ਪਾਕਿਸਤਾਨ ਦੇ ਮੰਦਰ 'ਚ ਅੱਗਜ਼ਨੀ ਤੇ ਮੂਰਤੀਆਂ ਦਾ ਨੁਕਸਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ
ਏਬੀਪੀ ਸਾਂਝਾ | 06 Feb 2019 08:56 PM (IST)
ਇਸਲਾਮਾਬਾਦ: ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਮੰਦਰ 'ਚ ਅੱਗਜ਼ਨੀ ਤੇ ਮੂਰਤੀਆਂ ਦਾ ਨੁਕਸਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਿੰਧ ਸੂਬੇ ਦੀ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਜਲਦ ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਬੀਤੇ ਦਿਨ ਸਿੰਧ ਸੂਬੇ ਦੇ ਕੁੰਭ ਮੰਦਰ 'ਚ ਅੱਗਜ਼ਨੀ ਕੀਤੀ ਗਈ ਸੀ, ਜਿਸ ਵਿੱਚ ਪਵਿੱਤਰ ਗ੍ਰੰਥ ਸੜ ਗਏ ਅਤੇ ਭਗਵਾਨ ਦੀਆਂ ਮੂਰਤੀਆਂ ਵੀ ਨੁਕਸਾਨੀਆਂ ਗਈਆਂ। ਇਮਰਾਨ ਖ਼ਾਨ ਨੇ ਟਵੀਟ ਕਰ ਲਿਖਿਆ ਹੈ ਕਿ ਅਜਿਹੀ ਹਰਕਤ ਕੁਰਾਨ ਸ਼ਰੀਫ ਦੀਆਂ ਸਿੱਖਿਆਵਾਂ ਦੇ ਖ਼ਿਲਾਫ਼ ਹੈ।