ਸਬਜ਼ੀਆਂ ਦੀਆਂ ਦੁਕਾਨਾਂ ਬਣ ਗਈਆਂ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget