Nepal Aircraft Crash :  ਨੇਪਾਲ ਦੀ ਰਾਜਧਾਨੀ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਯਤੀ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਜਹਾਜ਼ ਵਿਚ 68 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ। ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪੋਸਟ ਕੀਤੀਆਂ ਗਈਆਂ ਤਸਵੀਰਾਂ ਅਤੇ ਵੀਡੀਓਜ਼ 'ਚ ਹਾਦਸੇ ਵਾਲੀ ਥਾਂ ਤੋਂ ਧੂੰਏਂ ਦੇ ਗੁਬਾਰ ਉੱਠਦੇ ਦਿਖਾਈ ਦੇ ਰਹੇ ਹਨ। ਨੇਪਾਲ ਆਰਮੀ, ਆਰਮਡ ਪੁਲਿਸ, ਨੇਪਾਲ ਪੁਲਿਸ ਦੇ ਨਾਲ-ਨਾਲ ਸਥਾਨਕ ਨਾਗਰਿਕ ਬਚਾਅ ਕਾਰਜ ਵਿਚ ਲੱਗੇ ਹੋਏ ਹਨ। ਬਚਾਅ ਮੁਹਿੰਮ ਦੌਰਾਨ ਹੁਣ ਤੱਕ 32 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

PM ਦਹਲ ਪ੍ਰਚੰਡ ਨੇ ਬੁਲਾਈ ਐਮਰਜੈਂਸੀ ਮੀਟਿੰਗ 



ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਪ੍ਰਚੰਡ ਨੇ ਜਹਾਜ਼ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਪ੍ਰਚੰਡ ਨੇ ਸਾਰੀਆਂ ਸਰਕਾਰੀ ਏਜੰਸੀਆਂ ਨੂੰ ਪ੍ਰਭਾਵਸ਼ਾਲੀ ਬਚਾਅ ਕਾਰਜ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਹਾਦਸੇ ਸਬੰਧੀ ਕੈਬਨਿਟ ਦੀ ਹੰਗਾਮੀ ਮੀਟਿੰਗ ਵੀ ਬੁਲਾਈ ਹੈ। ਜਾਣਕਾਰੀ ਮੁਤਾਬਕ ਯੇਤੀ ਏਅਰਲਾਈਨਜ਼ ਦੇ ਜਹਾਜ਼ ਨੇ ਕਾਠਮੰਡੂ ਤੋਂ ਪੋਖਰਾ ਲਈ ਉਡਾਣ ਭਰੀ ਸੀ। 72 ਸੀਟਾਂ ਵਾਲੇ ATR-72 ਜਹਾਜ਼ ਵਿੱਚ 68 ਯਾਤਰੀ ਅਤੇ ਚਾਰ ਚਾਲਕ ਦਲ ਦੇ ਮੈਂਬਰ, ਭਾਵ ਕੁੱਲ 72 ਲੋਕ ਸਵਾਰ ਸਨ। ਜਹਾਜ਼ ਪੋਖਰਾ ਨੇੜੇ ਪਹੁੰਚਿਆ ਹੀ ਸੀ ਕਿ ਪਹਾੜੀ ਇਲਾਕੇ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ।

 



 

ਅਸਮਾਨ ਵਿੱਚ ਧੂੰਏਂ ਦਾ ਗੁਬਾਰ 

ਰਿਪੋਰਟਾਂ ਮੁਤਾਬਕ ਚਸ਼ਮਦੀਦਾਂ ਨੇ ਹਾਦਸੇ ਤੋਂ ਬਾਅਦ ਧੂੰਏਂ ਦੇ ਗੁਬਾਰ ਦੇਖੇ। ਇਕ ਹੋਰ ਅਹਿਮ ਗੱਲ ਸਾਹਮਣੇ ਆਈ ਹੈ। ਕਾਠਮੰਡੂ ਵਿੱਚ ਮੌਸਮ ਖ਼ਰਾਬ ਸੀ ਅਤੇ ਯੇਤੀ ਏਅਰਲਾਈਨ ਦੇ ਏਟੀਆਰ-72 ਜਹਾਜ਼ ਨੇ ਸਮੇਂ ਸਿਰ ਉਡਾਣ ਭਰੀ। ਇਸ ਜਹਾਜ਼ ਨੂੰ ਕੈਪਟਨ ਕਮਲ ਕੇਸੀ ਉਡਾ ਰਹੇ ਸਨ। ਯੇਤੀ ਏਅਰਲਾਈਨਜ਼ ਦੇ ਬੁਲਾਰੇ ਸੁਦਰਸ਼ਨ ਬਰਤੌਲਾ ਨੇ ਦੱਸਿਆ ਕਿ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬਚਾਅ ਕਾਰਜ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

 

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ਸੁਖਬੀਰ ਬਾਦਲ ਨੂੰ ਸਮਝਾਇਆ, ਆਖਰ ਸਿੱਖ ਕਿਉਂ ਕਰ ਰਹੇ ਅਕਾਲੀ ਦਲ ਨੂੰ ਰਿਜੈਕਟ!

ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ 

ਸਥਾਨਕ ਅਧਿਕਾਰੀ ਗੁਰੂਦੱਤ ਢਾਕਲ ਨੇ ਏਐਫਪੀ ਨੂੰ ਦੱਸਿਆ ਕਿ ਮਲਬੇ ਵਿੱਚ ਅੱਗ ਲੱਗੀ ਹੋਈ ਸੀ ਅਤੇ ਬਚਾਅ ਕਰਮਚਾਰੀ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਗੁਰੂ ਦੱਤ ਧਾਕਲ ਨੇ ਕਿਹਾ, "ਬਚਾਅ ਟੀਮਾਂ ਅਤੇ ਬਚਾਅ ਕਰਮਚਾਰੀ ਮੌਕੇ 'ਤੇ ਮੌਜੂਦ ਹਨ। ਸਾਰੀਆਂ ਏਜੰਸੀਆਂ ਸਭ ਤੋਂ ਪਹਿਲਾਂ ਅੱਗ ਬੁਝਾਉਣ ਅਤੇ ਯਾਤਰੀਆਂ ਨੂੰ ਬਚਾਉਣ 'ਤੇ ਧਿਆਨ ਦੇ ਰਹੀਆਂ ਹਨ।