ਮੁੰਬਈ: ਮੁੰਬਈ 'ਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਫੈਲ ਚੁੱਕਾ ਹੈ। ਇਸ ਸ਼ਹਿਰ 'ਚ ਦੇਸ਼ ਦੇ ਬਾਕੀ ਸ਼ਹਿਰਾਂ ਦੇ ਮੁਕਾਬਲੇ ਸਭ ਤੋਂ ਵੱਧ ਕੇਸ ਹਨ। ਇਸ ਦੌਰਾਨ ਹੀ ਮੁੰਬਈ 'ਚ ਲੋਕਾਂ ਨੂੰ ਪਰੇਸ਼ਾਨ ਕਰਨ ਵਾਲੀ ਖ਼ਬਰ ਹੈ। ਇੱਥੋਂ ਦੇ ਮਾਲਕ ਇਲਾਕੇ 'ਚ ਕੋਰੋਨਾ ਵਾਇਰਸ ਪੌਜ਼ੇਟਿਵ ਕਰੀਬ 70 ਮਰੀਜ਼ ਲਾਪਤਾ ਹਨ।


ਬ੍ਰਹਿਨ ਮੁੰਬਈ ਨਗਰਪਾਲਿਕਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਲਾਪਤਾ ਮਰੀਜ਼ਾਂ ਦਾ ਪਤਾ ਲਾਉਣ ਲਈ ਪੁਲਿਸ ਦੀ ਮਦਦ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 'ਚੋਂ ਕੁਝ ਮਰੀਜ਼ਾਂ ਦਾ ਪਤਾ ਪੁਲਿਸ ਲਾ ਚੁੱਕੀ ਹੈ। ਇਨ੍ਹਾਂ ਮਰੀਜ਼ਾਂ ਦੀ ਜਾਂਚ ਲਈ ਨਮੂਨੇ ਲਏ ਗਏ ਸਨ। ਇਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਜਦੋਂ ਅਧਿਕਾਰੀ ਜਾਣਕਾਰੀ ਦੇਣ ਗਏ ਤਾਂ ਉਨ੍ਹਾਂ ਲੋਕਾਂ ਦਾ ਪਤਾ ਹੀ ਨਹੀਂ ਲੱਗਿਆ।


ਕਈ ਮਰੀਜ਼ਾਂ ਨੇ ਅਧੂਰਾ ਤੇ ਗਲਤ ਪਤਾ ਦੱਸ ਦਿੱਤਾ ਜਿਸ ਕਾਰਨ ਉਨ੍ਹਾਂ ਦੇ ਘਰ ਲੱਭਣੇ ਮੁਸ਼ਕਿਲ ਹਨ ਤੇ ਕਈਆਂ ਦੇ ਘਰਾਂ ਨੂੰ ਤਾਲਾ ਲੱਗਾ ਹੋਇਆ ਹੈ।


ਇਹ ਵੀ ਪੜ੍ਹੋ:


ਕੋਰੋਨਾ ਨੇ ਮਚਾਈ ਤਬਾਹੀ, ਪੰਜ ਲੱਖ ਦੇ ਕਰੀਬ ਮੌਤਾਂ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ