ਅਮਰੀਕਾ 'ਚ ਗੋਲੀ ਮਾਰ ਕੇ ਪੰਜਾਬੀ ਦਾ ਕਤਲ
ਏਬੀਪੀ ਸਾਂਝਾ | 30 Dec 2018 01:32 PM (IST)
ਹੁਸ਼ਿਆਰਪੁਰ: ਅਮਰੀਕਾ ਵਿੱਚ ਇੱਕ ਹੋਰ ਪੰਜਾਬੀ ਦੇ ਕਤਲ ਦੀ ਖਬਰ ਆਈ ਹੈ। ਪੈਨਸਿਲਵੇਨੀਆ ਵਿੱਚ ਟਾਂਡਾ ਨੇੜਲੇ ਪਿੰਡ ਮਿਆਣੀ ਦੇ ਨੌਜਵਾਨ ਦਾ ਅਣਪਛਾਤੇ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਾਰਡ-3, ਮਿਆਣੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ 7 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਉੱਥੇ ਗੈਸ ਸਟੇਸ਼ਨ ਉੱਤੇ ਕੰਮ ਕਰਦਾ ਸੀ। ਬੀਤੀ 26 ਦਸੰਬਰ ਨੂੰ ਅਮਨਦੀਪ ਸਿੰਘ ਦਾ ਅਣਪਛਾਤੇ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਮਾਂ ਬਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਵਿੱਚ ਰਹਿ ਰਹੇ ਰਿਸ਼ਤੇਦਾਰ ਨੇ ਘਟਨਾ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਮਨਦੀਪ ਸਿੰਘ ਅਜੇ ਕੁਆਰਾ ਹੀ ਸੀ।