Bangladesh Violence: ਬੰਗਲਾਦੇਸ਼ ਵਿੱਚ ਚੱਲ ਰਹੀ ਹਿੰਸਾ ਦੇ ਵਿਚਕਾਰ ਭਾਰਤੀ ਜਨਤਾ ਪਾਰਟੀ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 1 ਕਰੋੜ ਤੋਂ ਵੱਧ ਹਿੰਦੂ ਪੱਛਮੀ ਬੰਗਾਲ ਆ ਰਹੇ ਹਨ। ਉਨ੍ਹਾਂ ਇਸ ਸਬੰਧੀ ਕੇਂਦਰ ਨੂੰ ਸੂਚਿਤ ਕਰਨ ਦੀ ਵੀ ਅਪੀਲ ਕੀਤੀ ਹੈ। ਬੰਗਲਾਦੇਸ਼ ਵਿੱਚ ਚੱਲ ਰਹੇ ਹਿੰਸਕ ਪ੍ਰਦਰਸ਼ਨਾਂ ਵਿੱਚ ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਵੀ ਅਸਤੀਫਾ ਦੇ ਕੇ ਦੇਸ਼ ਛੱਡ ਦਿੱਤਾ ਹੈ।


ਬੰਗਲਾਦੇਸ਼ ਵਿੱਚ ਹਿੰਦੂਆਂ ਦਾ ਕੀਤਾ ਜਾ ਰਿਹਾ ਕਤਲ 


ਮੀਡੀਆ ਰਿਪੋਰਟਾਂ ਮੁਤਾਬਕ ਅਧਿਕਾਰੀ ਨੇ ਸੋਮਵਾਰ ਨੂੰ ਕਿਹਾ ਕਿ ਇੱਕ ਕਰੋੜ ਤੋਂ ਵੱਧ ਬੰਗਲਾਦੇਸ਼ੀ ਭਾਰਤੀ ਭਾਰਤ ਆ ਰਹੇ ਹਨ। ਉਨ੍ਹਾਂ ਕਿਹਾ, ‘ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਨੂੰ ਮਾਰਿਆ ਜਾ ਰਿਹਾ ਹੈ। ਰੰਗਪੁਰ ਦੇ ਕੌਂਸਲਰ ਦਾ ਕਤਲ ਕਰ ਦਿੱਤਾ ਗਿਆ। ਸਿਰਸਾਗੰਜ ਵਿਚ 13 ਪੁਲਿਸ ਵਾਲੇ ਮਾਰੇ ਗਏ ਸਨ, ਜਿਨ੍ਹਾਂ ਵਿਚੋਂ 9 ਹਿੰਦੂ ਸਨ। ਹੁਣ ਤਿਆਰ ਹੋ ਜਾਓ, ਕਿਉਂਕਿ 1 ਕਰੋੜ ਬੰਗਲਾਦੇਸ਼ੀ ਹਿੰਦੂ ਬੰਗਾਲ ਆ ਰਹੇ ਹਨ। ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਧਿਕਾਰੀ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਰਾਜਪਾਲ ਸੀਵੀ ਆਨੰਦ ਬੋਸ ਨੂੰ ਇਸ ਸਬੰਧ ਵਿੱਚ ਕੇਂਦਰ ਨਾਲ ਗੱਲ ਕਰਨ ਦੀ ਅਪੀਲ ਕੀਤੀ ਹੈ।


CAA ਦੇ ਤਹਿਤ ਦਿੱਤੀ ਜਾਵੇ ਨਾਗਰਿਕਤਾ


ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਸ਼ਰਨਾਰਥੀਆਂ ਨੂੰ ਨਾਗਰਿਕਤਾ ਸੋਧ ਕਾਨੂੰਨ (CAA) ਤਹਿਤ ਭਾਰਤੀ ਨਾਗਰਿਕਤਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, ''ਬੰਗਲਾਦੇਸ਼ ਵਿੱਚ ਹਿੰਦੂਆਂ ਦਾ ਕਤਲੇਆਮ ਹੋ ਰਿਹਾ ਹੈ। ਜੇ ਅਗਲੇ ਕੁਝ ਦਿਨਾਂ ਵਿੱਚ ਬੰਗਲਾਦੇਸ਼ ਵਿੱਚ ਸਥਿਤੀ ਕਾਬੂ ਵਿੱਚ ਨਾ ਆਈ ਤਾਂ ਬੰਗਾਲ ਦੇ ਲੋਕਾਂ ਨੂੰ 1947 ਜਾਂ 1971 ਦੀ ਆਜ਼ਾਦੀ ਦੀ ਲੜਾਈ ਵਾਂਗ ਇੱਕ ਕਰੋੜ ਤੋਂ ਵੱਧ ਸ਼ਰਨਾਰਥੀ ਸਵੀਕਾਰ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।


ਕਈ ਹਫ਼ਤਿਆਂ ਤੋਂ ਹੋ ਰਿਹਾ ਪ੍ਰਦਰਸ਼ਨ


ਬੰਗਲਾਦੇਸ਼ ਵਿੱਚ ਕਈ ਹਫ਼ਤਿਆਂ ਤੋਂ ਹਿੰਸਾ ਜਾਰੀ ਹੈ। ਦੇਸ਼ ਭਰ ਵਿੱਚ ਵਿਦਿਆਰਥੀ ਸਰਕਾਰੀ ਨੌਕਰੀਆਂ ਵਿੱਚ ਕੋਟੇ ਦਾ ਵਿਰੋਧ ਕਰ ਰਹੇ ਹਨ। ਜਿਵੇਂ ਹੀ ਹਸੀਨਾ ਦੇ ਅਸਤੀਫੇ ਅਤੇ ਦੇਸ਼ ਛੱਡਣ ਦੀ ਖ਼ਬਰ ਸਾਹਮਣੇ ਆਈ ਤਾਂ ਸੋਮਵਾਰ ਨੂੰ ਹੀ ਹਜ਼ਾਰਾਂ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਗਏ। ਇੰਨਾ ਹੀ ਨਹੀਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਪਿਤਾ ਸ਼ੇਖ ਮੁਜੀਬੁਰ ਰਹਿਮਾਨ ਦੀ ਮੂਰਤੀ ਵੀ ਤੋੜ ਦਿੱਤੀ।