Morocco Earthquake: ਭੂਚਾਲ ਨਾਲ ਹਿੱਲਿਆ ਮੋਰੱਕੋ, ਵੱਡੇ ਪੱਧਰ 'ਤੇ ਤਬਾਹੀ, 296 ਤੋਂ ਵੱਧ ਲੋਕਾਂ ਦੀ ਮੌਤ
Morocco Earthquake: ਮੋਰੱਕੋ ਦੇਸ਼ ਦੇ ਕਈ ਹਿੱਸਿਆਂ ਵਿੱਚ ਬਿਜਲੀ ਫੇਲ੍ਹ ਹੋ ਗਈ ਹੈ। ਰਾਤ ਕਰੀਬ 11:11 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Morocco Earthquake: ਮੋਰੱਕੋ ਵਿੱਚ ਸ਼ੁੱਕਰਵਾਰ ਦੇਰ ਰਾਤ 6.8 ਤੀਬਰਤਾ ਦੇ ਭੂਚਾਲ ਤੋਂ ਬਾਅਦ, ਲੋਕ ਦਹਿਸ਼ਤ ਵਿੱਚ ਆਪਣੇ ਘਰਾਂ ਤੋਂ ਬਾਹਰ ਵੱਲ ਨੂੰ ਭੱਜੇ। ਭੂਚਾਲ ਕਾਰਨ ਇਮਾਰਤਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।
ਮੋਰੱਕੋ ਦੇਸ਼ ਦੇ ਕਈ ਹਿੱਸਿਆਂ ਵਿੱਚ ਬਿਜਲੀ ਫੇਲ੍ਹ ਹੋ ਗਈ ਹੈ। ਰਾਤ ਕਰੀਬ 11:11 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਮਾਰਾਕੇਸ਼ ਤੋਂ 71 ਕਿਲੋਮੀਟਰ ਦੱਖਣ-ਪੱਛਮ ਵਿਚ 18.5 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ 296 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਰਜਨਾਂ ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।
ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਕੁਝ ਵੀਡੀਓਜ਼ 'ਚ ਇਕ ਇਮਾਰਤ ਡਿੱਗਦੀ ਅਤੇ ਸੜਕਾਂ 'ਤੇ ਮਲਬਾ ਦਿਖਾਈ ਦੇ ਰਿਹਾ ਹੈ। ਲੋਕਾਂ ਨੂੰ ਸ਼ਾਪਿੰਗ ਸੈਂਟਰਾਂ, ਰੈਸਟੋਰੈਂਟਾਂ ਅਤੇ ਅਪਾਰਟਮੈਂਟਾਂ ਤੋਂ ਬਾਹਰ ਭੱਜਦੇ ਅਤੇ ਖਾਲੀ ਥਾਵਾਂ 'ਤੇ ਇਕੱਠੇ ਹੁੰਦੇ ਦੇਖਿਆ ਜਾ ਸਕਦਾ ਹੈ। ਲੋਕ ਡਰੇ ਹੋਏ ਹਨ ਅਤੇ ਹੋਰ ਭੂਚਾਲ ਦੇ ਝਟਕਿਆਂ ਦੇ ਡਰ ਤੋਂ ਬਾਹਰ ਰਹਿ ਰਹੇ ਹਨ।
Extremely pained by the loss of lives due to an earthquake in Morocco. In this tragic hour, my thoughts are with the people of Morocco. Condolences to those who have lost their loved ones. May the injured recover at the earliest. India is ready to offer all possible assistance to…
— Narendra Modi (@narendramodi) September 9, 2023
ਪੀਐਮ ਮੋਦੀ ਨੇ ਵੀ ਜਤਾਇਆ ਦੁੱਖ
PM ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮੋਰੱਕੋ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ ਹੈ। ਐਕਸ (ਪਹਿਲਾਂ ਟਵਿੱਟਰ) 'ਤੇ ਪੋਸਟ ਕਰਦੇ ਹੋਏ, ਪੀਐਮ ਮੋਦੀ ਨੇ ਲਿਖਿਆ, "ਮੋਰੱਕੋ ਵਿੱਚ ਭੂਚਾਲ ਕਾਰਨ ਜਾਨ ਅਤੇ ਮਾਲ ਦੇ ਨੁਕਸਾਨ ਤੋਂ ਬਹੁਤ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਭਾਵਨਾਵਾਂ ਮੋਰੱਕੋ ਦੇ ਲੋਕਾਂ ਦੇ ਨਾਲ ਹਨ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜਖਮੀ ਜਲਦੀ ਠੀਕ ਹੋ ਜਾਣ। ਭਾਰਤ ਇਸ ਮੁਸ਼ਕਲ ਸਮੇਂ ਵਿੱਚ ਮੋਰੱਕੋ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ