ਵਾਸ਼ਿੰਗਟਨ: ਅਮਰੀਕਾ ਨੇ 11 ਚੀਨੀ ਕੰਪਨੀਆਂ 'ਤੇ ਵਪਾਰ ਪਾਬੰਦੀਆਂ ਲਾਈਆਂ ਹਨ। ਚੀਨ ਵਿੱਚ ਮੁਸਲਮਾਨ ਆਬਾਦੀ ਵਾਲੇ ਸ਼ਿਨਜਿਆਂਗ ਖੇਤਰ 'ਚ ਇਨ੍ਹਾਂ ਕੰਪਨੀਆਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿੱਚ ਸ਼ਾਮਲ ਹੋਣ ਦੀਆਂ ਸ਼ਿਕਾਇਤਾਂ ਹਨ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ 'ਤੇ ਇਸ ਖੇਤਰ ਵਿੱਚ ਮੁਸਲਿਮ ਘੱਟ ਗਿਣਤੀਆਂ ਨਾਲ ਬਦਸਲੂਕੀ ਕਰਨ, ਮਜ਼ਦੂਰਾਂ ਨੂੰ ਬੰਧਕ ਬਣਾਉਣ ਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹਿਰਾਸਤ ਵਿੱਚ ਲੈਣ ਦੇ ਦੋਸ਼ ਲਾਏ ਗਏ ਹਨ।


ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਵੀ ਇਨ੍ਹਾਂ ਦੋਸ਼ਾਂ ਕਾਰਨ ਚਾਰ ਚੀਨੀ ਅਧਿਕਾਰੀਆਂ ‘ਤੇ ਪਾਬੰਦੀਆਂ ਲਾਈਆਂ ਹਨ। ਇਸ ਦੇ ਨਾਲ ਹੀ ਜਵਾਬੀ ਕਾਰਵਾਈ 'ਚ ਬੀਜਿੰਗ ਨੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ ਦਾ ਵਿਰੋਧ ਕਰਨ ਵਾਲੇ ਚਾਰ ਯੂਐਸ ਸੈਨੇਟਰਾਂ ਨੂੰ ਜੁਰਮਾਨਾ ਦੇਣ ਦਾ ਐਲਾਨ ਕੀਤਾ ਹੈ।

ਇਸ ਬਾਰੇ ਅਮਰੀਕੀ ਵਣਜ ਵਿਭਾਗ ਨੇ ਕਿਹਾ ਕਿ ਇਨ੍ਹਾਂ 11 ਕੰਪਨੀਆਂ ਦੀ ਪਾਬੰਦੀ ਲੱਗਣ ਕਾਰਨ ਅਮਰੀਕੀ ਵਸਤੂਆਂ ਤੇ ਤਕਨਾਲੋਜੀ ਤਕ ਸੀਮਤ ਪਹੁੰਚ ਹੋਵੇਗੀ। ਹਾਲਾਂਕਿ ਵਿਭਾਗ ਨੇ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਕਿ ਕਿਹੜੀਆਂ ਚੀਜ਼ਾਂ ਪ੍ਰਭਾਵਿਤ ਹੋਣਗੀਆਂ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904