(Source: ECI/ABP News)
ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਦਿੱਤਾ ਅਸਤੀਫਾ, ਹਿੰਸਕ ਝੜਪਾਂ ਦਰਮਿਆਨ ਦੇਸ਼ 'ਚ ਕਰਫਿਊ
Rajapaksa Resigns: ਸ਼੍ਰੀਲੰਕਾ ਦੇ ਵਿਗੜਦੇ ਆਰਥਿਕ ਸੰਕਟ ਨੂੰ ਦੇਖਦੇ ਹੋਏ, ਦੇਸ਼ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਸੋਮਵਾਰ ਨੂੰ ਅਸਤੀਫਾ ਦੇ ਦਿੱਤਾ।
![ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਦਿੱਤਾ ਅਸਤੀਫਾ, ਹਿੰਸਕ ਝੜਪਾਂ ਦਰਮਿਆਨ ਦੇਸ਼ 'ਚ ਕਰਫਿਊ Mahinda Rajapaksa Resigns Sri lanka Prime Minister steps down over Sri lanka Economic Crisis ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਦਿੱਤਾ ਅਸਤੀਫਾ, ਹਿੰਸਕ ਝੜਪਾਂ ਦਰਮਿਆਨ ਦੇਸ਼ 'ਚ ਕਰਫਿਊ](https://feeds.abplive.com/onecms/images/uploaded-images/2022/05/09/9d5bbdcfc26bbc75420cfc42b18c1c49_original.jpg?impolicy=abp_cdn&imwidth=1200&height=675)
Rajapaksa Resigns: ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਕਦਮ ਅੰਤ੍ਰਿਮ ਸਰਕਾਰ ਬਣਾਉਣ ਦੀ ਵਿਰੋਧੀ ਧਿਰ ਦੀ ਮੰਗ ਅੱਗੇ ਝੁਕਦੇ ਹੋਏ ਚੁੱਕਿਆ ਹੈ। ਇਸ ਦੌਰਾਨ ਚੱਲ ਰਹੀਆਂ ਹਿੰਸਕ ਝੜਪਾਂ ਦਰਮਿਆਨ ਦੇਸ਼ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ।
ਆਪਣੇ ਅਸਤੀਫੇ ਤੋਂ ਠੀਕ ਪਹਿਲਾਂ, ਉਨ੍ਹਾਂ ਨੇ ਟਵੀਟ ਕੀਤਾ, "ਜਿਵੇਂ ਕਿ ਸ਼੍ਰੀਲੰਕਾ ਵਿੱਚ ਭਾਵਨਾਵਾਂ ਦੀ ਲਹਿਰ ਵਧ ਰਹੀ ਹੈ, ਮੈਂ ਆਮ ਲੋਕਾਂ ਨੂੰ ਸੰਜਮ ਵਰਤਣ ਤੇ ਇਹ ਯਾਦ ਰੱਖਣ ਦੀ ਅਪੀਲ ਕਰਦਾ ਹਾਂ ਕਿ ਹਿੰਸਾ ਨਾਲ ਸਿਰਫ ਹਿੰਸਾ ਫੈਲੇਗੀ। ਇੱਕ ਆਰਥਿਕ ਸੰਕਟ ਵਿੱਚ, ਸਾਨੂੰ ਇੱਕ ਆਰਥਿਕ ਹੱਲ ਦੀ ਲੋੜ ਹੈ, ਜਿਸ ਨੂੰ ਹੱਲ ਕਰਨ ਲਈ ਇਹ ਪ੍ਰਸ਼ਾਸਨ ਵਚਨਬੱਧ ਹੈ।
ਰਾਜਪਕਸ਼ੇ ਦਾ ਇਹ ਬਿਆਨ ਦੇਸ਼ 'ਚ ਹਿੰਸਾ ਦੀਆਂ ਘਟਨਾਵਾਂ ਦੌਰਾਨ ਆਇਆ ਹੈ, ਜਿਸ 'ਚ ਘੱਟੋ-ਘੱਟ 16 ਲੋਕ ਜ਼ਖਮੀ ਹੋ ਗਏ ਹਨ। ਮਹਿੰਦਾ ਰਾਜਪਕਸ਼ੇ ਦੇ ਸਮਰਥਕਾਂ ਨੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਨੇੜੇ ਇਕੱਠੇ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ 'ਤੇ ਹਮਲਾ ਕੀਤਾ, ਜਿਸ ਨਾਲ ਪੁਲਿਸ ਨੂੰ ਰਾਜਧਾਨੀ ਵਿੱਚ ਕਰਫਿਊ ਲਗਾਉਣ ਲਈ ਕਿਹਾ ਗਿਆ।
ਦੱਸ ਦਈਏ ਕਿ ਸ੍ਰੀਲੰਕਾ 1948 ਵਿੱਚ ਆਪਣੀ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡੇ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਪਗ ਖਤਮ ਹੋ ਚੁੱਕਾ ਹੈ, ਜਿਸ ਕਾਰਨ ਇਹ ਜ਼ਰੂਰੀ ਚੀਜ਼ਾਂ ਦੀ ਦਰਾਮਦ ਕਰਨ ਤੋਂ ਅਸਮਰੱਥ ਹੈ। ਇਸ ਦੇ ਮੱਦੇਨਜ਼ਰ ਬੰਗਲਾਦੇਸ਼ ਨੇ ਕਰੰਸੀ ਸਵੈਪ ਰਾਹੀਂ ਦਿੱਤੇ 200 ਮਿਲੀਅਨ ਡਾਲਰ ਦੀ ਮੁੜ ਅਦਾਇਗੀ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਹੈ।
ਬੰਗਲਾਦੇਸ਼ ਬੈਂਕ ਦੇ ਡਾਇਰੈਕਟਰਾਂ ਨੇ ਇੱਕ ਮੀਟਿੰਗ ਵਿੱਚ ਇਹ ਫੈਸਲਾ ਲਿਆ। ਡੇਲੀ ਮਿਰਰ ਦੀ ਰਿਪੋਰਟ ਮੁਤਾਬਕ ਕੇਂਦਰੀ ਬੈਂਕ ਦੇ ਬੁਲਾਰੇ ਸੇਰਾਜੁਲ ਇਸਲਾਮ ਨੇ ਕਿਹਾ ਕਿ ਕਰਜ਼ੇ ਦੀਆਂ ਸ਼ਰਤਾਂ ਨੂੰ ਬਦਲੇ ਬਿਨਾਂ ਇਸ ਨੂੰ ਵਧਾਇਆ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਦਾ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)