ਨਵੀਂ ਦਿੱਲੀ: ਜੈਸ਼-ਏ-ਮੁਹੰਮਦ ਦੇ ਚੀਫ਼ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵੱਲੋਂ ਆਲਮੀ ਅੱਤਵਾਦੀ ਐਲਾਨ ਦਿੱਤਾ ਗਿਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰਾ ਸਈਅਦ ਅਕਬਰੂਦੀਨ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ।


ਮਸੂਦ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ 'ਤੇ ਸਾਰੇ ਲੋਕਾਂ ਨੇ ਇੱਕਜੁੱਟ ਹੋ ਕੇ ਫੈਸਲਾ ਲਿਆ। ਚੀਨ ਨੇ ਵੀ ਮੰਗਲਵਾਰ ਨੂੰ ਇਸ ਗੱਲ ਦੇ ਸੰਕੇਤ ਦਿੱਤੇ ਸੀ ਕਿ ਇਸ ਵਾਰ ਉਹ ਇਸ ਮਸਲੇ 'ਤੇ ਕੋਈ ਅੜਿੱਕਾ ਨਹੀਂ ਪਾਏਗਾ।



ਦੱਸ ਦੇਈਏ ਭਾਰਤ ਵਿੱਚ ਹੋਏ ਕਈ ਵੱਡੇ ਹਮਲਿਆਂ ਵਿੱਚ ਮਸੂਦ ਅਜ਼ਹਰ ਦਾ ਹੱਥ ਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਹਮਲੇ ਵਿੱਚ ਵੀ ਉਸ ਦਾ ਹੱਥ ਸੀ। ਇਸ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ।