(Source: ECI/ABP News/ABP Majha)
Nepal Landslide : ਲੈਂਡਸਲਾਈਡ ਅਤੇ ਭਾਰੀ ਮੀਂਹ ਦਾ ਕਹਿਰ, 14 ਲੋਕਾਂ ਦੀ ਮੌਤ, ਕਈ ਲਾਪਤਾ
Nepal Landslide : ਨੇਪਾਲ 'ਚ ਜ਼ਮੀਨ ਖਿਸਕਣ ਅਤੇ ਬਿਜਲੀ ਡਿੱਗਣ ਕਰਕੇ 14 ਲੋਕਾਂ ਦੀ ਮੌਤ ਹੋ ਗਈ ਹੈ। ਜ਼ਮੀਨ ਖਿਸਕਣ ਕਰਕੇ 8 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਬਿਜਲੀ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ।
Nepal Landslide : ਭੂਚਾਲ ਹੋਵੇ ਜਾਂ ਮੀਂਹ ਨਾਲ ਆਉਣ ਵਾਲੀ ਆਪਦਾ ਇਹ ਸਭ ਤੋਂ ਵੱਧ ਨੇਪਾਲ ਨੂੰ ਪ੍ਰਭਾਵਿਤ ਕਰਦੀ ਹੈ। ਇਸ ਵਾਰ ਵੀ ਨੇਪਾਲ ਵਿੱਚ ਮੀਂਹ ਕਰਕੇ ਤਬਾਹੀ ਮਚੀ ਹੋਈ ਹੈ। ਭਾਰੀ ਮੀਂਹ, ਜ਼ਮੀਨ ਖਿਸਕਣ ਅਤੇ ਬਿਜਲੀ ਡਿੱਗਣ ਕਰਕੇ 14 ਲੋਕਾਂ ਦੀ ਮੌਤ ਹੋ ਗਈ ਹੈ।
ਉੱਥੇ ਹੀ ਸੈਂਕੜੇ ਲੋਕ ਬੇਘਰ ਹੋ ਗਏ ਹਨ। ਨੇਪਾਲ ਦੀ ਨੈਸ਼ਨਲ ਡਿਜ਼ਾਸਟਰ ਰਿਸਕ ਰਿਡਕਸ਼ਨ ਐਂਡ ਮੈਨੇਜਮੈਂਟ ਅਥਾਰਟੀ (NDRRMA) ਮੁਤਾਬਕ ਦੇਸ਼ ਦੇ ਵੱਖ-ਵੱਖ ਖੇਤਰਾਂ 'ਚ ਭਾਰੀ ਮੀਂਹ ਪਿਆ ਹੈ। ਜ਼ਮੀਨ ਖਿਸਕਣ ਅਤੇ ਬਿਜਲੀ ਡਿੱਗਣ ਕਰਕੇ 14 ਲੋਕਾਂ ਦੀ ਮੌਤ ਹੋ ਗਈ ਹੈ। ਜ਼ਮੀਨ ਖਿਸਕਣ ਕਰਕੇ 8 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਬਿਜਲੀ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹੜ੍ਹ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
NDRRMA ਦੇ ਅਨੁਸਾਰ ਹੁਣ ਤੱਕ ਕੁੱਲ 44 ਅਜਿਹੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਢਿੱਗਾਂ ਡਿੱਗਣ ਕਰਕੇ 2 ਲੋਕ ਅਜੇ ਵੀ ਲਾਪਤਾ ਹਨ, ਜਦਕਿ 10 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਨੇਪਾਲ ਦੇ ਗ੍ਰਹਿ ਮੰਤਰਾਲੇ ਮੁਤਾਬਕ ਮਾਨਸੂਨ ਦੇ ਐਕਟਿਵ ਹੋਣ ਤੋਂ ਬਾਅਦ 17 ਦਿਨਾਂ 'ਚ 28 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਕਰਕੇ 33 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚ 147 ਘਟਨਾਵਾਂ ਵਾਪਰੀਆਂ ਹਨ। ਬਿਜਲੀ ਡਿੱਗਣ ਨਾਲ 13 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਜਾਨ ਚਲੀ ਗਈ ਹੈ।
ਇਹ ਵੀ ਪੜ੍ਹੋ: ਇਸ ਤਰੀਕ ਤੱਕ ਭਾਈ ਅੰਮ੍ਰਿਤਪਾਲ ਨੇ ਨਾ ਚੁੱਕੀ ਸਹੁੰ, ਖਾਲੀ ਹੋ ਜਾਵੇਗੀ ਖਡੂਰ ਸਾਹਿਬ ਸੀਟ, ਜਾ ਸਕਦਾ ਹੈ MP ਅਹੁਦਾ !
ਐਨਡੀਆਰਐਮਏ ਦੇ ਬੁਲਾਰੇ ਦੀਜਨ ਨੇ ਦੱਸਿਆ ਕਿ 26 ਜੂਨ ਨੂੰ ਕੁੱਲ 44 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਇਨ੍ਹਾਂ ਘਟਨਾਵਾਂ 'ਚ 14 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ 'ਚੋਂ 8 ਦੀ ਜ਼ਮੀਨ ਖਿਸਕਣ ਕਰਕੇ ਅਤੇ 5 ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਹੜ੍ਹ ਕਾਰਨ ਇੱਕ ਵਿਅਕਤੀ ਦੀ ਜਾਨ ਚਲੀ ਗਈ।
ਲਾਮਜੰਗ ਵਿੱਚ ਬੁੱਧਵਾਰ ਨੂੰ ਭਾਰੀ ਮੀਂਹ ਕਰਕੇ ਜ਼ਮੀਨ ਖਿਸਕਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਾਸਕੀ 'ਚ 2 ਅਤੇ ਓਖਲਧੁੰਗਾ 'ਚ 2 ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ ਹੜ੍ਹ ਦੀ ਘਟਨਾ 'ਚ ਇਕ ਦੀ ਮੌਤ ਦਰਜ ਕੀਤੀ ਗਈ ਹੈ। ਗ੍ਰਹਿ ਮੰਤਰਾਲੇ ਦੇ ਅਨੁਸਾਰ ਨੇਪਾਲ ਵਿੱਚ ਪਿਛਲੇ 17 ਦਿਨਾਂ ਵਿੱਚ ਕੁੱਲ 28 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਮਾਨਸੂਨ ਕਰਕੇ 33 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚ 17 ਦਿਨਾਂ ਦੀ ਮਿਆਦ ਵਿੱਚ ਕੁੱਲ 147 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ 11 ਜ਼ਿਲ੍ਹਿਆਂ 'ਚ ਯੈਲੋ ਅਲਰਟ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਹੋਏਗੀ ਬਾਰਸ਼