ਵਾਸ਼ਿੰਗਟਨ: ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾ ਦੌਰਾਨ ਇੱਕ ਵਾਰ ਫੇਰ ਤੋਂ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। ਦੱਸ ਦਈਏ ਕਿ ਟਰੰਪ ਨੇ ਮਜ਼ਾਕਿਆ ਅੰਦਾਜ਼ 'ਚ ਕਿਹਾ ਕਿ ਜੇਕਰ ਉਹ ਆਪਣੇ ਡੈਮੋਕਰੇਟਿਕ ਵਿਰੋਧੀ ਜੋ ਬਿਡੇਨ ਤੋਂ 3 ਨਵੰਬਰ ਦੀਆਂ ਚੋਣਾਂ 'ਚ ਹਾਰ ਜਾਂਦਾ ਹੈ, ਤਾਂ ਉਨ੍ਹਾਂ ਨੂੰ ਦੇਸ਼ ਛੱਡਣਾ ਪੈ ਸਕਦਾ ਹੈ। ਦ ਹਿਲ ਨਿਊਜ਼ ਵੈਬਸਾਈਟ ਮੁਤਾਬਕ, ਟਰੰਪ ਨੇ ਸ਼ੁੱਕਰਵਾਰ ਰਾਤ ਨੂੰ ਮੈਕਨ, ਜਾਰਜੀਆ 'ਚ ਇੱਕ ਪ੍ਰਚਾਰ ਮੁਹਿੰਮ ਦੌਰਾਨ ਇਹ ਗੱਲ ਕਹੀ।

ਟਰੰਪ ਨੇ ਕਿਹਾ, "ਮੈਨੂੰ ਮਜ਼ਾਕ ਨਹੀਂ ਕਰਨਾ ਚਾਹੀਦਾ ਕਿਉਂਕਿ ਤੁਹਾਨੂੰ ਪਤਾ ਹੈ ਕਿ ਰਾਸ਼ਟਰਪਤੀ ਚੋਣ ਰਾਜਨੀਤੀ ਦੇ ਇਤਿਹਾਸ ਦੇ ਸਭ ਤੋਂ ਭੈੜੇ ਉਮੀਦਵਾਰ ਵਿਰੁੱਧ ਲੜਨਾ ਮੇਰੇ 'ਤੇ ਦਬਾਅ ਪਾਉਂਦਾ ਹੈ। ਕੀ ਤੁਸੀਂ ਕਲਪਨਾ ਕਰ ਸਕਦੇ ਹੋ ਕਿ ਜੇ ਮੈਂ ਹਾਰ ਗਿਆ? ਮੇਰੀ ਸਾਰੀ ਜ਼ਿੰਦਗੀ, ਮੈਂ ਕੀ ਕਰਨ ਜਾ ਰਿਹਾ ਹਾਂ? ਮੈਂ ਇਹ ਕਹਿਣ ਜਾ ਰਿਹਾ ਹਾਂ ਕਿ ਮੈਂ ਰਾਜਨੀਤੀ ਦੇ ਇਤਿਹਾਸ ਦੇ ਸਭ ਤੋਂ ਭੈੜੇ ਉਮੀਦਵਾਰ ਤੋਂ ਹਾਰ ਗਿਆ। ਮੈਨੂੰ ਇਹ ਬਿਲਕੁਲ ਪਸੰਦ ਨਹੀਂ ਆਏਗਾ। ਸ਼ਾਇਦ ਮੈਨੂੰ ਦੇਸ਼ ਛੱਡਣਾ ਪਏਗਾ? ਮੈਨੂੰ ਨਹੀਂ ਪਤਾ।"

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਇਸ ਤੋਂ ਪਹਿਲਾਂ ਵੀ ਟਰੰਪ ਅਜਿਹੇ ਬਿਆਨ ਦੇ ਚੁੱਕੇ ਹਨ। ਜਿਸ ਨੇ ਦੁਨੀਆ ਸਣੋ ਉਸ ਦੇ ਫੈਨਸ ਨੂੰ ਵੀ ਹੈਰਾਨ ਕੀਤਾ ਹੈ।

ਬਿਡੇਨ ਨੂੰ ਭਾਰਤੀ-ਅਮਰੀਕੀ ਦਾ ਭਾਰੀ ਸਮਰਥਨ:

ਇੱਕ ਨਵੇਂ ਸਰਵੇਖਣ ਤੋਂ ਇਹ ਖੁਲਾਸਾ ਹੋਇਆ ਹੈ ਕਿ ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋ ਬਿਡੇਨ ਨੂੰ ਭਾਰਤੀ-ਅਮਰੀਕੀ ਭਾਈਚਾਰੇ ਦਾ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪਾਰਟੀ ਦੇ ਉਪ ਪ੍ਰਧਾਨ ਦੇ ਅਹੁਦੇ ਲਈ ਭਾਰਤੀ ਮੂਲ ਦੀ ਉਮੀਦਵਾਰ ਕਮਲਾ ਹੈਰਿਸ ਨੇ ਚੋਣਾਂ ਦੇ ਮੱਦੇਨਜ਼ਰ ਜੋਸ਼ ਅਤੇ ਉਤਸ਼ਾਹ ਵਧਾ ਦਿੱਤਾ ਹੈ।

ਸਰਵੇਖਣ ਵਿਚ ਦੱਸਿਆ ਗਿਆ ਹੈ ਕਿ 72 ਪ੍ਰਤੀਸ਼ਤ ਭਾਰਤੀ-ਅਮਰੀਕੀ ਵੋਟਰਾਂ ਨੇ ਕਿਹਾ ਕਿ ਉਨ੍ਹਾਂ ਨੇ ਬਿਡੇਨ-ਹੈਰਿਸ ਦੇ ਹੱਕ ਵਿਚ ਵੋਟ ਪਾਉਣ ਦੀ ਯੋਜਨਾ ਬਣਾਈ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਿਰਫ 22 ਪ੍ਰਤੀਸ਼ਤ ਸਮਰਥਨ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904