ਨਿਊ ਯਾਰਕ: ਅਮਰੀਕਾ ਦੇ ਨਿਊਯਾਰਕ ਸਿਟੀ ਵਿਚ ਅਚਾਨਕ ਇੱਕ ਕਾਰ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਵਿਚ ਦਾਖਲ ਹੋਈ ਅਤੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਈ ਲੋਕ ਜ਼ਖ਼ਮੀ ਹੋਏ ਹਨ। ਪੁਲਿਸ ਅਤੇ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਨਿਊਯਾਰਕ ਸਿਟੀ ਵਿੱਚ ਇੱਕ ਪ੍ਰਦਰਸ਼ਨ ਚੱਲ ਰਿਹਾ ਸੀ। ਇਸ ਦੌਰਾਨ ਇੱਕ ਕਾਰ ਨੇ ਅੱਧੀ ਦਰਜਨ ਲੋਕਾਂ ਨੂੰ ਟੱਕਰ ਮਾਰ ਦਿੱਤੀ। ਹਾਲਾਂਕਿ, ਕਿਸੇ ਦੀ ਮੌਤ ਦੀ ਖ਼ਬਰ ਨਹੀਂ ਹੈ।
ਨਿਊ ਯਾਰਕ ਦੇ ਪੁਲਿਸ ਵਿਭਾਗ ਦੇ ਇੱਕ ਬੁਲਾਰੇ ਨੇ ਨਿਊਜ਼ ਏਜੰਸੀ ਏਐਫਪੀ ਨੂੰ ਦੱਸਿਆ ਕਿ ਵਾਹਨ ਨੇ ਸਥਾਨਕ ਸਮੇਂ ਮੁਤਾਬਕ ਸ਼ਾਮ 4.08 ਵਜੇ ਮੈਨਹੱਟਨ ਦੇ ਮੱਰੇ ਹਿੱਲ ਖੇਤਰ ਵਿਚ ਕਈ ਲੋਕਾਂ ਨੂੰ ਟੱਕਰ ਮਾਰੀ ਗਈ। ਉਨ੍ਹਾਂ ਕਿਹਾ ਕਿ “ਇਸ ਘਟਨਾ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।”
ਬੁਲਾਰੇ ਨੇ ਦੱਸਿਆ ਕਿ ਇਕ ਔਰਤ ਕਾਰ ਚਲਾ ਰਹੀ ਸੀ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਹਿਣਾ ਬਹੁਤ ਜਲਦਬਾਜ਼ੀ ਹੋਵੇਗੀ ਕਿ ਔਰਤ ਨੇ ਇਹ ਸਭ ਜਾਣਬੁੱਝ ਕੇ ਕੀਤਾ ਹੈ ਜਾਂ ਇਹ ਸਿਰਫ ਇੱਕ ਹਾਦਸਾ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਘੱਟੋ ਘੱਟ ਛੇ ਲੋਕ ਜ਼ਖਮੀ ਹੋਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਨਿਊ ਯਾਰਕ 'ਚ ਕਾਰ ਸਵਾਰ ਔਰਤ ਨੇ ਪ੍ਰਦਰਸ਼ਨਕਾਰੀਆਂ ਨੂੰ ਮਾਰੀ ਟੱਕਰ, ਅੱਧੀ ਦਰਜਨ ਲੋਕ ਜ਼ਖ਼ਮੀ
ਏਬੀਪੀ ਸਾਂਝਾ
Updated at:
12 Dec 2020 09:33 AM (IST)
ਨਿਊਯਾਰਕ ਵਿਚ ਇੱਕ ਔਰਤ ਕਾਰ ਸਵਾਰ ਨੇ ਘੱਟੋ ਘੱਟ 6 ਪ੍ਰਦਰਸ਼ਨਕਾਰੀਆਂ ਨੂੰ ਟੱਕਰ ਮਾਰ ਜ਼ਖ਼ਮੀ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਇਹ ਦੱਸਣਾ ਮੁਸ਼ਕਲ ਹੈ ਕਿ ਔਰਤ ਨੇ ਇਹ ਜਾਣਬੁਝ ਕੇ ਕੀਤਾ ਜਾਂ ਇਹ ਸਿਰਫ ਇੱਕ ਹਾਦਸਾ ਸੀ।
- - - - - - - - - Advertisement - - - - - - - - -