ਪੜਚੋਲ ਕਰੋ

Afghanistan News: ਹੁਣ ਅਫ਼ਗ਼ਾਨਿਸਤਾਨ ਦੇ ਬਹੁਤੇ ਸਿੱਖ ਕੈਨੇਡਾ ਤੇ ਅਮਰੀਕਾ 'ਚ ਸੈਟਲ ਹੋਣਾ ਚਾਹੁੰਦੇ, ਭਾਰਤ 'ਚ ਨਹੀਂ

ਅਫ਼ਗ਼ਾਨਿਸਤਾਨ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਕਰਤੇ ਪ੍ਰਵਾਨ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ’ਚ ਮੌਜੂਦ 60 ਹਿੰਦੂਆਂ ਤੇ ਸਿੱਖਾਂ ਨੂੰ ਸੁਰੱਖਿਅਤ ਟਿਕਾਣਿਆਂ ’ਤੇ ਪਹੁੰਚਾਇਆ ਹੈ

ਮਹਿਤਾਬ-ਉਦ-ਦੀਨ

ਚੰਡੀਗੜ੍ਹ: ਅਫ਼ਗ਼ਾਨਿਸਤਾਨ (Afghanistan) ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਕਰਤੇ ਪ੍ਰਵਾਨ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ (Gurudwara Singh Sabha) ’ਚ ਮੌਜੂਦ 60 ਹਿੰਦੂਆਂ ਤੇ ਸਿੱਖਾਂ (Hindu and Sikh) ਨੂੰ ਸੁਰੱਖਿਅਤ ਟਿਕਾਣਿਆਂ ’ਤੇ ਪਹੁੰਚਾਇਆ ਹੈ। ਉੱਥੋਂ ਉਨ੍ਹਾਂ ਨੂੰ ਛੇਤੀ ਹੀ ਭਾਰਤ ਪਹੁੰਚਾਉਣ ਦੇ ਇੰਤਜ਼ਾਮ ਵੀ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਾਬੁਲ ਤੋਂ ਇੱਕ ਸਿੱਖ (Kabul Sikh) ਵਿਅਕਤੀ ਨੇ ਦਿੱਤੀ ਹੈ।

ਹੁਣ ਅਫ਼ਗ਼ਾਨਿਸਤਾਨ ਦੇ ਬਹੁਤੇ ਸਿੱਖ ਭਾਰਤ ’ਚ ਨਹੀਂ, ਸਗੋਂ ਕੈਨੇਡਾ ਤੇ ਅਮਰੀਕਾ ਜਾ ਕੇ ਸੈਟਲ ਹੋਣਾ ਚਾਹੁੰਦੇ ਹਨ। ਦਰਅਸਲ, ਭਾਰਤ ’ਚ ਅਫ਼ਗ਼ਾਨਿਸਤਾਨ ਦੇ ਸ਼ਰਨਾਰਥੀਆਂ ਦੀ ਹਾਲਤ ਕੋਈ ਬਹੁਤੀ ਵਧੀਆ ਨਹੀਂ, ਇਹ ਗੱਲ ਹੁਣ ਜੱਗ-ਜ਼ਾਹਿਰ ਹੈ। ਇਸੇ ਲਈ ਅਫ਼ਗ਼ਾਨਿਸਤਾਨ ਦੇ ਸਿੱਖ ਤੇ ਹਿੰਦੂ ਹੁਣ ਪੱਛਮੀ ਦੇਸ਼ਾਂ ’ਚ ਜਾ ਕੇ ਵੱਸਣਾ ਚਾਹ ਰਹੇ ਹਨ।

ਅਫ਼ਗ਼ਾਨਿਸਤਾਨ ਦੀ ਸੰਸਦ ’ਚ ਦੋ ਸਿੱਖ ਮੈਂਬਰ, ਅਨਾਰਕਲੀ ਕੌਰ ਹੌਨਰਯਾਰ (ਜੋ ਉੱਪਰਲੇ ਸਦਨ ਦੇ ਮੈਂਬਰ ਹਨ) ਤੇ ਨਰਿੰਦਰ ਸਿੰਘ ਖ਼ਾਲਸਾ (ਜੋ ਹੇਠਲੇ ਸਦਨ ਦੇ ਮੈਂਬਰ ਹਨ) ਨੂੰ ਵੀ ਕਾਬੁਲ ’ਚ ਸੁਰੱਖਿਅਤ ਸਥਾਨਾਂ ਉੱਤੇ ਪਹੁੰਚਾ ਦਿੱਤਾ ਗਿਆ ਹੈ। ਨਰਿੰਦਰ ਸਿੰਘ ਖ਼ਾਲਸਾ ਉਸ ਅਫ਼ਗ਼ਾਨ ਸਿੱਖ ਆਗੂ ਅਵਤਾਰ ਸਿੰਘ ਖ਼ਾਲਸਾ ਦੇ ਪੁੱਤਰ ਹਨ, ਜਿਨ੍ਹਾਂ ਦਾ ਸਾਲ 2018 ਦੇ ਜਲਾਲਾਬਾਦ ਦਹਿਸ਼ਤਗਰਦ ਹਮਲੇ ਦੌਰਾਨ ਕਤਲ ਕਰ ਦਿੱਤਾ ਗਿਆ ਸੀ।

ਕਰਤੇ ਪ੍ਰਵਾਨ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਲਗਭਗ 285 ਸਿੱਖਾਂ ਤੇ ਹਿੰਦੂਆਂ ਨੇ ਪਨਾਹ ਲਈ ਰੱਖੀ ਸੀ, ਜਿਨ੍ਹਾਂ ’ਚੋਂ ਜ਼ਿਆਦਾਤਰ ਗ਼ਜ਼ਨੀ, ਜਲਾਲਾਬਾਦ ਤੇ ਕਾਬੁਲ ਦੇ ਸਨ। ਲੰਘੇ ਮੰਗਲਵਾਰ ਨੂੰ ਉਨ੍ਹਾਂ ’ਚੋਂ ਕੁਝ ਅਫ਼ਗ਼ਾਨ ਸਿੱਖਾਂ ਨੇ ਆਪਣੀ ਇੱਕ ਵਿਡੀਓ ਸੋਸ਼ਲ ਮੀਡੀਆ ’ਤੇ ਪਾਈ ਸੀ; ਜਿਸ ਵਿੱਚ ਉਨ੍ਹਾਂ ਅਮਰੀਕਾ ਤੇ ਕੈਨੇਡਾ ਨੂੰ ਉੱਥੋਂ ਸੁਰੱਖਿਅਤ ਕੱਢਣ ਦੀ ਅਪੀਲ ਕੀਤੀ ਸੀ।

ਜਿਹੜੇ ਅਫ਼ਗ਼ਾਨ ਸਿੱਖਾਂ ਦੀ ਜ਼ਮੀਨ-ਜਾਇਦਾਦ ਭਾਰਤ ’ਚ ਹੈ, ਸਿਰਫ਼ ਉਹੀ ਦਿੱਲੀ ਆਉਣਾ ਚਾਹੁੰਦੇ ਹਨ। ਉਂਝ ਉਨ੍ਹਾਂ ਨੇ ਭਾਰਤ ’ਚ ਸਥਿਤ ਆਪਣੀਆਂ ਜ਼ਮੀਨ-ਜਾਇਦਾਦਾਂ ਕਿਰਾਇਆਂ ’ਤੇ ਦਿੱਤੀਆਂ ਹੋਈਆਂ ਹਨ ਤੇ ਉਹ ਇੰਝ ਵੀ ਆਪਣਾ ਗੁਜ਼ਾਰਾ ਹਾਲ ਦੀ ਘੜੀ ਚਲਾ ਸਕਦੇ ਹਨ। ‘ਦ ਟਾਈਮਜ਼ ਆਫ਼ ਇੰਡੀਆ’ ਵੱਲੋਂ ਪ੍ਰਕਾਸ਼ਿਤ ਜੇਕੇ ਸਿੰਘ ਦੀ ਰਿਪੋਰਟ ਅਨੁਸਾਰ ਜ਼ਿਆਦਾਤਰ ਸਿੱਖ ਤੇ ਹਿੰਦੂ ਕੈਨੇਡਾ ਤੇ ਅਮਰੀਕਾ ਜਾ ਕੇ ਹੀ ਸੈਟਲ ਹੋਣਾ ਚਾਹ ਰਹੇ ਹਨ।

ਗੁਰੂਘਰ ਅੰਦਰ ਪਨਾਹ ਲਈ ਬੈਠੇ ਸਿੱਖਾਂ ਤੇ ਹਿੰਦੂਆਂ ਨੂੰ ਕੱਲ੍ਹ ਵੀਰਵਾਰ ਬਾਅਦ ਦੁਪਹਿਰ ਕਾੱਲ ਆਈ ਸੀ ਕਿ ਉਹ ਭਾਰਤੀ ਦੂਤਾਵਾਸ ਤੋਂ ਬੋਲ ਰਹੇ ਹਨ ਤੇ ਉਹ ਉਨ੍ਹਾਂ ਸਾਰਿਆਂ ਨੂੰ 50-50 ਦੇ ਬੈਚ ਵਿੱਚ ਉੱਥੋਂ ਕੱਢ ਕੇ ਸੁਰੱਖਿਅਤ ਟਿਕਾਣਿਆਂ ਤੱਕ ਪਹੁੰਚਾਉਣਗੇ।

ਇਹ ਵੀ ਪੜ੍ਹੋ: Sumedh Saini ਨੂੰ ਗ੍ਰਿਫਤਾਰ ਕਰਨ ਲਈ 7 ਦਿਨ ਪਹਿਲਾਂ ਨੋਟਿਸ ਦੇਣਾ ਜ਼ਰੂਰੀ, ਹਾਈਕੋਰਟ ਦੇ ਹੁਕਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Embed widget