US Michigan High School Shooting: ਅਮਰੀਕਾ ਦੇ ਮਿਸ਼ੀਗਨ ਹਾਈ ਸਕੂਲ ਵਿੱਚ ਅੰਨ੍ਹੇਵਾਹ ਫਾਇਰਿੰਗ ਹੋਈ ਹੈ। ਇਸ ਫਾਇਰਿੰਗ '3 ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ ਇੱਕ ਅਧਿਆਪਕ ਸਮੇਤ 8 ਲੋਕ ਜ਼ਖਮੀ ਹੋ ਗਏ। ਹਮਲੇ ਦਾ ਇਲਜ਼ਾਮ 15 ਸਾਲਾ ਵਿਦਿਆਰਥੀ 'ਤੇ ਹੈ, ਜੋ ਉਸੇ ਸਕੂਲ 'ਚ ਪੜ੍ਹਦਾ ਹੈ। ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।


ਦੱਸ ਦਈਏ ਕਿ ਹਮਲਾਵਰ ਕੋਲੋਂ ਇੱਕ ਪਿਸਤੌਲ ਬਰਾਮਦ ਹੋਇਆ ਹੈ। ਅਧਿਕਾਰੀਆਂ ਨੇ ਸਕੂਲ 'ਚੋਂ ਕਈ ਖਾਲੀ ਕਾਰਤੂਸ ਵੀ ਬਰਾਮਦ ਕੀਤੇ ਹਨ ਤੇ ਮੰਨਿਆ ਜਾ ਰਿਹਾ ਹੈ ਕਿ ਕਰੀਬ 15-20 ਰਾਊਂਡ ਗੋਲੀਆਂ ਚਲਾਈਆਂ ਗਈਆਂ। ਮਿਸ਼ੀਗਨ ਪੁਲਿਸ ਦੇ ਮੁਤਾਬਕ ਇਸ ਘਟਨਾ ਵਿਚ ਹਮਲਾਵਰ ਇਕੱਲਾ ਹੀ ਸੀ। ਗੋਲੀ ਕਿਉਂ ਚਲਾਈ ਗਈ ਇਸ ਦੀ ਜਾਂਚ ਅਜੇ ਜਾਰੀ ਹੈ।




ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਮਿਸ਼ੀਗਨ ਹਾਈ ਸਕੂਲ 'ਚ ਗੋਲੀਬਾਰੀ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ ਹਮਦਰਦੀ ਉਨ੍ਹਾਂ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਆਪ ਨੂੰ ਗੁਆ ਦਿੱਤਾ ਹੈ ਤੇ ਅਸਹਿ ਦਰਦ ਝੱਲਿਆ ਹੈ।


ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੂੰ ਅਮਰੀਕਾ ਦੇ ਸਮੇਂ ਅਨੁਸਾਰ ਦੁਪਹਿਰ 12:55 ਵਜੇ ਦੇ ਕਰੀਬ ਸੂਚਿਤ ਕੀਤਾ ਗਿਆ ਕਿ ਉੱਤਰੀ ਡੇਟ੍ਰੋਇਟ ਦੇ ਇੱਕ ਉਪਨਗਰ ਆਕਸਫੋਰਡ ਟਾਊਨਸ਼ਿਪ ਵਿੱਚ ਇੱਕ ਬੰਦੂਕਧਾਰੀ ਆਕਸਫੋਰਡ ਹਾਈ ਸਕੂਲ ਵਿੱਚ ਸੀ। ਓਕਲੈਂਡ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਸ ਕੋਲੋਂ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਇੱਕ ਤੋਂ ਵੱਧ ਹਮਲਾਵਰ ਸੀ।



ਇਹ ਵੀ ਪੜ੍ਹੋ: Petrol-Diesel Prices Today 01 December 2021: ਕੱਚਾ ਤੇਲ ਹੋਇਆ ਸਸਤਾ, ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904