ਨਵੀਂ ਦਿੱਲੀ: ਕਿਸਾਨ ਅੰਦੋਲਨ (Farmer Protest) ਕੌਮਾਂਤਰੀ ਮੰਚ 'ਤੇ ਛਾ ਗਿਆ ਹੈ। ਸਰਕਾਰ ਵੱਲੋਂ ਸਖਤੀ ਕਰਨ ਮਗਰੋਂ ਅਨੇਕਾਂ ਕੌਮਾਂਤਰੀ ਹਸਤੀਆਂ ਕਿਸਾਨਾਂ (Support Farmers) ਨਾਲ ਡਟ ਗਈਆਂ ਹਨ। ਕਈ ਸਿਤਾਰਿਆਂ ਤੋਂ ਬਾਅਦ ਹੁਣ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ (Kamala Harris) ਦੀ ਭਤੀਜੀ ਮੀਨਾ ਹੈਰਿਸ (Meena Harris) ਨੇ ਟਵੀਟ ਕਰਕੇ ਭਾਰਤ 'ਚ ਚੱਲ ਰਹੇ ਕਿਸਾਨ ਅੰਦੋਲਨ 'ਤੇ ਟਿੱਪਣੀ ਕੀਤੀ ਹੈ।


ਉਨ੍ਹਾਂ ਲਿਖਿਆ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ 'ਤੇ ਹਮਲਾ ਹੋਇਆ ਹੈ। ਉਨ੍ਹਾਂ ਟਵੀਟ ਕੀਤਾ ਤੇ ਲਿਖਿਆ, ''ਇਹ ਕੋਈ ਇਤਫ਼ਾਕ ਨਹੀਂ ਹੈ ਕਿ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਪਹਿਲਾਂ ਦੁਨੀਆ ਦੇ ਸਭ ਤੋਂ ਪੁਰਾਣੇ ਲੋਕਤੰਤਰ 'ਤੇ ਹਮਲਾ ਹੋਇਆ ਸੀ ਤੇ ਹੁਣ ਅਸੀਂ ਸਭ ਤੋਂ ਵੱਡੀ ਆਬਾਦੀ ਵਾਲੇ ਲੋਕਤੰਤਰ 'ਤੇ ਹਮਲਾ ਹੁੰਦਿਆਂ ਦੇਖ ਰਹੇ ਹਾਂ। ਇਹ ਇੱਕ-ਦੂਜੇ ਨਾਲ ਜੁੜਿਆ ਹੋਇਆ ਹੈ। ਸਾਨੂੰ ਸਾਰਿਆਂ ਨੂੰ ਭਾਰਤ 'ਚ ਇੰਟਰਨੈੱਟ ਸ਼ਟਡਾਊਨ ਤੇ ਕਿਸਾਨ ਅੰਦੋਲਨਕਾਰੀਆਂ 'ਤੇ ਸੁਰੱਖਿਆ ਬਲਾਂ ਦੀ ਹਿੰਸਾ ਨੂੰ ਲੈ ਕੇ ਨਾਰਾਜ਼ਗੀ ਜਤਾਉਣੀ ਚਾਹੀਦੀ ਹੈ।''



ਦੱਸ ਦਈਏ ਕਿ ਬੀਤੇ ਦਿਨੀਂ ਇੰਟਰਨੈਸ਼ਨਲ ਪੌਪ ਸਟਾਰ ਰਿਹਾਨਾ ਨੇ ਕਿਸਾਨਾਂ ਦੇ ਸਮਰਥਨ 'ਚ ਇੱਕ ਟਵੀਟ ਕੀਤਾ ਸੀ। ਰਿਹਾਨਾ ਨੇ ਆਪਣੇ ਟਵੀਟ 'ਚ ਕਿਸਾਨ ਅੰਦੋਲਨ ਨਾਲ ਜੁੜੀ ਖ਼ਬਰ ਸ਼ੇਅਰ ਕਰਦਿਆਂ ਕਿਹਾ ਸੀ ਕਿ ਅਸੀਂ ਇਸ ਬਾਰੇ ਗੱਲ ਕਿਉਂ ਨਹੀਂ ਕਰ ਰਹੇ। ਇਸ ਤੋਂ ਬਾਅਦ ਹੁਣ ਵਾਤਾਵਰਣ ਕਾਰਕੁਨ ਗ੍ਰੇਟਾ ਥਨਬਰਗ ਨੇ ਕਿਹਾ ਹੈ ਕਿ ਅਸੀਂ ਭਾਰਤ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਇਕਜੁੱਟ ਖੜ੍ਹੇ ਹਾਂ। ਗ੍ਰੇਟਾ ਥਨਬਰਗ ਨੂੰ ਅਮਰੀਕੀ ਮੈਗਜ਼ੀਨ ਟਾਈਮ ਨੇ ਸਾਲ 2019 ਵਿੱਚ 'ਪਰਸਨ ਆਫ ਦ ਈਅਰ' ਐਲਾਨਿਆ ਸੀ।

ਇਨ੍ਹਾਂ ਤੋਂ ਇਲਾਵਾ ਪ੍ਰਦੂਸ਼ਣ ਖ਼ਿਲਾਫ਼ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਕਾਰਕੁਨ ਲਿਸਿਪੀਰੀਆ ਕਾਂਗੁਜਮ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ। ਆਪਣੇ ਟਵੀਟ ਵਿੱਚ ਉਸ ਨੇ ਲੋਕਾਂ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਹੋਰ ਵੀ ਅਨੇਕਾਂ ਹਸਤੀਆਂ ਨੇ ਫਿਕਰ ਜਾਹਿਰ ਕੀਤਾ ਹੈ।

ਇਹ ਵੀ ਪੜ੍ਹੋUproar in Rajya Sabha: ਕਿਸਾਨਾਂ ਦੇ ਮੁੱਦੇ 'ਤੇ ਰਾਜ ਸਭਾ 'ਚ ਹੰਗਾਮਾ, ਤਿੰਨ ਸਾਂਸਦ ਸੰਸਦ 'ਚੋਂ ਕੱਢੇ ਬਾਹਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904