South Korea: Seoul ਵਿੱਚ 'ਖ਼ਤਰਨਾਕ' Halloween Party ਦੌਰਾਨ 120 ਲੋਕਾਂ ਦੀ ਮੌਤ, 150 ਤੋਂ ਜ਼ਿਆਦਾ ਜ਼ਖ਼ਮੀ
Seoul News: ਇਸ ਹਾਦਸੇ ਵਿੱਚ ਕਰੀਬ 150 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਵਿੱਚੋਂ ਦਰਜਨਾਂ ਲੋਕਾਂ ਨੂੰ ਦਿਲ ਦਾ ਦੌਰਾ ਪੈ ਰਿਹਾ ਹੈ।
South Korea News: ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਵਿੱਚ ਸ਼ਨੀਵਾਰ (29 ਅਕਤੂਬਰ) ਨੂੰ ਇੱਕ ਹੈਲੋਵੀਨ ਪਾਰਟੀ ਦੌਰਾਨ ਅਚਾਨਕ ਭਾਜੜ ਮੱਚ ਗਈ। ਇਸ ਹਾਦਸੇ 'ਚ 120 ਲੋਕਾਂ ਦੀ ਮੌਤ ਹੋ ਗਈ ਅਤੇ 150 ਤੋਂ ਜ਼ਿਆਦਾ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਭਗਦੜ ਦੌਰਾਨ ਘੱਟੋ-ਘੱਟ 50 ਲੋਕਾਂ ਨੂੰ ਦਿਲ ਦਾ ਦੌਰਾ ਵੀ ਪਿਆ। ਦੇਸ਼ ਦੀ ਯੋਨਹਾਪ ਨਿਊਜ਼ ਏਜੰਸੀ ਮੁਤਾਬਕ ਸਿਓਲ 'ਚ ਹੈਲੋਵੀਨ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੋਟੀ ਸੜਕ ’ਤੇ ਲੋਕਾਂ ਦੀ ਆਵਾਜਾਈ ਕਾਰਨ ਭਗਦੜ ਮੱਚ ਗਈ।
ਪੁਲਿਸ ਦਾ ਕਹਿਣਾ ਹੈ ਕਿ ਐਮਰਜੈਂਸੀ ਅਧਿਕਾਰੀਆਂ ਨੂੰ ਸਿਓਲ ਦੇ ਇਟਾਵਾਨ ਖੇਤਰ ਦੇ ਲੋਕਾਂ ਤੋਂ ਘੱਟੋ-ਘੱਟ 81 ਕਾਲਾਂ ਆਈਆਂ ਸਨ ਕਿ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਨੈਸ਼ਨਲ ਫਾਇਰ ਏਜੰਸੀ ਦੇ ਇੱਕ ਅਧਿਕਾਰੀ ਚੋਈ ਚੇਓਨ-ਸਿਕ ਨੇ ਕਿਹਾ ਕਿ ਲਗਭਗ 150 ਲੋਕ ਜ਼ਖਮੀ ਹੋਏ ਹਨ, ਦਰਜਨਾਂ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਹਾਦਸੇ 'ਚ ਹੁਣ ਤੱਕ 120 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਸਾਰੇ ਐਮਰਜੈਂਸੀ ਕਰਮਚਾਰੀਆਂ ਨੂੰ ਕੀਤਾ ਗਿਆ ਤਾਇਨਾਤ
ਉਨ੍ਹਾ ਕਿਹਾ ਕਿ ਭੀੜ ਸ਼ਹਿਰ ਦੇ ਇੱਕ ਪ੍ਰਸਿੱਧ ਪਾਰਟੀ ਸਥਾਨ ਹੈਮਿਲਟਨ ਹੋਟਲ ਦੇ ਨੇੜੇ ਇਕੱਠੀ ਹੋਈ ਸੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਤੋਂ 400 ਤੋਂ ਵੱਧ ਐਮਰਜੈਂਸੀ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਿਓਲ ਵਿੱਚ ਉਪਲਬਧ ਲਗਭਗ ਸਾਰਾ ਸਟਾਫ ਵੀ ਸ਼ਾਮਲ ਹੈ। ਸਿਓਲ ਦੇ ਮੇਅਰ ਓ ਸੇ-ਹੂਨ ਯੂਰਪ ਦਾ ਦੌਰਾ ਕਰ ਰਹੇ ਹਨ, ਪਰ ਇਸ ਖ਼ਬਰ ਤੋਂ ਬਾਅਦ ਉਨ੍ਹਾਂ ਨੇ ਘਰ ਪਰਤਣ ਦਾ ਫੈਸਲਾ ਕੀਤਾ ਹੈ।
ਰਾਸ਼ਟਰਪਤੀ ਨੇ ਨਿਰਦੇਸ਼ ਦਿੱਤੇ
ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯੇਓਲ ਨੇ ਇੱਕ ਬਿਆਨ ਵਿਚ ਕਿਹਾ ਕਿ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਜਲਦੀ ਇਲਾਜ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਹੈਲੋਵੀਨ ਪਾਰਟੀ ਸਥਾਨਾਂ ਦੀ ਸੁਰੱਖਿਆ ਦੀ ਸਮੀਖਿਆ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਸਿਹਤ ਮੰਤਰਾਲੇ ਨੂੰ ਆਪਦਾ ਮੈਡੀਕਲ ਸਹਾਇਤਾ ਟੀਮਾਂ ਨੂੰ ਤੇਜ਼ੀ ਨਾਲ ਤਾਇਨਾਤ ਕਰਨ ਅਤੇ ਜ਼ਖਮੀਆਂ ਦੇ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਬੈੱਡ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।