ਵੈਨਕੂਵਰ: ਐਤਵਾਰ ਨੂੰ ਕੈਨੇਡੀਅਨ ਸ਼ਹਿਰ ਵੈਨਕੂਵਰ ਦੇ ਕੌਮਾਂਤਰੀ ਹਵਾਈ ਅੱਡੇ ਦੇ ਮੁੱਖ ਟਰਮੀਨਲ 'ਤੇ ਗੋਲੀਬਾਰੀ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਸੀਬੀਸੀ ਨਿਊਜ਼ ਨੇ ਰਿਪੋਰਟ ਕੀਤਾ ਕਿ ਪੁਲਿਸ ਗੋਲੀਬਾਰੀ ਦੇ ਸਬੰਧ ਵਿੱਚ ਇੱਕ ਜਾਂ ਵਧੇਰੇ ਸ਼ੱਕੀਆਂ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਸੀਬੀਸੀ ਨਿਊਜ਼ ਅਨੁਸਾਰ ਹਵਾਈ ਅੱਡੇ 'ਤੇ ਪੈਰਾ ਮੀਡੀਕਲ ਨੇ ਜਵਾਬੀ ਕਾਰਵਾਈ ਕੀਤੀ ਤੇ ਦੋ ਗਰਾਊਂਡ ਯੂਨਿਟਸ ਨੂੰ ਭੇਜ ਦਿੱਤਾ ਗਿਆ। ਇਸ ਮਗਰੋਂ ਹਵਾਈ ਅੱਡੇ ਨੇ ਕਿਹਾ ਕਿ ਏਅਰਪੋਰਟ “ਹਵਾਈ ਅੱਡੇ ਦੇ ਕਰਮਚਾਰੀਆਂ ਤੇ ਯਾਤਰੀਆਂ ਲਈ ਖੁੱਲ੍ਹਾ ਤੇ ਸੁਰੱਖਿਅਤ ਹੈ।" ਪਰ ਯਾਤਰੀਆਂ ਨੂੰ ਇਹ ਸਿਫਾਰਸ਼ ਵੀ ਕੀਤੀ ਕਿ ਉਹ ਆਪਣੀ ਏਅਰ ਲਾਈਨ ਨਾਲ ਆਪਣੀ ਉਡਾਣ ਦੀ ਸਥਿਤੀ ਦੀ ਜਾਂਚ ਕਰ ਲੈਣ।
ਏਅਰਪੋਰਟ ਨੇ ਇਸ ਘਟਨਾ ਨਾਲ ਪ੍ਰਭਾਵਿਤ ਲੋਕਾਂ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ