ਜਾਣਕਾਰੀ ਮੁਤਾਬਕ ਫਰਹਾਜ਼ ਤੇ ਮੂਸਾ ਵਲੀ ਦਾ ਨਿਊਜ਼ੀਲੈਂਡ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਮੂਸਾ ਵਲੀ ਦੇ ਭਰਾ ਹਾਜੀ ਅਲੀ ਨੇ ਪੀਐਮ ਮੋਦੀ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੋਂ ਮਦਦ ਮੰਗੀ ਸੀ। ਫਾਇਰਿੰਗ ਦੀ ਘਟਨਾ ਵਿੱਚ 49 ਮੌਤਾਂ ਤੋਂ ਇਲਾਵਾ ਕਰੀਬ 50 ਜਣੇ ਜ਼ਖ਼ਮੀ ਹੋਏ ਸਨ। ਭਾਰਤੀ ਮੂਲ ਦੇ 9 ਜਣਿਆਂ ਦੇ ਲਾਪਤਾ ਹੋਣ ਦੀ ਖ਼ਬਰ ਹੈ।
ਹਾਜੀ ਅਲੀ
ਹਾਜੀ ਅਲੀ ਨੇ ਦੱਸਿਆ ਕਿ ਉਸ ਦਾ ਭਰਾ ਆਪਣੀ ਪਤਨੀ ਨਾਲ ਮਸਜਿਦ ਗਿਆ ਸੀ। ਮੂਸਾ ਵਲੀ ਦੀ ਪਿੱਠ ਵਿੱਚ ਗੋਲ਼ੀ ਲੱਗੀ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਉਸ ਦੀ ਪਤਨੀ ਬਾਅਦ ਵਿੱਚ ਹਸਪਤਾਲ ਗਈ ਸੀ ਪਰ ਉਸ ਨੂੰ ਮੂਸਾ ਵਲੀ ਨਾਲ ਮਿਲਣ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਦਾ ਆਪਸ ਵਿੱਚ ਸੰਪਰਕ ਵੀ ਨਹੀਂ ਹੋ ਪਾ ਰਿਹਾ ਸੀ। ਉੱਧਰ 49 ਜਣਿਆਂ ਦੇ ਕਾਤਲ 28 ਸਾਲਾ ਆਸਟ੍ਰੇਲੀਆਈ ਨਾਗਰਿਕ ਬ੍ਰੈਂਟਨ ਹੈਰਿਸਨ ਟੈਰੰਟ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਅਦਾਲਤੀ ਕਾਰਵਾਈ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਆਕਲੈਂਡ ਦੀ ਗੁਰੂ ਨਾਨਕ ਫਰੀ ਕਿਚਨ ਨਾਂਅ ਦੀ ਜਥੇਬੰਦੀ ਦੇ ਸਿੱਖ ਭਾਈ ਹਮਲੇ ਵਿੱਚ ਮ੍ਰਿਤਕ ਦੇਹਾਂ ਨੂੰ ਵਾਰਸਾਂ ਤਕ ਪਹੁੰਚਾਉਣ ਤੋਂ ਲੈਕੇ ਪੀੜਤ ਪਰਿਵਾਰਾਂ ਲਈ ਲੰਗਰ ਦੀ ਸੁਵਿਧਾ ਮੁਹੱਈਆ ਕਰਵਾ ਰਹੇ ਹਨ। ਗੁਰੂ ਨਾਨਕ ਫਰੀ ਕਿਚਨ ਇੱਕ ਐਨਜੀਓ ਹੈ ਜੋ ਵੱਖ-ਵੱਖ ਮਨੁੱਖੀ ਸੇਵਾਵਾਂ ਲਈ ਕੰਮ ਕਰਦਾ ਹੈ।ਜਥੇਬੰਦੀ ਨੇ ਆਪਣੇ ਫੇਸਬੁੱਕ ਪੇਜ ਤੋਂ ਲੋਕਾਂ ਨੂੰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵਾਰਸਾਂ ਤਕ ਪਹੁੰਚਾਉਣ, ਮ੍ਰਿਤਕ ਦੇਹਾਂ ਨੂੰ ਕਬਰ ਵਿੱਚ ਦਫਨਾਉਣ, ਇਸ ਦੌਰਾਨ ਲੰਗਰ ਲਾਉਣ ਤੇ ਹੋਰ ਕੰਮ-ਕਾਜ ਵਿੱਚ ਉਨ੍ਹਾਂ ਦਾ ਹੱਥ ਵੰਡਾਉਣ ਦੀ ਵੀ ਅਪੀਲ ਕੀਤੀ ਹੈ।
ਸਬੰਧਤ ਖ਼ਬਰ- ਨਿਊਜ਼ੀਲੈਂਡ ਦੁਖਾਂਤ: ਗੋਲ਼ੀਬਾਰੀ ਪੀੜਤਾਂ ਦੀ ਮਦਦ ਲਈ ਸਿੱਖਾਂ ਨੇ ਖੋਲ੍ਹੇ ਦਰਵਾਜ਼ੇ, ਦੇ ਰਹੇ ਲੰਗਰ ਤੇ ਹੋਰ ਸਹਾਇਤਾ
ਸਬੰਧਤ ਖ਼ਬਰ- ਨਿਊਜ਼ੀਲੈਂਡ ਦੁਖਾਂਤ: ਮਸਜਿਦ 'ਤੇ ਹਮਲਾ ਕਰ ਰਹੇ ਗੋਰੇ ਅੱਤਵਾਦੀ ਦੀ ਬੰਦੂਕ ਖੋਹ ਨੌਜਵਾਨ ਨੇ ਬਚਾਈਆਂ ਕਈ ਜਾਨਾਂ