ਮਿਆਂਮਾਰ 'ਚ ਫੌਜ ਨੇ ਲੋਕਾਂ ਦੀ ਭੀੜ 'ਤੇ ਬਰਸਾਏ ਬੰਬ, ਬੱਚਿਆਂ ਸਣੇ 100 ਤੋਂ ਵੱਧ ਦੀ ਮੌਤ, ਯੂਏਐਨ ਨੇ ਕੀਤੀ ਨਿੰਦਾ
ਮਿਆਂਮਾਰ ਦੀ ਫੌਜ ਵੱਲੋਂ ਮੰਗਲਵਾਰ ਨੂੰ ਕੀਤੇ ਗਏ ਹਵਾਈ ਹਮਲੇ ਵਿੱਚ ਕਈ ਬੱਚਿਆਂ ਸਣੇ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ANI ਦੇ ਮੁਤਾਬਕ ਇਹ ਲੋਕ ਫੌਜੀ ਸ਼ਾਸਨ ਦੇ ਖ਼ਿਲਾਫ਼ ਆਯੋਜਿਤ ਇਕ ਸਮਾਰੋਹ 'ਚ ਸ਼ਾਮਲ ਹੋਣ ਲਈ ਗਏ ਸਨ।
Myanmar Military Air Strike : ਮਿਆਂਮਾਰ ਦੀ ਫੌਜ ਵੱਲੋਂ ਮੰਗਲਵਾਰ ਨੂੰ ਕੀਤੇ ਗਏ ਹਵਾਈ ਹਮਲੇ ਵਿੱਚ ਕਈ ਬੱਚਿਆਂ ਸਣੇ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ANI ਦੇ ਮੁਤਾਬਕ ਇਹ ਲੋਕ ਫੌਜੀ ਸ਼ਾਸਨ ਦੇ ਖ਼ਿਲਾਫ਼ ਆਯੋਜਿਤ ਇਕ ਸਮਾਰੋਹ 'ਚ ਸ਼ਾਮਲ ਹੋਣ ਲਈ ਗਏ ਸਨ। ਇਸ ਨਾਲ ਹੀ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮੁਖੀ ਨੇ ਮਿਆਂਮਾਰ 'ਚ ਹੋਏ ਘਾਤਕ ਹਵਾਈ ਹਮਲਿਆਂ ਦੀ ਨਿੰਦਾ ਕੀਤੀ ਹੈ। ਵੋਲਕਰ ਤੁਰਕ ਨੇ ਕਿਹਾ, ਨਾਗਰਿਕਾਂ 'ਤੇ ਹਵਾਈ ਹਮਲਿਆਂ ਦੀਆਂ ਰਿਪੋਰਟਾਂ ਬਹੁਤ ਪ੍ਰੇਸ਼ਾਨ ਕਰਨ ਵਾਲੀਆਂ ਹਨ। ਉਨ੍ਹਾਂ ਦੱਸਿਆ ਕਿ ਜਿਸ ਪ੍ਰੋਗਰਾਮ ਵਿੱਚ ਬੰਬ ਸੁੱਟੇ ਗਏ ਉੱਥੇ ਸਕੂਲੀ ਬੱਚੇ ਵੀ ਮੌਜੂਦ ਸਨ।
ਮਿਆਂਮਾਰ 'ਚ ਫੌਜ ਦੇ ਸ਼ਾਸਨ ਖਿਲਾਫ਼ ਹੋ ਰਿਹੈ ਪ੍ਰਦਰਸ਼ਨ
ਦਰਅਸਲ ਫਰਵਰੀ 2021 ਵਿੱਚ ਮਿਆਂਮਾਰ ਦੀ ਫੌਜ ਨੇ ਦੇਸ਼ ਵਿੱਚ ਤਖਤਾ ਪਲਟ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ ਸੱਤਾ 'ਤੇ ਕਬਜ਼ਾ ਕਰ ਲਿਆ ਸੀ। ਉਦੋਂ ਤੋਂ ਹੀ ਮਿਆਂਮਾਰ 'ਚ ਫੌਜ ਦੇ ਸ਼ਾਸਨ ਖਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਨਾਲ ਹੀ ਫੌਜ ਵੱਲੋਂ ਲੋਕਾਂ ਦੇ ਵਿਰੋਧ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਿਛਲੇ ਦੋ ਸਾਲਾਂ ਵਿੱਚ ਤਿੰਨ ਹਜ਼ਾਰ ਤੋਂ ਵੱਧ ਨਾਗਰਿਕ ਮਾਰੇ ਜਾ ਚੁੱਕੇ ਹੈ।
150 ਤੋਂ ਵੱਧ ਲੋਕ ਘਟਨਾ ਵਾਲੀ ਥਾਂ 'ਤੇ ਸਨ ਮੌਜੂਦ
ਜਾਣਕਾਰੀ ਮੁਤਾਬਕ ਇਸ ਹਵਾਈ ਹਮਲੇ 'ਚ ਰਾਸ਼ਟਰੀ ਏਕਤਾ ਸਰਕਾਰ (ਐੱਨਯੂਜੀ) ਦਾ ਦਫਤਰ ਤਬਾਹ ਹੋ ਗਿਆ। ਉਨ੍ਹਾਂ ਕਿਹਾ ਕਿ ਹਮਲੇ ਸਮੇਂ ਔਰਤਾਂ ਅਤੇ ਬੱਚਿਆਂ ਸਮੇਤ 150 ਤੋਂ ਵੱਧ ਲੋਕ ਘਟਨਾ ਵਾਲੀ ਥਾਂ 'ਤੇ ਮੌਜੂਦ ਸਨ, ਜਿਨ੍ਹਾਂ 'ਚੋਂ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿੱਚ ਫੌਜੀ ਸ਼ਾਸਨ ਦਾ ਵਿਰੋਧ ਕਰਨ ਵਾਲੇ ਹਥਿਆਰਬੰਦ ਸਮੂਹਾਂ ਅਤੇ ਹੋਰ ਸਿਆਸੀ ਜਥੇਬੰਦੀਆਂ ਦੇ ਆਗੂ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ