ਪੜਚੋਲ ਕਰੋ
Advertisement
ਨੀਲਮ-ਜੇਹਲਮ ਨਦੀ 'ਤੇ ਡੈਮ ਵਿਰੁੱਧ 1000 ਤੋਂ ਵੱਧ ਲੋਕ ਸੜਕਾਂ 'ਤੇ ਉੱਤਰੇ, ਪੀਓਕੇ ਵਿਚ ਪ੍ਰਦਰਸ਼ਨ
Neelum-Jhelum River: ਦੱਸ ਦਈਏ ਕਿ ਆਜ਼ਾਦ ਪੱਤਣ ਪ੍ਰੋਜੈਕਟ ਤਹਿਤ ਪਾਕਿਸਤਾਨ ਦੀ ਯੋਜਨਾ 700 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਹੈ। ਇਹ ਡੈਮ ਇੱਕ ਚੀਨੀ ਫਰਮ ਵੱਲੋਂ ਬਣਾਇਆ ਜਾ ਰਿਹਾ ਹੈ ਤੇ ਇਹ ਡੈਮ ਪ੍ਰੋਜੈਕਟ ਵੀ ਚੀਨ ਦੇ ਅਭਿਲਾਸ਼ੀ ਪ੍ਰੋਜੈਕਟ ਸੀਪੈਕ ਦਾ ਹਿੱਸਾ ਹੈ।
ਨਵੀਂ ਦਿੱਲੀ: ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਇੱਕ ਚੀਨੀ ਫਰਮ ਵੱਲੋਂ ਨੀਲਮ-ਜੇਹਲਮ ਨਦੀ 'ਤੇ ਡੈਮ ਬਣਾਉਣ ਨੂੰ ਲੈ ਕੇ ਭਾਰੀ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਮੁਜ਼ੱਫਰਾਬਾਦ ਕਸਬੇ ਵਿੱਚ ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਲੋਕ ਸੜਕਾਂ 'ਤੇ ਉੱਤਰ ਆਏ ਤੇ ਨਦੀ 'ਤੇ ਡੈਮ ਬਣਾਉਣ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਨ ਲੱਗੇ।
ਦੱਸ ਦਈਏ ਕਿ ਪ੍ਰਦਰਸ਼ਨ ਕਰ ਰਹੇ ਲੋਕਾਂ ਦੇ ਹੱਥਾਂ ਵਿੱਚ ਮਸ਼ਾਲਾਂ ਸੀ ਤੇ ਉਹ ‘ਦਰਿਆ ਬਚਾਓ, ਮੁਜ਼ੱਫਰਾਬਾਦ ਬਚਾਓ’ ਤੇ ‘ਨੀਲਮ-ਜੇਹਲਮ ਵਗਣ ਦਿਓ, ਸਾਨੂੰ ਜ਼ਿੰਦਾ ਰਹਿਣ ਦਿਓ’ ਦੇ ਨਾਅਰੇ ਲਾ ਰਹੇ ਸੀ। ਇਸ ਰੈਲੀ 'ਚ ਸ਼ਹਿਰ ਤੇ ਪੀਓਕੇ ਦੇ ਹੋਰ ਖੇਤਰਾਂ ਤੋਂ ਆਏ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਹਿੱਸਾ ਲਿਆ।
ਹਾਲ ਹੀ ਵਿੱਚ, ਪਾਕਿਸਤਾਨ ਤੇ ਚੀਨ ਨੇ ਪੀਓਕੇ ਵਿੱਚ ਆਜ਼ਾਦ ਪੱਤਣ ਤੇ ਕੋਹਾਲਾ ਪਣ ਬਿਜਲੀ ਪ੍ਰੋਜੈਕਟਾਂ ਦੇ ਨਿਰਮਾਣ ਲਈ ਸਮਝੌਤੇ ‘ਤੇ ਦਸਤਖ਼ਤ ਕੀਤੇ ਹਨ। 700.7 ਮੈਗਾਵਾਟ ਬਿਜਲੀ ਦੇ ਆਜ਼ਾਦ ਪੱਤਣ ਹਾਈਡਲ ਪਾਵਰ ਪ੍ਰੋਜੈਕਟ 'ਤੇ 6 ਜੁਲਾਈ, 2020 ਨੂੰ ਚੀਨ-ਪਾਕਿ ਆਰਥਿਕ ਗਲਿਆਰਾ (ਸੀਪੀਈਸੀ) ਦੇ ਹਿੱਸੇ ਵਜੋਂ ਦਸਤਖ਼ਤ ਕੀਤੇ। 1.54 ਬਿਲੀਅਨ ਡਾਲਰ ਦੇ ਪ੍ਰੋਜੈਕਟਾਂ ਨੂੰ ਚਾਈਨਾ ਜੀਜੂਬਾ ਸਮੂਹ ਕੰਪਨੀ (ਸੀਜੀਜੀਸੀ) ਸਪਾਂਸਰ ਕਰੇਗੀ। ਜੇਹਲਮ ਨਦੀ 'ਤੇ ਬਣਾਇਆ ਜਾਣ ਵਾਲਾ ਕੋਹਾਲਾ ਪਣ-ਬਿਜਲੀ ਪ੍ਰੋਜੈਕਟ ਪੀਓਕੇ ਦੇ ਸੁਧਨੋਟੀ ਜ਼ਿਲ੍ਹੇ ਦੇ ਆਜ਼ਾਦ ਪੱਟਨ ਬ੍ਰਿਜ ਤੋਂ 7 ਕਿਲੋਮੀਟਰ ਤੇ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਤੋਂ 90 ਕਿਲੋਮੀਟਰ ਦੀ ਦੂਰੀ ਹੈ। Pulwama Terror Attack: ਅੱਜ ਦਾਖਲ ਕੀਤੀ ਜਾ ਸਕਦੀ ਚਾਰਜਸ਼ੀਟ ਰਿਪਬਲੀਕਨ ਪਾਰਟੀ ਨੇ ਅਧਿਕਾਰਤ ਤੌਰ ‘ਤੇ ਟਰੰਪ ਨੂੰ ਐਲਾਨਿਆ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904#WATCH: Protests and torch rally took place in Muzaffarabad city of Pakistan occupied Kashmir (PoK) last night, against the construction of mega-dams that will be built by Chinese firms on Neelum-Jhelum river. pic.twitter.com/aJhGPdfjnw
— ANI (@ANI) August 25, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement