Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਕਈ ਲੋਕਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ ਹੈ। ਪੂਰੇ ਮਾਮਲੇ ਦੀ ਜਾਣਕਾਰੀ ਕੈਨੇਡਾ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਹੁਣ ਕੈਨੇਡੀਅਨ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ 'ਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
Maharaja Ranjit Singh: ਕੈਨੇਡਾ ਦੇ ਬਰੈਂਪਟਨ ਸੂਬੇ 'ਚ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੇ ਬੁੱਤ 'ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ।
ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਇਸ ਨੂੰ ਲੈ ਕੇ ਬਹੁਤ ਚਰਚਾ ਹੋ ਰਹੀ ਹੈ। ਇਹ ਵੀਡੀਓ ਕੈਨੇਡੀਅਨ ਪੱਤਰਕਾਰ ਨੇ ਸ਼ੇਅਰ ਕੀਤੀ ਹੈ। ਪੱਤਰਕਾਰ ਨੇ ਇਸ ਕਾਰੇ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਨੂੰ ਜੇਹਾਦੀ ਕਹਿ ਕੇ ਸੰਬੋਧਨ ਕੀਤਾ ਹੈ।
These Radical activist Jihadists will stop at nothing. Here they are defacing the statue of Sher E Punjab Maharaja Ranjit Singh with their flag and keffiyeh.
— Patshahi Misl (@patshahimisl) September 28, 2024
Which Sikhs are going to hold these Jihadists accountable? pic.twitter.com/dMK0SG2uvv
ਵਾਇਰਲ ਹੋ ਰਿਹਾ ਵੀਡੀਓ ਕਰੀਬ 37 ਸੈਕਿੰਡ ਦਾ ਹੈ ਜਿਸ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਸਵਾਰ ਦੋ ਨੌਜਵਾਨ ਆਪਣੇ ਘੋੜੇ 'ਤੇ ਫਲਸਤੀਨ ਦਾ ਝੰਡਾ ਲਹਿਰਾ ਰਹੇ ਹਨ। ਦੋਵਾਂ ਨੌਜਵਾਨਾਂ ਨੇ ਮੂੰਹ ਢਕੇ ਹੋਏ ਸਨ ਅਤੇ ਹੇਠਾਂ ਕਈ ਲੋਕ ਖੜ੍ਹੇ ਸਨ। ਇਸ ਦੇ ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ 'ਤੇ ਇੱਕ ਵਿਅਕਤੀ ਨੂੰ ਕੱਪੜਾ ਬੰਨ੍ਹਦੇ ਦੇਖਿਆ ਗਿਆ।
ਕਈ ਲੋਕਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ ਹੈ। ਪੂਰੇ ਮਾਮਲੇ ਦੀ ਜਾਣਕਾਰੀ ਕੈਨੇਡਾ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਹੁਣ ਕੈਨੇਡੀਅਨ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ 'ਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।