Hajj Pilgrims: ਹੱਜ ਲਈ ਮੱਕਾ ਗਏ 550 ਸ਼ਰਧਾਲੂਆਂ ਦੀ ਇੱਕ ਹਫ਼ਤੇ 'ਚ ਮੌਤ, ਸਭ ਤੋਂ ਵੱਧ ਇਸ ਦੇਸ਼ ਦੇ ਨਾਗਰਿਕ
Hajj Pilgrims Died: ਇਸ ਤੋਂ ਪਹਿਲਾਂ ਪਿਛਲੇ ਸਾਲ ਹੱਜ 'ਤੇ ਗਏ 240 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਇੰਡੋਨੇਸ਼ੀਆ ਦੇ ਸਨ। ਸਾਊਦੀ ਨੇ ਸਾਰੇ ਯਾਤਰੀਆਂ ਨੂੰ ਛਤਰੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ
Hajj Pilgrims Died: ਸਾਊਦੀ ਅਰਬ ਦੇ ਮੱਕਾ ਸ਼ਹਿਰ 'ਚ ਹੱਜ ਲਈ ਪਹੁੰਚੇ 550 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। 12 ਜੂਨ ਤੋਂ 19 ਜੂਨ ਤੱਕ ਚੱਲੀ ਹੱਜ ਯਾਤਰਾ ਦੌਰਾਨ ਹੁਣ ਤੱਕ ਕੁੱਲ 577 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਇਸ ਦਾ ਕਾਰਨ ਸਾਊਦੀ ਅਰਬ 'ਚ ਪੈ ਰਹੀ ਭਿਆਨਕ ਗਰਮੀ ਨੂੰ ਦੱਸਿਆ ਗਿਆ ਹੈ।
ਦਿ ਗਾਰਡੀਅਨ ਦੀ ਰਿਪੋਰਟ ਮੁਤਾਬਕ ਮਰਨ ਵਾਲਿਆਂ ਵਿਚ 323 ਮਿਸਰ ਦੇ ਨਾਗਰਿਕ ਹਨ, ਜਦਕਿ 60 ਜਾਰਡਨ ਦੇ ਹਨ। ਇਸ ਤੋਂ ਇਲਾਵਾ ਇਰਾਨ, ਇੰਡੋਨੇਸ਼ੀਆ ਅਤੇ ਸੇਨੇਗਲ ਦੇ ਸ਼ਰਧਾਲੂਆਂ ਦੀ ਵੀ ਮੌਤ ਹੋ ਚੁੱਕੀ ਹੈ। 2 ਅਰਬ ਡਿਪਲੋਮੈਟਾਂ ਨੇ ਏਐਫਪੀ ਨੂੰ ਦੱਸਿਆ ਕਿ ਜ਼ਿਆਦਾਤਰ ਮੌਤਾਂ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਕਾਰਨ ਹੋਈਆਂ ਹਨ।
ਮਿਸਰ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਸਾਊਦੀ ਅਧਿਕਾਰੀਆਂ ਦੇ ਸਹਿਯੋਗ ਨਾਲ ਲਾਪਤਾ ਲੋਕਾਂ ਨੂੰ ਲੱਭਣ ਲਈ ਮੁਹਿੰਮ ਚਲਾ ਰਹੇ ਹਨ। ਸਾਊਦੀ ਅਰਬ ਨੇ ਕਿਹਾ ਕਿ ਗਰਮੀ ਕਾਰਨ ਬੀਮਾਰ ਹੋਏ ਕਰੀਬ 2 ਹਜ਼ਾਰ ਸ਼ਰਧਾਲੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
17 ਜੂਨ ਨੂੰ ਮੱਕਾ ਦੀ ਗ੍ਰੈਂਡ ਮਸਜਿਦ ਵਿੱਚ ਤਾਪਮਾਨ 51.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਸਾਊਦੀ ਅਰਬ ਦੇ ਅਧਿਕਾਰੀਆਂ ਮੁਤਾਬਕ ਮੱਕਾ 'ਚ ਜਲਵਾਯੂ ਪਰਿਵਰਤਨ ਦਾ ਡੂੰਘਾ ਪ੍ਰਭਾਵ ਪੈ ਰਿਹਾ ਹੈ। ਇੱਥੇ ਔਸਤ ਤਾਪਮਾਨ ਹਰ 10 ਸਾਲਾਂ ਵਿੱਚ 0.4 ਡਿਗਰੀ ਸੈਲਸੀਅਸ ਵਧ ਰਿਹਾ ਹੈ।
ਇਸ ਤੋਂ ਪਹਿਲਾਂ ਪਿਛਲੇ ਸਾਲ ਹੱਜ 'ਤੇ ਗਏ 240 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਇੰਡੋਨੇਸ਼ੀਆ ਦੇ ਸਨ। ਸਾਊਦੀ ਨੇ ਸਾਰੇ ਯਾਤਰੀਆਂ ਨੂੰ ਛਤਰੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਲਗਾਤਾਰ ਪਾਣੀ ਪੀਣ ਅਤੇ ਧੁੱਪ ਤੋਂ ਬਚਣ ਲਈ ਕਿਹਾ ਜਾ ਰਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ