Coronavirus: ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦਾ ਅੰਕੜਾ ਦਿਨ ਬ ਦਿਨ ਵਧ ਰਿਹਾ ਹੈ। ਅਜਿਹੇ 'ਚ ਅੱਜ ਦੁਨੀਆਂ ਭਰ 'ਚ ਦੋ ਲੱਖ ਤੋਂ ਵੀ ਜ਼ਿਆਦਾ ਨਵੇਂ ਕੇਸ ਦਰਜ ਕੀਤੇ ਗਏ। ਵਰਲਡੋਮੀਟਰ ਮੁਤਾਬਕ ਪਿਛਲੇ 24 ਘੰਟਿਆਂ 'ਚ ਦੁਨੀਆਂ ਭਰ 'ਚ 02,05,162 ਮਾਮਲੇ ਸਾਹਮਣੇ ਆਏ। ਜੋ ਕਿ ਹੁਣ ਤਕ ਇਕ ਦਿਨ ਦੀ ਸਭ ਤੋਂ ਵੱਡੀ ਸੰਖਿਆ ਹੈ। ਹੁਣ ਤਕ ਪੂਰੀ ਦੁਨੀਆਂ 'ਚ ਕੋਰੋਨਾ ਨਾਲ 01,09,70,000 ਲੋਕ ਪ੍ਰਭਾਵਿਤ ਹੋ ਚੁੱਕੇ ਹਨ। ਇਸ ਦੌਰਾਨ ਹੀ ਮਰਨ ਵਾਲਿਆਂ ਦੀ ਗਿਣਤੀ 05,23,000 ਹੋ ਗਈ ਹੈ।


ਅਮਰੀਕਾ ਅਜੇ ਵੀ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਇੱਥੇ ਹੁਣ ਤਕ 28.33 ਲੱਖ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਬ੍ਰਾਜ਼ੀਲ 'ਚ ਵੀ ਆਏ ਦਿਨ ਅਮਰੀਕਾ ਦੇ ਬਰਾਬਰ ਕੇਸ ਤੇ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਪਿਛਲੇ 24 ਘੰਟਿਆਂ 'ਚ ਬ੍ਰਾਜ਼ੀਲ 'ਚ 47,984 ਨਵੇਂ ਕੇਸ ਦਰਜ ਕੀਤੇ ਗਏ ਅਤੇ 1277 ਲੋਕਾਂ ਦੀ ਮੌਤ ਹੋ ਗਈ। ਬ੍ਰਾਜ਼ੀਲ ਤੋਂ ਬਾਅਦ ਰੂਸ ਅਤੇ ਭਾਰਤ 'ਚ ਕੋਰੋਨਾ ਵਾਇਰਸ ਤੋਂ ਇਨਫੈਕਟਡ ਲੋਕਾਂ ਦੀ ਸੰਖਿਆ ਦੁਨੀਆਂ 'ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ।


ਬ੍ਰਾਜ਼ੀਲ, ਰੂਸ, ਸਪੇਨ, ਯੂਕੇ, ਇਟਲੀ, ਪੇਰੂ ਚਿੱਲੀ, ਇਟਲੀ, ਇਰਾਨ, ਮੈਕਸੀਕੋ, ਪਾਕਿਸਤਾਨ ਅਤੇ ਟਰਕੀ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਦੋ ਲੱਖ ਤੋਂ ਪਾਰ ਹੋ ਚੁੱਕੀ ਹੈ। ਭਾਰਤ ਦੁਨੀਆਂ 'ਚ ਸਭ ਤੋਂ ਜ਼ਿਆਦਾ ਕੇਸਾਂ ਦੇ ਮਸਲੇ 'ਚ ਚੌਥੇ ਨੰਬਰ 'ਤੇ ਹੈ ਅਤੇ ਮੌਤਾਂ ਦੀ ਸੂਚੀ 'ਚ ਭਾਰਤ ਦਾ ਅੱਠਵਾਂ ਨੰਬਰ ਹੈ।


ਇਹ ਵੀ ਪੜ੍ਹੋ:

ਬੱਸ 'ਚ ਚਾਕੂਆਂ ਨਾਲ ਹਮਲਾ, ਤਿੰਨ ਜ਼ਖ਼ਮੀ, ਦੋ ਦੀ ਹਾਲਤ ਗੰਭੀਰ


ਬਾਲੀਵੁੱਡ ਨੂੰ ਲੱਗਾ ਇਕ ਹੋਰ ਵੱਡਾ ਝਟਕਾ


ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ?


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ